Sat, Apr 20, 2024
Whatsapp

ਮੁੱਖ ਮੰਤਰੀ ਸਪੱਸ਼ਟ ਕਰੇ ਕਿ ਕੀ ਉਹ ਸੀਏਏ ਤਹਿਤ ਪੀੜਤ ਸਿੱਖਾਂ ਨੂੰ ਮਿਲ ਰਹੀ ਰਾਹਤ ਦੇ ਵਿਰੁੱਧ ਹੈ: ਸੁਖਬੀਰ ਸਿੰਘ ਬਾਦਲ

Written by  Jashan A -- January 21st 2020 07:04 PM
ਮੁੱਖ ਮੰਤਰੀ ਸਪੱਸ਼ਟ ਕਰੇ ਕਿ ਕੀ ਉਹ ਸੀਏਏ ਤਹਿਤ ਪੀੜਤ ਸਿੱਖਾਂ ਨੂੰ ਮਿਲ ਰਹੀ ਰਾਹਤ ਦੇ ਵਿਰੁੱਧ ਹੈ: ਸੁਖਬੀਰ ਸਿੰਘ ਬਾਦਲ

ਮੁੱਖ ਮੰਤਰੀ ਸਪੱਸ਼ਟ ਕਰੇ ਕਿ ਕੀ ਉਹ ਸੀਏਏ ਤਹਿਤ ਪੀੜਤ ਸਿੱਖਾਂ ਨੂੰ ਮਿਲ ਰਹੀ ਰਾਹਤ ਦੇ ਵਿਰੁੱਧ ਹੈ: ਸੁਖਬੀਰ ਸਿੰਘ ਬਾਦਲ

ਮੁੱਖ ਮੰਤਰੀ ਸਪੱਸ਼ਟ ਕਰੇ ਕਿ ਕੀ ਉਹ ਸੀਏਏ ਤਹਿਤ ਪੀੜਤ ਸਿੱਖਾਂ ਨੂੰ ਮਿਲ ਰਹੀ ਰਾਹਤ ਦੇ ਵਿਰੁੱਧ ਹੈ: ਸੁਖਬੀਰ ਸਿੰਘ ਬਾਦਲ ਕਿਹਾ ਕਿ ਸੀਏਏ ਤਹਿਤ ਸਿੱਖਾਂ ਨੂੰ ਮਿਲੀ ਰਾਹਤ ਦਾ ਵਿਰੋਧ ਕਰਕੇ ਮੁੱਖ ਮੰਤਰੀ ਕਾਂਗਰਸ ਦੇ ਸਿੱਖ-ਵਿਰੋਧੀ ਏਜੰਡੇ ਨੂੰ ਪੂਰਾ ਕਰ ਰਿਹਾ ਹੈ ਕਿਹਾ ਕਿ ਅਕਾਲੀ ਦਲ ਨੂੰ ਇੱਕ ਅਜਿਹੇ ਨਾਕਾਮ ਮੁੱਖ ਮੰਤਰੀ ਤੋਂ ਸਬਕ ਲੈਣ ਦੀ ਲੋੜ ਨਹੀ ਹੈ, ਜਿਸ ਨੂੰ ਹਾਸੋਹੀਣੇ ਬਿਆਨ ਦੇਣ ਦੀ ਆਦਤ ਹੈ ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਹ ਸਪੱਸ਼ਟ ਕਰਨ ਲਈ ਆਖਿਆ ਹੈ ਕਿ ਕੀ ਉਹ ਨਾਗਰਿਕਤਾ ਸੋਧ ਐਕਟ (ਸੀਏਏ) ਤਹਿਤ ਪੀੜਤ ਸਿੱਖਾਂ ਨੂੰ ਦਿੱਤੀ ਜਾ ਰਹੀ ਰਾਹਤ ਦੇ ਵਿਰੁੱਧ ਹੈ ਅਤੇ ਕੀ ਉਹ ਸੀਏਏ ਤਹਿਤ ਸਿੱਖਾਂ ਨੂੰ ਮਿਲੀ ਰਾਹਤ ਖ਼ਤਮ ਕਰਵਾਉਣ ਲਈ ਇਸ ਸਮੁੱਚੇ ਐਕਟ ਨੂੰ ਰੱਦ ਕਰਵਾਉਣ ਦੀ ਲੜਾਈ ਲੜ ਰਿਹਾ ਹੈ? ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ ਸੀਏਏ ਦਾ ਵਿਰੋਧ ਕਰਕੇ ਮੁੱਖ ਮੰਤਰੀ ਇਸ ਐਕਟ ਤਹਿਤ ਸਿੱਖਾਂ ਨੂੰ ਮਿਲੀ ਰਾਹਤ ਦਾ ਵਿਰੋਧ ਕਰ ਰਿਹਾ ਹੈ। ਉਹਨਾਂ ਕਿਹਾ ਕਿ ਇਹ ਕਾਂਗਰਸ ਪਾਰਟੀ ਦੇ ਸਿੱਖ ਵਿਰੋਧੀ ਏਜੰਡਾ ਨੂੰ ਪੂਰਾ ਕਰਨਾ ਹੈ। ਜੇਕਰ ਕੈਪਟਨ ਅਮਰਿੰਦਰ ਪਾਕਿਸਤਾਨ ਅਤੇ ਅਫ਼ਗਾਨਿਸਤਾਨ ਵਿਚ ਪੀੜਤ ਸਿੱਖਾਂ ਰਾਹਤ ਦੇਣ ਬਾਰੇ ਸੱਚਮੁੱਚ ਸੰਜੀਦਾ ਹੈ ਤਾਂ ਉਸ ਨੂੰ ਅਕਾਲੀ ਦਲ ਦੀ ਸੀਏਏ ਵਿਚ ਮੁਸਲਮਾਨਾਂ ਨੂੰ ਸ਼ਾਮਿਲ ਕੀਤੇ ਜਾਣ ਦੀ ਮੰਗ ਦਾ ਸਾਥ ਦੇਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਪਾਕਿਤਸਾਨ ਵਿਚ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦੇ ਤਾਜ਼ਾ ਅੰਕੜਿਆਂ ਅਨੁਸਾਰ 1000 ਹਿੰਦੂ/ ਸਿੱਖ ਲੜਕੀਆਂ ਨੂੰ ਅਗਵਾ ਕਰਕੇ ਉਹਨਾਂ ਦਾ ਜਬਰੀ ਮੁਸਲਮਾਨ ਪੁਰਸ਼ਾਂ ਨਾਲ ਨਿਕਾਹ ਕੀਤਾ ਜਾ ਚੁੱਕਾ ਹੈ। ਮੁੱਖ ਮੰਤਰੀ ਨੂੰ ਨਿਰੋਲ ਗਾਂਧੀ ਪਰਿਵਾਰ ਦੇ ਇਸ਼ਾਰਿਆਂ ਉੱਤੇ ਨੱਚਣ ਤੋਂ ਵਰਜਦਿਆਂ ਪਾਕਿਸਤਾਨ ਅਤੇ ਅਫ਼ਗਾਨਿਸਤਾਨ ਵਿਚ ਪੀੜਤ ਸਿੱਖਾਂ ਅਤੇ ਹੋਰ ਘੱਟ ਗਿਣਤੀਆਂ ਪ੍ਰਤੀ ਸੰਵੇਦਨਸ਼ੀਲ ਨਜ਼ਰੀਆ ਰੱਖਣ ਲਈ ਆਖਦਿਆਂ ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ ਅਕਾਲੀ ਦਲ ਨੇ ਸਿੱਖਾਂ ਨੂੰ ਬਚਾਉਣ ਲਈ ਨਾਗਰਿਕਤਾ ਸੋਧ ਬਿਲ ਦੇ ਹੱਕ ਵਿਚ ਵੋਟ ਪਾਈ ਸੀ। ਹੋਰ ਪੜ੍ਹੋ: ਸੁਖਬੀਰ ਬਾਦਲ ਵੱਲੋਂ ਸੁਸ਼ਮਾ ਸਵਰਾਜ ਨੂੰ ਸਿੱਖਾਂ ਵਿਰੁੱਧ ਨਫਰਤੀ ਅਪਰਾਧਾਂ ਦਾ ਮੁੱਦਾ ਅਮਰੀਕੀ ਸਰਕਾਰ ਕੋਲ ਉਠਾਉਣ ਦੀ ਅਪੀਲ ਉਹਨਾਂ ਕਿਹਾ ਕਿ ਪਰੰਤੂ ਮੇਰੇ ਵੱਲੋਂ ਮੁਸਲਮਾਨਾਂ ਨੂੰ ਐਕਟ ਵਿਚ ਸ਼ਾਮਿਲ ਕਰਨ ਦੀ ਮੰਗ ਕਰਕੇ ਅਸੀਂ ਆਪਣਾ ਵਿਰੋਧ ਵੀ ਜਤਾ ਦਿੱਤਾ ਸੀ। ਅਸੀਂ ਆਪਣੇ ਸਟੈਂਡ ਉੱਤੇ ਦ੍ਰਿੜ ਹਾਂ ਅਤੇ ਇਸ ਮੁੱਦੇ ਉੱਤੇ ਆਪਣਾ ਸਿਧਾਂਤਕ ਸਟੈਂਡ ਛੱਡਣ ਦੀ ਬਜਾਇ ਦਿੱਲੀ ਵਿਧਾਨ ਸਭਾ ਚੋਣਾਂ ਲੜਣਾ ਤਿਆਗ ਦਿੱਤਾ ਹੈ। ਕੈਪਟਨ ਨੂੰ ਆਪਣੀ ਸਰਕਾਰ ਦੀ ਸਾਰੇ ਮੋਰਚਿਆਂ ਉੱਤੇ ਨਾਕਾਮੀ ਤੋਂ ਲੋਕਾਂ ਦਾ ਧਿਆਨ ਹਟਾਉਣ ਲਈ ਲੋਕਾਂ ਨੂੰ ਬੇਵਕੂਫ ਬਣਾਉਣ ਦੀ ਕੋਸ਼ਿਸ਼ ਕਰਨ ਤੋਂ ਵਰਜਦਿਆਂ ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਪੰਜਾਬੀਆਂ ਨੂੰ ਇਹ ਦੱਸਣਾ ਚਾਹੀਦਾ ਹੈ ਕਿ ਜੇਕਰ ਸਿੱਖਾਂ ਨੂੰ ਸੀਏਏ ਤਹਿਤ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਜਾਂਦਾ ਹੈ ਤਾਂ ਇਸ ਨਾਲ ਮੁਸਲਮਾਨਾਂ ਨੂੰ ਕੀ ਲਾਭ ਹੋਵੇਗਾ? ਉਹਨਾਂ ਨੇ ਮੁੱਖ ਮੰਤਰੀ ਹਾਸੋਹੀਣੇ ਬਿਆਨ ਦੇਣ ਤੋਂ ਪਰਹੇਜ਼ ਕਰਨ ਲਈ ਆਖਦਿਆਂ ਕਿਹਾ ਕਿ ਅਜਿਹੇ ਬਿਆਨਾਂ ਨਾਲ ਗਾਂਧੀ ਪਰਿਵਾਰ ਪ੍ਰਤੀ ਉਸ ਦੀ ਅਧੀਨਤਾ ਅਤੇ ਪੰਜਾਬ ਵਿਚ ਆਪਣੀ ਕੁਰਸੀ ਬਚਾਉਣ ਲਈ ਇਸ ਪਰਿਵਾਰ ਨੂੰ ਖੁਸ਼ ਰੱਖਣ ਦੀ ਲਾਲਸਾ ਦਾ ਹੀ ਪਰਦਾਫਾਸ਼ ਹੁੰਦਾ ਹੈ। ਇਹ ਟਿੱਪਣੀ ਕਰਦਿਆਂ ਕਿ ਅਕਾਲੀ ਦਲ ਨੂੰ ਇਸ ਸਥਿਤੀ ਵਿਚ ਇੱਕ ਨਾਕਾਮ ਮੁੱਖ ਮੰਤਰੀ ਤੋਂ ਸਬਕ ਲੈਣ ਦੀ ਲੋੜ ਨਹੀਂ ਹੈ, ਸਰਦਾਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਮੁਸਲਮਾਨਾਂ ਨੂੰ ਸੀਏਏ ਦੇ ਘੇਰੇ ਵਿਚ ਸ਼ਾਮਿਲ ਕਰਵਾਉਣ ਲਈ ਆਪਣੀ ਲੜਾਈ ਜਾਰੀ ਰੱਖੇਗਾ ਅਤੇ ਇਸ ਮੰਤਵ ਲਈ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੇ ਕੇਂਦਰ ਸਰਕਾਰ ਵਿਚਲੇ ਰਸੂਖ ਨੂੰ ਇਸਤੇਮਾਲ ਕਰੇਗਾ। ਉਹਨਾਂ ਕਿਹਾ ਕਿ ਇਸ ਦੇ ਨਾਲ ਹੀ ਪਾਰਟੀ ਨੇ ਇਹ ਵੀ ਸਪੱਸ਼ਟ ਕਰ ਦਿੱਤਾ ਹੈ ਕਿ ਇਹ ਕੌਮੀ ਨਾਗਰਿਕਤਾ ਰਜਿਸਟਰ (ਐਨਆਰਸੀ) ਦੇ ਖ਼ਿਲਾਫ ਹੈ। ਸਰਦਾਰ ਬਾਦਲ ਨੇ ਕਿਹਾ ਕਿ ਇਹ ਗੱਲ ਸਮਝਣਯੋਗ ਹੈ ਕਿ ਕੈਪਟਨ ਅਮਰਿੰਦਰ ਨੂੰ ਸਿਧਾਂਤਾਂ ਉੱਤੇ ਪਹਿਰਾ ਦੇਣ ਦੀ ਗੱਲ ਸਮਝ ਨਹੀਂ ਆ ਸਕਦੀ। ਉਹਨਾਂ ਕਿਹਾ ਕਿ ਇਹ ਇੱਕ ਤੱਥ ਹੈ ਕਿ ਦਿੱਲੀ ਦੇ ਸਿੱਖਾਂ ਨੇ ਆ ਰਹੀਆਂ ਵਿਧਾਨ ਸਭਾ ਚੋਣਾਂ ਅੱਠ ਸੀਟਾਂ ਤੋਂ ਲੜਣ ਦੀ ਮੰਗ ਰੱਖੀ ਸੀ। ਪਰੰਤੂ ਪਾਰਟੀ ਨੇ ਇਸ ਮੰਗ ਬਾਰੇ ਵਿਚਾਰ ਕਰਨ ਮਗਰੋਂ ਇਹ ਫੈਸਲਾ ਕੀਤਾ ਕਿ ਇਸ ਨੂੰ ਸਿਰਫ ਸਿੱਖਾਂ ਦੇ ਹੀ ਨਹੀਂ, ਸਗੋਂ ਸਾਰੀਆਂ ਘੱਟ ਗਿਣਤੀਆਂ ਦੇ ਹੱਕਾਂ ਲਈ ਲੜਣਾ ਚਾਹੀਦਾ ਹੈ। ਇਹ ਇੱਕ ਅਜਿਹਾ ਅਸੂਲ ਹੈ, ਜਿਸ ਕੋਈ ਕਾਂਗਰਸ ਨਹੀਂ ਸਮਝ ਸਕਦਾ ਹੈ, ਕਿਉਂਕਿ ਕਾਂਗਰਸ ਪਾਰਟੀ ਦਾ ਰਿਕਾਰਡ ਇਹ ਹੈ ਕਿ ਇਸ ਨੇ ਸਰਕਾਰੀ ਜਬਰ ਰਾਹੀਂ ਸਿੱਖਾਂ ਉੱਤੇ ਭਾਰੀ ਅੱਤਿਆਚਾਰ ਕੀਤੇ ਸਨ, ਜਿਹਨਾਂ ਵਿਚ ਸ੍ਰੀ ਹਰਿਮੰਦਰ ਸਾਹਿਬ ਉੱਤੇ ਹਮਲਾ ਕਰਨਾ ਅਤੇ 1984 ਵਿਚ ਦਿੱਲੀ ਅਤੇ ਦੇਸ਼ ਦੇ ਦੂਜੇ ਭਾਗਾਂ ਵਿਚ ਸਿੱਖਾਂ ਦੀ ਨਸਲਕੁਸ਼ੀ ਕਰਨਾ ਸ਼ਾਮਿਲ ਸੀ। -PTC News


Top News view more...

Latest News view more...