Fri, Apr 19, 2024
Whatsapp

ਸੁਖਬੀਰ ਬਾਦਲ ਵੱਲੋਂ ਜ਼ਿਲ੍ਹਾ ਅਕਾਲੀ ਜਥਾ ਰੋਪੜ ਦੇ ਜਥੇਬੰਦਕ ਢਾਂਚੇ ਦਾ ਐਲਾਨ

Written by  Shanker Badra -- August 02nd 2018 07:54 PM
ਸੁਖਬੀਰ ਬਾਦਲ ਵੱਲੋਂ ਜ਼ਿਲ੍ਹਾ ਅਕਾਲੀ ਜਥਾ ਰੋਪੜ ਦੇ ਜਥੇਬੰਦਕ ਢਾਂਚੇ ਦਾ ਐਲਾਨ

ਸੁਖਬੀਰ ਬਾਦਲ ਵੱਲੋਂ ਜ਼ਿਲ੍ਹਾ ਅਕਾਲੀ ਜਥਾ ਰੋਪੜ ਦੇ ਜਥੇਬੰਦਕ ਢਾਂਚੇ ਦਾ ਐਲਾਨ

ਸੁਖਬੀਰ ਬਾਦਲ ਵੱਲੋਂ ਜ਼ਿਲ੍ਹਾ ਅਕਾਲੀ ਜਥਾ ਰੋਪੜ ਦੇ ਜਥੇਬੰਦਕ ਢਾਂਚੇ ਦਾ ਐਲਾਨ:ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਸੀਨੀਅਰ ਆਗੂਆਂ ਡਾ. ਦਲਜੀਤ ਸਿੰਘ ਚੀਮਾ,ਬੀਬੀ ਸਤਵੰਤ ਕੌਰ ਸੰਧੂ, ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਲੱਖੋਵਾਲ ਅਤੇ ਹੋਰ ਸੀਨੀਅਰ ਆਗੂਆਂ ਨਾਲ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਅੱਜ ਜ਼ਿਲ੍ਹਾ ਅਕਾਲੀ ਜਥਾ ਰੋਪੜ ਦੇ ਜਥੇਬੰਦਕ ਢਾਂਚੇ ਦਾ ਐਲਾਨ ਕਰ ਦਿੱਤਾ। ਜ਼ਿਲ੍ਹੇ ਦੇ 13 ਸੀਨੀਅਰ ਆਗੂਆਂ ਦੇ ਨਾਮ ਪਾਰਟੀ ਦੇ ਸੂਬਾ ਪੱਧਰੀ ਢਾਂਚੇ ਵਿੱਚ ਸਨਮਾਨ ਦੇਣ ਲਈ ਰੱਖੇ ਗਏ ਹਨ,ਇਹਨਾਂ ਵਿੱਚ ਅਮਰਜੀਤ ਸਿੰਘ ਚਾਵਲਾ ਮੈਂਬਰ ਐਸ.ਜੀ.ਪੀ.ਸੀ, ਜਥੇਦਾਰ ਮੋਹਣ ਸਿੰਘ ਢਾਹੇ ਸਾਬਕਾ ਪ੍ਰਧਾਨ, ਪਰਮਜੀਤ ਸਿੰਘ ਮੱਕੜ ਸਾਬਕਾ ਪ੍ਰਧਾਨ, ਮਨਜੀਤ ਸਿੰਘ ਘਨੌਲੀ ਸਾਬਕਾ ਚੇਅਰਮੈਨ, ਸਤਵੰਤ ਸਿੰਘ ਗਿੱਲ, ਯਸ਼ਵੀਰ ਟਿੱਕਾ, ਅਮਰਜੀਤ ਸਿੰਘ ਸਤਿਆਲ ਸਾਬਕਾ ਪ੍ਰਧਾਨ, ਹਰਜੀਤ ਸਿੰਘ ਹਵੇਲੀ, ਪ੍ਰੀਤਮ ਸਿੰਘ ਸੱਲੋਮਾਜਰਾ ਸਾਬਕਾ ਪ੍ਰਧਾਨ,ਜਗਜੀਤ ਸਿੰਘ ਰਤਨਗੜ ਸਾਬਕਾ ਮੈਂਬਰ ਐਸ.ਜੀ.ਪੀ.ਸੀ,ਗੁਰਮੁਖ ਸਿੰਘ ਸੈਣੀ, ਅਜਮੇਰ ਸਿੰਘ ਖੇੜਾ ਮੈਂਬਰ ਐਸ.ਜੀ.ਪੀ.ਸੀ ਅਤੇ ਉਜਲ ਸਿੰਘ ਆੜਤੀ ਦੇ ਨਾਮ ਸ਼ਾਮਲ ਹਨ। ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਕੀਤੀ ਗਈ ਲਿਸਟ ਵਿੱਚ ਪਾਰਟੀ ਵਿੱਚ ਕੰਮ ਕਰਨ ਵਾਲੇ ਸਾਰੇ ਮਿਹਨਤੀ ਆਗੂਆਂ ਨੂੰ ਬਣਦੀ ਨੁੰਮਾਇੰਦਗੀ ਦਿੱਤੀ ਗਈ ਹੈ।ਪਰਮਜੀਤ ਸਿੰਘ ਲੱਖੋਵਾਲ ਨੇ ਦੱਸਿਆ ਕਿ ਜ਼ਿਲ੍ਹਾ ਰੋਪੜ ਵਿੱਚ ਪੈਂਦੇ 13 ਸਰਕਲ ਪ੍ਰਧਾਨਾਂ ਦਾ ਐਲਾਨ ਵੀ ਕਰ ਦਿੱਤਾ ਗਿਆ ਹੈ।ਰੋਪੜ ਸ਼ਹਿਰ ਦੀ ਜਥੇਬੰਦੀ ਦਾ ਐਲਾਨ ਬਾਅਦ ਵਿੱਚ ਕੀਤਾ ਜਾਵੇਗਾ। -PTCNews


  • Tags

Top News view more...

Latest News view more...