ਸੁਖਬੀਰ ਸਿੰਘ ਬਾਦਲ ਨੇ ਲੋਕ ਸਭਾ ਚੋਣਾਂ ਨੂੰ ਲੈ ਕੇ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
ਸੁਖਬੀਰ ਸਿੰਘ ਬਾਦਲ ਨੇ ਲੋਕ ਸਭਾ ਚੋਣਾਂ ਨੂੰ ਲੈ ਕੇ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ:ਦਿੱਲੀ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨਾਲ ਦਿੱਲੀ ਵਿਖੇ ਮੁਲਾਕਾਤ ਕੀਤੀ ਹੈ।ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੋਕ ਸਭਾ ਚੋਣਾਂ ਨੂੰ ਲੈ ਕੇ ਮੁਲਾਕਾਤ ਕੀਤੀ ਹੈ।ਅਕਾਲੀ -ਭਾਜਪਾ ਗੱਠਜੋੜ 2019 ਦੀਆਂ ਲੋਕ ਸਭਾ ਚੋਣਾਂ ਇਕੱਠਿਆਂ ਲੜੇਗਾ। [caption id="attachment_262868" align="aligncenter" width="300"] ਸੁਖਬੀਰ ਸਿੰਘ ਬਾਦਲ ਨੇ ਲੋਕ ਸਭਾ ਚੋਣਾਂ ