ਪੰਚਾਇਤੀ ਚੋਣਾਂ : ਸੁਖਬੀਰ ਬਾਦਲ ਅਤੇ ਬੀਬੀ ਹਰਸਿਮਰਤ ਕੌਰ ਬਾਦਲ ਨੇ ਪਿੰਡ ਬਾਦਲ ਵਿੱਚ ਪਾਈ ਵੋਟ

Sukhbir Badal and Mrs Harsimrat Kaur Badal village Badal Vote
ਸੁਖਬੀਰ ਬਾਦਲ ਅਤੇ ਬੀਬੀ ਹਰਸਿਮਰਤ ਕੌਰ ਬਾਦਲ ਨੇ ਪਿੰਡ ਬਾਦਲ ਵਿੱਚ ਪਾਈ ਵੋਟ

ਪੰਚਾਇਤੀ ਚੋਣਾਂ : ਸੁਖਬੀਰ ਬਾਦਲ ਅਤੇ ਬੀਬੀ ਹਰਸਿਮਰਤ ਕੌਰ ਬਾਦਲ ਨੇ ਪਿੰਡ ਬਾਦਲ ਵਿੱਚ ਪਾਈ ਵੋਟ:ਪੰਜਾਬ ‘ਚ ਪੰਚਾਇਤੀ ਚੋਣਾਂ ਲਈ ਅੱਜ ਸਵੇਰੇ 8 ਵਜੇ ਤੋਂ ਵੋਟਾਂ ਪੈ ਰਹੀਆਂ ਹਨ।ਜਿਸ ਦੇ ਲਈ ਵੋਟਰਾਂ ‘ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।ਇਸ ਕਰਕੇ ਅੱਜ ਸਵੇਰੇ ਤੋਂ ਹੀ ਔਰਤਾਂ /ਪੁਰਸ਼ ਵੋਟਰਾਂ ਦੀਆਂ ਲੰਮੀਆਂ ਕਤਾਰਾਂ ਲੱਗ ਚੁੱਕੀਆਂ ਹਨ।ਇਸ ਦੌਰਾਨ ਵੋਟਰਾਂ ਨੂੰ ਆਪਣੇ ਮਨ ਪਸੰਦ ਦਾ ਨੁਮਾਇੰਦਾ ਚੁਣਨ ਵਾਸਤੇ ਠੰਡ ਦੀ ਕੋਈ ਪ੍ਰਵਾਹ ਨਹੀਂ ਹੈ।ਇਹ ਵੋਟਾਂ ਸ਼ਾਮ 4 ਵਜੇ ਤੱਕ ਹੀ ਪੈਣੀਆਂ ਹਨ ਅਤੇ ਜਿਸ ਤੋਂ ਬਾਅਦ ਨਤੀਜੇ ਆਉਣੇ ਸ਼ੁਰੂ ਹੋਣਗੇ।ਇੰਨ੍ਹਾਂ ਚੋਣਾਂ ‘ਚ ਖਾਸ ਗੱਲ ਇਹ ਵੀ ਹੈ ਕਿ ਚੋਣਾਂ ‘ਚ ਕਿਸੇ ਉਮੀਦਵਾਰ ਨੂੰ ਪਸੰਦ ਨਾ ਕਰਨ ‘ਤੇ ਵੋਟਰ ਨੋਟਾ ਦਾ ਵੀ ਬਟਨ ਦਬਾ ਸਕਦੇ ਹਨ।

Sukhbir Badal and Mrs Harsimrat Kaur Badal village Badal Vote

ਸੁਖਬੀਰ ਬਾਦਲ ਅਤੇ ਬੀਬੀ ਹਰਸਿਮਰਤ ਕੌਰ ਬਾਦਲ ਨੇ ਪਿੰਡ ਬਾਦਲ ਵਿੱਚ ਪਾਈ ਵੋਟ

ਇਸ ਦੌਰਾਨ ਵੱਖ -ਵੱਖ ਸਿਆਸੀ ਪਾਰਟੀਆਂ ਦੇ ਲੀਡਰਾਂ ਨੇ ਵੀ ਆਪਣੀ ਵੋਟ ਦਾ ਭੁਗਤਾਨ ਕੀਤਾ ਹੈ।ਇਸੇ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਵੀ ਪਿੰਡ ਬਾਦਲ ਵਿੱਚ ਆਪਣੀ ਵੋਟ ਦਾ ਇਸਤੇਮਾਲ ਕੀਤਾ ਹੈ।ਇਸ ਦੌਰਾਨ ਸੁਖਬੀਰ ਸਿੰਘ ਬਾਦਲ ਅਤੇ ਬੀਬੀ ਹਰਸਿਮਰਤ ਕੌਰ ਬਾਦਲ ਨੇ ਆਪਣੇ ਚਾਚਾ ਜੀ ਅਤੇ ਮਨਪ੍ਰੀਤ ਬਾਦਲ ਦੇ ਪਿਤਾ ਗੁਰਦਾਸ ਸਿੰਘ ਬਾਦਲ ਦੇ ਪੈਰੀ ਹੱਥ ਲਗਾ ਕੇ ਆਸ਼ੀਰਵਾਦ ਲਿਆ ਹੈ।

