ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਨੇ ਆਪਣੀ ਦੀ ਰਿਹਾਇਸ਼ ‘ਤੇ ਕੀਰਤਨ ਦਰਬਾਰ ‘ਚ ਹਾਜ਼ਰੀ ਭਰਨ ਆਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਹੋਰ ਨੇਤਾਵਾਂ ਦਾ ਕੀਤਾ ਧੰਨਵਾਦ

Sukhbir Badal and Harsimrat Kaur Badal Delhi Accommodation Kirtan Darbar

ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਨੇ ਆਪਣੀ ਦੀ ਰਿਹਾਇਸ਼ ‘ਤੇ ਕੀਰਤਨ ਦਰਬਾਰ ‘ਚ ਹਾਜ਼ਰੀ ਭਰਨ ਆਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਹੋਰ ਨੇਤਾਵਾਂ ਦਾ ਕੀਤਾ ਧੰਨਵਾਦ:ਦਿੱਲੀ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦਿੱਲੀ ਰਿਹਾਇਸ਼ ‘ਤੇ ਕੀਰਤਨ ਦਰਬਾਰ ਕਰਵਾਇਆ ਗਿਆ ਸੀ।ਇਸ ਕੀਰਤਨ ਦਰਬਾਰ ਦੌਰਾਨ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਵਿੱਤ ਮੰਤਰੀ ਅਰੁਣ ਜੇਤਲੀ ,ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਤੇ ਸ਼੍ਰੀਮਤੀ ਗੁਰਸ਼ਰਨ ਕੌਰ ਨੇ ਵੀ ਕੀਰਤਨ ਦਰਬਾਰ ਵਿਚ ਹਾਜ਼ਰੀ ਭਰੀ ਹੈ।Sukhbir Badal and Harsimrat Kaur Badal Delhi Accommodation Kirtan Darbarਇਸ ਸਮਾਗਮ ਦੀਆਂ ਤਸਵੀਰਾਂ ਸੁਖਬੀਰ ਸਿੰਘ ਬਾਦਲ ਅਤੇ ਬੀਬੀ ਹਰਸਿਮਰਤ ਕੌਰ ਬਾਦਲ ਨੇ ਸੋਸ਼ਲ ਮੀਡੀਆ ‘ਤੇ ਸਾਂਝੀਆਂ ਕੀਤੀਆਂ ਹਨ।ਇਸ ਮੌਕੇ ਸੁਖਬੀਰ ਬਾਦਲ ਨੇ ਲਿਖਿਆ ਹੈ ਕਿ ”ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਆਗਮਨ ਪੁਰਬ ਮੌਕੇ ਦਿੱਲੀ ਵਿਖੇ ਇਹਨਾਂ ਸਮਾਗਮਾਂ ਵਿੱਚ ਗੁਰੂ ਸਾਹਿਬ ਦੀ ਅਗੰਮੀ ਬਾਣੀ ਸੁਣ ਕੇ ਇੰਝ ਲੱਗ ਰਿਹਾ ਹੈ ਜਿਵੇਂ ਗੁਰੂ ਸਾਹਿਬ ਜੀ ਆਪ ਅਸੀਸ ਦੇ ਰਹੇ ਹੋਣ। ਮਨੁੱਖਤਾ ਦੇ ਰਾਹ ਦਸੇਰਾ, ਸ੍ਰੀ ਗੁਰੂ ਨਾਨਕ ਦੇਵ ਜੀ ਦੀ ਬਾਣੀ ਸਮੂਹ ਮਨੁੱਖਤਾ ਦੀ ਅਗਵਾਈ ਕਰਦੀ ਰਹੇ।Sukhbir Badal and Harsimrat Kaur Badal Delhi Accommodation Kirtan Darbarਇਸ ਦੇ ਨਾਲ ਹੀ ਉਨ੍ਹਾਂ ਨੇ ਲਿਖਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮਾਂ ਵਿੱਚ ਸਾਡੇ ਨਾਲ ਸ਼ਾਮਲ ਹੋਣ ‘ਤੇ ਮੈਂ ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਜੀ ਦਾ ਦਿਲੋਂ ਧੰਨਵਾਦ ਕਰਦਾ ਹਾਂ।ਸਿੱਖ ਭਾਈਚਾਰੇ ਦੇ ਹੱਕ ਵਿੱਚ ਖੜ੍ਹਨ ਅਤੇ ਉਹਨਾਂ ਦੀਆਂ ਮੰਗਾਂ ਨੂੰ ਪਹਿਲ ਦੇਣ ਲਈ ਵੀ ਮੈਂ ਉਹਨਾਂ ਦਾ ਧੰਨਵਾਦੀ ਹਾਂ।Sukhbir Badal and Harsimrat Kaur Badal Delhi Accommodation Kirtan Darbarਇਸ ਮੌਕੇ ਬੀਬੀ ਹਰਸਿਮਰਤ ਕੌਰ ਬਾਦਲ ਨੇ ਵੀ ਸੋਸ਼ਲ ਮੀਡੀਆ ‘ਤੇ ਤਸਵੀਰਾਂ ਸਾਂਝੀਆਂ ਕਰਦਿਆਂ ਲਿਖਿਆ ਹੈ ਕਿ ”ਦਿੱਲੀ ਵਿਖੇ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਪ੍ਰਕਾਸ਼ ਦਿਹਾੜੇ ਦੇ ਸਮਾਗਮਾਂ ਵਿੱਚ ਹਾਜ਼ਰੀ ਭਰ ਕੇ ਮਨ ਨੂੰ ਅਥਾਹ ਸਕੂਨ ਮਿਲ ਰਿਹਾ ਹੈ। “ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ” ਦਾ ਸਿਧਾਂਤ ਦਰਸਾਉਣ ਵਾਲੇ ਸਤਿਗੁਰ ਜੀ ਆਪਣੇ ਸੇਵਕਾਂ ਉੱਤੇ ਮਿਹਰ ਭਰੀ ਨਜ਼ਰ ਬਣਾਈ ਰੱਖਣ।ਉਨ੍ਹਾਂ ਨੇ ਕਿਹਾ ਹੈ ਕਿ ਆਪਣੀ ਆਮਦ ਨਾਲ ਸਾਡੇ ਗ੍ਰਹਿ ਨੂੰ ਅਸੀਸ ਬਖਸ਼ਣ ਲਈ ਮੈਂ ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ, ਸ਼੍ਰੀ ਅਰੁਣ ਜੇਤਲੀ ਜੀ, ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਮਨਮੋਹਨ ਸਿੰਘ ਤੇ ਸ਼੍ਰੀਮਤੀ ਗੁਰਸ਼ਰਨ ਕੌਰ ਜੀ ਦੀ ਧੰਨਵਾਦੀ ਹਾਂ।Sukhbir Badal and Harsimrat Kaur Badal Delhi Accommodation Kirtan Darbarਇਸ ਦੇ ਨਾਲ ਹੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਆਪਣੇ ਬੱਚਿਆਂ ਦੀਆਂ ਤਸਵੀਰਾਂ ਸਾਂਝੀਆਂ ਕਰਦਿਆਂ ਲਿਖਿਆ ਹੈ ਕਿ ਤੁਹਾਡੇ ਨਾਲ ਇਹ ਪਿਆਰੀ ਜਿਹੀ ਸੈਲਫ਼ੀ ਲੈ ਕੇ ਮੇਰੇ ਬੱਚੇ ਫੁੱਲੇ ਨਹੀਂ ਸਮਾ ਰਹੇ ਸੀ ਅਤੇ ਤੁਹਾਡੇ ਨਾਲ ਗੱਲਾਂ ਕਰਕੇ ਮੇਰੇ ਨੰਨ੍ਹੇ ਮੁੰਨੇ ਭਤੀਜਿਆਂ ਨੇ ਵੀ ਬੜਾ ਅਨੰਦ ਮਾਣਿਆ।
-PTCNews