ਕੈਪਟਨ ਅਮਰਿੰਦਰ ਸਾਉਣੀ ਦੀਆਂ ਫਸਲਾਂ ਦੇ ਸਮਰਥਨ ਮੁੱਲ ਵਿਚ ਕੀਤੇ ਇਤਿਹਾਸਕ ਵਾਧੇ ਉੱਤੇ ਸਿਆਸਤ ਨਾ ਕਰਨ:ਸੁਖਬੀਰ ਬਾਦਲ

Sukhbir Badal asks Capt Amarinder not to play politics historic increase Kharif crops

ਕੈਪਟਨ ਅਮਰਿੰਦਰ ਸਾਉਣੀ ਦੀਆਂ ਫਸਲਾਂ ਦੇ ਸਮਰਥਨ ਮੁੱਲ ਵਿਚ ਕੀਤੇ ਇਤਿਹਾਸਕ ਵਾਧੇ ਉੱਤੇ ਸਿਆਸਤ ਨਾ ਕਰਨ:ਸੁਖਬੀਰ ਬਾਦਲ:ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਹੈ ਕਿ ਝੋਨੇ ਅਤੇ ਦੂਜੀਆਂ ਫਸਲਾਂ ਦੇ ਘੱਟੋ ਘੱਟ ਸਮਰਥਨ ਮੁੱਲ (ਐਮਐਸਪੀ) ਵਿਚ ਕੀਤੇ ਇਤਿਹਾਸਕ ਵਾਧੇ ਉੱਤੇ ਉਹ ਸਿਆਸਤ ਨਾ ਕਰਨ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪੰਜਾਬ ਦੇ ਕਿਸਾਨਾਂ ਨੂੰ ਦਿੱਤੇ ਗਏ ਲਾਭ ਨੂੰ ਸਵੀਕਾਰ ਕਰਨ ਵਿਚ ਹਲੀਮੀ ਵਿਖਾਉਣ।ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇੱਕ ਮੁੱਖ ਮੰਤਰੀ ਨੂੰ ਇਹ ਸ਼ੋਭਾ ਨਹੀਂ ਦਿੰਦਾ ਕਿ ਉਹ ਆਪਣੇ ਸੂਬੇ ਦੇ ਕਿਸਾਨਾਂ ਨੂੰ ਦਿੱਤੇ ਗਏ ਲਾਭ ਤੋਂ ਮੁਨਕਰ ਹੋਣ।ਉਹਨਾਂ ਕਿਹਾ ਕਿ ਸੂਬੇ ਅੰਦਰ ਝੋਨਾ ਬੀਜਣ ਵਾਲੇ ਹਰ ਕਿਸਾਨ ਨੂੰ 200 ਰੁਪਏ ਪ੍ਰਤੀ ਕੁਇੰਟਲ ਦੇ ਵਾਧੇ ਨਾਲ 6 ਹਜ਼ਾਰ ਰੁਪਏ ਪ੍ਰਤੀ ਏਕੜ ਦਾ ਫਾਇਦਾ ਹੋਵੇਗਾ।ਉਹਨਾਂ ਕਿਹਾ ਕਿ ਸਮਰਥਨ ਮੁੱਥਥਲ ਕੀਤੇ ਗਏ ਵਾਧੇ ਸਦਕਾ ਕੱਲੇ ਇਸ ਸੀਜ਼ਨ ਦੌਰਾਨ ਹੀ ਕਿਸਾਨਾਂ ਨੂੰ 4500 ਰੁਪਏ ਪ੍ਰਤੀ ਏਕੜ ਦੀ ਵਾਧੂ ਆਮਦਨ ਹੋਵੇਗੀ। ਉਹਨਾਂ ਕਿਹਾ ਕਿ ਸੂਬੇ ਦੇ ਖੇਤੀਬਾੜੀ ਮਾਰਕੀਟਿੰਗ ਬੋਰਡ ਨੂੰ ਮਾਰਕੀਟ ਫੀਸ ਅਤੇ ਦਿਹਾਤੀ ਵਿਕਾਸ ਫੰਡ ਦੇ ਰੂਪ ਵਿਚ 200 ਕਰੋੜ ਰੁਪਏ ਦੀ ਵਾਧੂ ਆਮਦਨ ਹੋਵੇਗੀ। ਉਹਨਾਂ ਕਿਹਾ ਕਿ ਆੜਤੀਆਂ ਨੂੰ ਵੀ ਇਸ ਵਾਧੇ ਨਾਲ 100 ਕਰੋੜ ਦੀ ਕਮਾਈ ਹੋਵੇਗੀ।