Sukhbir Badal and Mrs Harsimrat Kaur Badal village Badal Vote

ਸੁਖਬੀਰ ਬਾਦਲ ਅਤੇ ਬੀਬੀ ਹਰਸਿਮਰਤ ਕੌਰ ਬਾਦਲ ਨੇ ਪਿੰਡ ਬਾਦਲ ਵਿੱਚ ਪਾਈ ਵੋਟ

ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਕਾਂਗਰਸ ਨੇ ਪੰਚਾਇਤੀ ਚੋਣਾਂ ਵਿੱਚ ਧੱਕੇਸ਼ਾਹੀਆਂ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ।ਉਨ੍ਹਾਂ ਨੇ ਕਿਹਾ ਹੈ ਕਿ ਸਰਕਾਰ ਨੇ ਲੋਕਤੰਤਰ ਦਾ ਘਾਣ ਕੀਤਾ ਹੈ।ਸੁਖਬੀਰ ਸਿੰਘ ਬਾਦਲ ਨੇ ਪੰਜਾਬ ਚੋਣ ਕਮਿਸ਼ਨ ‘ਤੇ ਇਲਜ਼ਾਮ ਲਗਾਉਂਦਿਆਂ ਕਿਹਾ ਹੈ ਕਿ ਪੰਜਾਬ ਚੋਣ ਕਮਿਸ਼ਨ ਸਰਕਾਰ ਦੇ ਦਵਾਅ ਹੇਠ ਕੋਈ ਫ਼ੈਸਲਾ ਨਹੀਂ ਲੈ ਰਿਹਾ।ਇਸ ਤੋਂ ਪਹਿਲਾਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਵੀ ਪਿੰਡ ਬਾਦਲ ਵਿੱਚ ਆਪਣੀ ਵੋਟ ਪਾਈ ਹੈ।ਉਨ੍ਹਾਂ ਨੇ ਪੰਚਾਇਤੀ ਚੋਣਾਂ ਵਿੱਚ ਕਾਂਗਰਸ ਸਰਕਾਰ ‘ਤੇ ਧੱਕੇਸ਼ਾਹੀ ਦੇ ਦੋਸ਼ ਲਗਾਏ ਹਨ।

Sukhbir Badal and Mrs Harsimrat Kaur Badal village Badal Vote

ਸੁਖਬੀਰ ਬਾਦਲ ਅਤੇ ਬੀਬੀ ਹਰਸਿਮਰਤ ਕੌਰ ਬਾਦਲ ਨੇ ਪਿੰਡ ਬਾਦਲ ਵਿੱਚ ਪਾਈ ਵੋਟ

ਦੱਸ ਦੇਈਏ ਕਿ ਪੰਜਾਬ ਭਰ ‘ਚ ਪੰਚਾਇਤੀ ਚੋਣਾਂ ਲਈ 1,27,87,395 ਵੋਟਰ ਹਨ, ਜਿੰਨ੍ਹਾਂ ‘ਚੋਂ 6688245 ਪੁਰਸ਼, 6066245 ਔਰਤਾਂ, 97 ਕਿੰਨਰ ਹਨ।ਇਸ ਦੇ ਨਾਲ ਹੀ 13276 ਪੰਚਾਇਤਾਂ ‘ਚੋਂ 4363 ਸਰਪੰਚ ਬਿਨਾਂ ਮੁਕਾਬਲਾ ਚੁਣੇ ਜਾ ਚੁੱਕੇ ਹਨ।ਪੰਜਾਬ ਅੰਦਰ ਸਰਪੰਚੀ ਦੀਆਂ 8913 ਸੀਟਾਂ ਲਈ 22801 ਤੇ ਪੰਚੀ ਲਈ 76960 ਉਮੀਦਵਾਰ ਚੋਣ ਮੈਦਾਨ ‘ਚ ਹਨ ਸੂਬੇ ‘ਚ ਪੰਚਾਇਤ ਚੋਣਾਂ ਲਈ 17,268 ਪੋਲਿੰਗ ਬੂਥ ਬਣਾਏ ਗਏ ਹਨ।
-PTCNews