ਸੁਖਬੀਰ ਬਾਦਲ ਪਹੁੰਚੇ ਫਰੀਦਕੋਟ, ਪੀੜਤ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ (ਤਸਵੀਰਾਂ)

sb
ਸੁਖਬੀਰ ਬਾਦਲ ਪਹੁੰਚੇ ਫਰੀਦਕੋਟ, ਪੀੜਤ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ (ਤਸਵੀਰਾਂ)

ਸੁਖਬੀਰ ਬਾਦਲ ਪਹੁੰਚੇ ਫਰੀਦਕੋਟ, ਪੀੜਤ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ (ਤਸਵੀਰਾਂ),ਫਰੀਦਕੋਟ: ਫਰੀਦਕੋਟ ਵਿਖੇ ਪੁਲਿਸ ਹਿਰਾਸਤ ‘ਚ ਮਾਰੇ ਗਏ ਨੌਜਵਾਨ ਦੀ ਮੌਤ ਦਾ ਮਾਮਲਾ ਲਗਾਤਾਰ ਭੱਖਦਾ ਹੀ ਜਾ ਰਿਹਾ ਹੈ। ਜਿਸ ਦੌਰਾਨ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੇਤਾ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰ ਰਹੇ ਹਨ।

sb
ਸੁਖਬੀਰ ਬਾਦਲ ਪਹੁੰਚੇ ਫਰੀਦਕੋਟ, ਪੀੜਤ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ (ਤਸਵੀਰਾਂ)

ਇਸ ਦੇ ਤਹਿਤ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪੀੜਤ ਪਰਿਵਾਰ ਨਾਲ ਮੁਲਾਕਾਤ ਕਰਨ ਲਈ ਫਰੀਦਕੋਟ ਪਹੁੰਚੇ।

ਹੋਰ ਪੜ੍ਹੋ:ਕਾਂਗਰਸ ਵਲੋਂ ਪੰਜਾਬ ਦੇ ਅਮਨ ਨੂੰ ਲਾਂਬੂ ਲਾਉਣ ਦੇ ਭਿਆਨਕ ਯਤਨ: ਸੁਖਬੀਰ ਬਾਦਲ

sb
ਸੁਖਬੀਰ ਬਾਦਲ ਪਹੁੰਚੇ ਫਰੀਦਕੋਟ, ਪੀੜਤ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ (ਤਸਵੀਰਾਂ)

ਇਸ ਮੌਕੇ ਉਹਨਾਂ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਉਥੇ ਹੀ ਮਿਲੀ ਜਾਣਕਾਰੀ ਮੁਤਾਬਕ ਸੁਖਬੀਰ ਸਿੰਘ ਬਾਦਲ ਐਸਐਸਪੀ ਨਾਲ ਮੀਟਿੰਗ ਕਰ ਰਹੇ ਹਨ। ਇਥੇ ਇਹ ਵੀ ਦੱਸਣਾ ਬਣਦਾ ਹੈ ਕਿ 18 ਮਈ ਨੂੰ ਨੌਜਵਾਨ ਜਸਪਾਲ ਸਿੰਘ ਦੀ ਪੁਲਿਸ ਹਿਰਾਸਤ ਦੌਰਾਨ ਸ਼ੱਕੀ ਹਾਲਤ ‘ਚ ਮੌਤ ਹੋ ਗਈ ਸੀ।

sb
ਸੁਖਬੀਰ ਬਾਦਲ ਪਹੁੰਚੇ ਫਰੀਦਕੋਟ, ਪੀੜਤ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ (ਤਸਵੀਰਾਂ)

ਜਿਸ ਤੋਂ ਬਾਅਦ ਅਗਲੇ ਦਿਨ ਹੀ ਸੀ.ਆਈ.ਏ. ਸਟਾਫ ਫਰੀਦਕੋਟ ਦੇ ਇੰਚਾਰਜ ਨੇ ਵੀ ਖ਼ੁਦਕੁਸ਼ੀ ਕਰ ਲਈ ਸੀ। ਇਸ ਘਟਨਾ ਤੋਂ ਬਾਅਦ ਫਰੀਦਕੋਟ ਸ਼ਹਿਰ ‘ਚ ਮਾਹੌਲ ਕਾਫੀ ਗਰਮਾਇਆ ਹੋਇਆ ਹੈ। ਉਥੇ ਹੀ ਪਰਿਵਾਰ ਵਾਲਿਆਂ ਵੱਲੋਂ ਵੀ ਲਗਾਤਾਰ ਜ਼ਿਲਾ ਪੁਲਿਸ ਮੁਖੀ ਦੇ ਦਫਤਰ ਦੇ ਬਾਹਰ ਧਰਨਾ ਲਗਾਇਆ ਜਾ ਰਿਹਾ ਹੈ।

-PTC News