ਮੁੱਖ ਖਬਰਾਂ

ਸੁਖਬੀਰ ਬਾਦਲ ਦੇ ਕਾਫ਼ਲੇ 'ਤੇ ਹਮਲਾ ਕਰਨ ਦੇ ਮਾਮਲੇ 'ਚ ਪੁਲਿਸ ਹੋਈ ਸਰਗਰਮ ,ਚੁੱਕਿਆ ਅਜਿਹਾ ਕਦਮ

By Shanker Badra -- October 06, 2018 11:43 am -- Updated:October 06, 2018 11:55 am

ਸੁਖਬੀਰ ਬਾਦਲ ਦੇ ਕਾਫ਼ਲੇ 'ਤੇ ਹਮਲਾ ਕਰਨ ਦੇ ਮਾਮਲੇ 'ਚ ਪੁਲਿਸ ਹੋਈ ਸਰਗਰਮ ,ਚੁੱਕਿਆ ਅਜਿਹਾ ਕਦਮ:ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਬੀਤੇ ਦਿਨੀਂ ਸੰਗਰੂਰ ਵਿਖੇ ਅਕਾਲੀ ਵਰਕਰਾਂ ਦੀ ਇੱਕ ਮੀਟਿੰਗ ਵਿੱਚ ਪਹੁੰਚ ਰਹੇ ਸਨ।ਇਸ ਦੌਰਾਨ ਕੁੱਝ ਸ਼ਰਾਰਤੀ ਅਨਸਰਾਂ ਵੱਲੋਂ ਸੁਖਬੀਰ ਸਿੰਘ ਬਾਦਲ ਦੇ ਕਾਫ਼ਲੇ 'ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ।ਇਸ ਮਾਮਲੇ ਵਿੱਚ ਸੰਗਰੂਰ ਪੁਲਿਸ ਨੇ ਹਮਲਾ ਕਰਨ ਦੇ ਦੋਸ਼ 'ਚ ਗੁਰਮਤਿ ਪ੍ਰਚਾਰ ਰਾਗੀ ਗ੍ਰੰਥੀ ਸਭਾ ਦੇ ਨੇਤਾ ਬਚਿਤ ਸਿੰਘ ਅਤੇ ਅਮਰਜੀਤ ਸਿੰਘ ਕਣਕਵਾਲ ਸਮੇਤ 35 ਵਿਅਕਤੀਆਂ 'ਤੇ ਮਾਮਲਾ ਦਰਜ ਕੀਤਾ ਗਿਆ ਹੈ।

ਦੱਸ ਦਈਏ ਕਿ 7 ਅਕਤੂਬਰ ਨੂੰ ਪਟਿਆਲਾ ਵਿਚ ਹੋਣ ਵਾਲੀ ਰੈਲੀਆਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਸੰਗਰੂਰ ਗਏ ਸਨ।ਇਸ ਦੌਰਾਨ ਕੁੱਝ ਸ਼ਰਾਰਤੀ ਅਨਸਰਾਂ ਨੇ ਪਹਿਲਾਂ ਹੀ ਵਿਰੋਧ ਦੀ ਤਿਆਰੀ ਕੀਤੀ ਹੋਈ ਸੀ।ਜਦੋਂ ਸੁਖਬੀਰ ਸਿੰਘ ਬਾਦਲ ਸੰਗਰੂਰ ਪਹੁੰਚੇ ਤਾਂ ਉਨ੍ਹਾਂ ਸ਼ਰਾਰਤੀ ਅਨਸਰਾਂ ਨੇ ਕਿਰਪਾਨਾਂ ਲੈ ਕੇ ਸੁਖਬੀਰ ਬਾਦਲ ਦੇ ਕਾਫ਼ਲੇ ਉਤੇ ਹਮਲੇ ਦੀ ਕੋਸ਼ਿਸ਼ ਕੀਤੀ ਪਰ ਵੱਡੀ ਗਿਣਤੀ ਵਿਚ ਤਾਇਨਾਤ ਪੁਲਿਸ ਮੁਲਾਜ਼ਮਾਂ ਨੇ ਮੌਕਾ ਸਾਂਭ ਲਿਆ।

ਪਰਮਿੰਦਰ ਢੀਂਡਸਾ ਨੇ ਕਿਹਾ ਕਿ ਸੰਗਰੂਰ ਵਿਖੇ ਅਕਾਲੀ ਦਲ ਦੇ ਪ੍ਰਧਾਨ ਉੱਤੇ ਇੱਕ ਮੀਟਿੰਗ ਦੌਰਾਨ ਕੀਤਾ ਗਿਆ ਇਹ ਹਮਲਾ ਪੂਰੀ ਤਰ੍ਹਾਂ ਯੋਜਨਾਬੱਧ ਸੀ,ਜਿਸ ਨੂੰ ਸੂਬੇ ਦੀ ਪੁਲਿਸ ਦੀ ਮਦਦ ਨਾਲ ਸਿਰੇ ਚਾੜਿਆ ਗਿਆ।ਉਹਨਾਂ ਕਿਹਾ ਕਿ ਸੜਕਾਂ ਉੱਤੇ ਖੜੇ ਪ੍ਰਦਰਸ਼ਨਕਾਰੀਆਂ ਦੀ ਗਿਣਤੀ ਪੁਲਿਸ ਨਾਲੋਂ ਕਿਤੇ ਘੱਟ ਸੀ ਪਰ ਇਸ ਦੇ ਬਾਵਜੂਦ ਪੁਲਿਸ ਨੇ ਉਹਨਾਂ ਨੂੰ ਅਕਾਲੀ ਦਲ ਦੇ ਪ੍ਰਧਾਨ ਦੇ ਕਾਫ਼ਲੇ ਉੱਤੇ ਹਮਲਾ ਕਰਨ ਤੋਂ ਨਹੀਂ ਰੋਕਿਆ।ਢੀਂਡਸਾ ਨੇ ਕਿਹਾ ਕਿ ਇਹ ਹਮਲਾ ਅਬੋਹਰ ਅਤੇ ਫਰੀਦਕੋਟ ਵਿਖੇ ਅਕਾਲੀ ਦਲ ਦੀਆਂ ਰੈਲੀਆਂ ਦੀ ਕਾਮਯਾਬੀ ਦਾ ਸਿੱਧਾ ਪ੍ਰਤੀਕਰਮ ਹੈ।ਉਹਨਾਂ ਕਿਹਾ ਕਿ ਪਹਿਲਾਂ ਕਾਂਗਰਸ ਨੇ ਐਲਾਨ ਕੀਤਾ ਸੀ ਕਿ ਉਹ ਅਕਾਲੀ ਦਲ ਨੂੰ ਪਿੰਡਾਂ ਵਿਚ ਨਹੀਂ ਵੜਣ ਦੇਵੇਗੀ।ਜਦੋਂ ਪਾਰਟੀ ਦੇ ਇੱਕ ਤੋਂ ਬਾਅਦ ਦੂਜੀ ਵੱਡੀ ਕਾਮਯਾਬ ਰੈਲੀ ਕੀਤੀ ਤਾਂ ਕਾਂਗਰਸ ਘਬਰਾ ਗਈ ਅਤੇ ਇਸ ਨੇ ਅਕਾਲੀ ਦਲ ਖਿਲਾਫ ਸਾਜ਼ਿਸ਼ਾਂ ਰਚਣੀਆਂ ਸ਼ੁਰੂ ਕਰ ਦਿੱਤੀਆਂ।ਇਸ ਨੇ ਫਰੀਦਕੋਟ ਵਾਲੀ ਰੈਲੀ ਵਿਚ ਵੀ ਰੁਕਾਵਟ ਪਾਉਣ ਦੀ ਕੋਸ਼ਿਸ਼ ਕੀਤੀ ਸੀ ਅਤੇ ਹੁਣ ਇਸ ਨੇ ਉਹੀ ਹੱਥਕੰਡਾ ਸੰਗਰੂਰ ਵਿਚ ਇਸਤੇਮਾਲ ਕੀਤਾ ਹੈ।
-PTCNews

  • Share