ਸ. ਬਾਦਲ ਨੇ ਕਿਹਾ ਕਿ ਇਹ ਸਾਰੇ ਤੱਥਾਂ ਨੇ ਸਾਬਿਤ ਕਰ ਦਿੱਤਾ ਹੈ ਕਿ ਸਮਰਥਨ ਮੁੱਲ ਵਿਚ ਕੀਤਾ ਗਿਆ ਤਾਜ਼ਾ ਵਾਧਾ ਪੰਜਾਬ ਨੂੰ ਅਰਥ ਵਿਵਸਥਾ ਨੂੰ ਹੁਲਾਰਾ ਦੇਵੇਗਾ।ਉਹਨਾਂ ਕਿਹਾ ਕਿ ਝੋਨੇ ਤੋਂ ਇਲਾਵਾ ਕਪਾਹ ਬੀਜਣ ਵਾਲੇ ਕਿਸਾਨਾਂ ਨੂੰ 10 ਹਜ਼ਾਰ ਰੁਪਏ ਪ੍ਰਤੀ ਏਕੜ ਵਾਧੂ ਲਾਭ ਹੋਵੇਗਾ।ਉਹਨਾਂ ਕਿਹਾ ਕਿ ਇਸ ਸਭ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਮੁਤਾਬਿਕ ਪੈਦਾਵਰ ਲਾਗਤਾਂ ਉੱਤੇ 50 ਫੀਸਦੀ ਮੁਨਾਫਾ ਯਕੀਨੀ ਬਣਾਉਣ ਲਈ ਹੈ।ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਕਿੰਨੇ ਦੁੱਖ ਦੀ ਗੱਲ ਹੈ ਕਿ ਕੈਪਟਨ ਅਮਰਿੰਦਰ ਨੇ ਇਸ ਮੁੱਦੇ ਉੱਤੇ ਇੱਕ ਵਾਰੀ ਫਿਰ ਕਿਸਾਨਾਂ ਦੀ ਮੂਰਖ ਬਣਾਉਣ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ ਹੈ।ਉਹਨਾਂ ਕਿਹਾ ਕਿ ਇਸ ਵਾਧੇ ਦਾ ਮਜ਼ਾਕ ਉਡਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਇੱਥੋਂ ਤਕ ਕਿਹਾ ਜਾ ਰਿਹਾ ਹੈ ਕਿ ਇਹ ਡਾਕਟਰ ਸਵਾਮੀਨਾਥਨ ਦੀ ਰਿਪੋਰਟ ਮੁਤਾਬਿਕ ਨਹੀਂ ਹੈ ਜਦਕਿ ਮਸ਼ਹੂਰ ਖੇਤੀ ਵਿਗਿਆਨੀ ਨੇ ਇਸ ਵਾਧੇ ਦੀ ਤਾਰੀਫ ਕੀਤੀ ਹੈ।

ਸ.ਬਾਦਲ ਨੇ ਇਹ ਵੀ ਕਿਹਾ ਕਿ ਪੈਦਾਵਰੀ ਲਾਗਤਾਂ,ਜਿਹਨਾਂ ਵਿਚ ਮਜ਼ਦੂਰੀ,ਮਸ਼ੀਨਰੀ,ਪਰਿਵਾਰ ਦੀ ਮਜ਼ਦੂਰੀ ਅਤੇ ਜ਼ਮੀਨ ਦਾ ਠੇਕਾ ਸ਼ਾਮਿਲ ਹਨ, ਉੱਤੇ 50 ਫੀਸਦੀ ਮੁਨਾਫਾ ਦੇਣ ਦੇ ਫਾਰਮੂਲੇ ਨਾਲ ਸਾਰੀਆਂ ਫਸਲਾਂ ਦੇ ਸਮਰਥਨ ਮੁੱਲ ਵਿਚ ਵਾਧਾ ਹੋਵੇਗਾ।ਉਹਨਾਂ ਕਿਹਾ ਕਿ ਪੰਜਾਬ ਦੇ ਮਾਮਲੇ ਵਿਚ ਇਹ ਵਾਧਾ ਹੋਰ ਵੀ ਜ਼ਿਆਦਾ ਹੋਵੇਗਾ,ਕਿਉਂਕਿ ਸਰਦਾਰ ਪਰਕਾਸ਼ ਸਿੰਘ ਬਾਦਲ ਖੇਤੀ ਟਿਊਬਵੈਲਾਂ ਉੱਤੇ ਦਿੱਤੀ ਮੁਫ਼ਤ ਬਿਜਲੀ ਦੀ ਸਹੂਲਤ ਕਰਕੇ ਕਿਸਾਨਾਂ ਨੂੰ 3 ਹਜ਼ਾਰ ਰੁਪਏ ਪ੍ਰਤੀ ਏਕੜ ਦਾ ਵਾਧੂ ਲਾਭ ਹੋ ਰਿਹਾ ਹੈ।ਉਹਨਾਂ ਕਿਹਾ ਕਿ ਇਸ ਦੇ ਬਿਲਕੁੱਲ ਉਲਟ ਕਾਂਗਰਸ ਸਰਕਾਰ ਦੀਆਂ ਗਲਤ ਨੀਤੀਆਂ ਕਰਕੇ ਪੰਜਾਬ ਵਿਚ ਖੇਤੀਬਾੜੀ ਨੂੰ ਦਹਾਕਿਆਂ ਬੱਧੀ ਘਾਟੇ ਦਾ ਸ਼ਿਕਾਰ ਹੋਣਾ ਪਿਆ ਕਿਉਂਕਿ ਕਾਂਗਰਸੀ ਸਰਕਾਰਾਂ ਨੇ ਪੈਦਾਵਰੀ ਲਾਗਤਾਂ ਦੇ ਅਨੁਸਾਰ ਸਮਰਥਨ ਮੁੱਲ ਵਿਚ ਇਸ ਤਰ•ਾਂ ਵਾਧਾ ਨਹੀਂ ਕੀਤਾ, ਜਿਵੇਂ ਐਨਡੀਏ ਸਰਕਾਰ ਨੇ ਕੀਤਾ ਹੈ। ਉਹਨਾਂ ਕਿਹਾ ਕਿ ਇਹੀ ਕਾਰਣ ਹੈ ਕਿ ਪੰਜਾਬ ਵਿਚ ਖੇਤੀ ਸੰਕਟ ਪੈਦਾ ਹੋ ਗਿਆ।

-PTCNews