ਮੁੱਖ ਖਬਰਾਂ

ਸਰਬੱਤ ਦੇ ਭਲੇ ਦੀ ਅਰਦਾਸ ਲਈ ਬਾਦਲ ਪਰਿਵਾਰ ਪਹੁੰਚਿਆ ਸ੍ਰੀ ਦਰਬਾਰ ਸਾਹਿਬ

By Jagroop Kaur -- October 11, 2020 10:10 am -- Updated:Feb 15, 2021

ਅੰਮ੍ਰਿਤਸਰ : ਅੰਮ੍ਰਿਤਸਰ : ਐਤਵਾਰ ਦੀ ਸਵੇਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਦੇ ਲਈ ਪੁੱਜੇ , ਜਿਥੇ ਉਨ੍ਹਾਂ ਦੇ ਨਾਲ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੀ ਮੌਜੂਦ ਰਹੇ।

ਇਸ ਮੌਕੇ ਬਾਦਲ ਪਰਿਵਾਰ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ, ਅਤੇ ਜਲਦ ਹੀ ਪੰਜਾਬ ਅਤੇ ਪੰਜਾਬੀਆਂ ਦੀ ਮੁਸ਼ਕਿਲਾਂ ਹਲ ਦੀ ਕਾਮਨਾ ਕੀਤੀ ਦਸਦੀਏ ਕਿ ਦਰਬਾਰ ਸਾਹਿਬ ਪਹੁੰਚੇ ਦੰਪਤੀ ਦੇ ਨਾਲ ਉਨ੍ਹਾਂ ਦੇ ਪੁੱਤਰ ਅਤੇ ਪੁੱਤਰੀ ਵੀ ਮੌਜੂਦ ਸਨ |

ਦਰਸ਼ਨਾਂ ਲਈ ਸ੍ਰੀ ਦਰਬਾਰ ਸਾਹਿਬ ਪਹੁੰਚੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਪੋਸਟ ਸਾਂਝੀ ਕੀਤੀ ਗਈ ਜਿਥੇ ਉਨ੍ਹਾਂ ਕਿਹਾ ਕਿ ਅੱਜ ਬੱਚਿਆਂ ਅਤੇ ਸੁਖਬੀਰ ਜੀ ਨਾਲ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਦਾ ਸੁਭਾਗ ਪ੍ਰਾਪਤ ਹੋਇਆ। ਸਮਰੱਥ ਸਤਿਗੁਰਾਂ ਦੇ ਚਰਨਾਂ 'ਚ ਅਰਦਾਸ ਕੀਤੀ ਕਿ ਸਭ ਪਾਸੇ ਸੁੱਖਾਂ ਦਾ ਪਸਾਰਾ ਹੋਵੇ, ਅਤੇ ਸਿਰਪਾਓ ਦੀ ਬਖਸ਼ਿਸ਼ ਲਈ ਸਮੂਹ ਪ੍ਰਬੰਧਕਾਂ ਦੇ ਸ਼ੁਕਰਗੁਜ਼ਾਰ ਹਾਂ।

ਗੁਰੂ ਘਰ ਹਾਜ਼ਰੀ ਲਾਉਣ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਵੱਲੋਂ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕੀਤਾ ਗਿਆ। ਜਿਸ ਵਿਚ ਉਨ੍ਹਾਂ ਖੇਤੀ ਕਾਨੂੰਨਾਂ 'ਤੇ ਆਪਣੇ ਵਿਚਾਰ ਰੱਖੇ।

  • Share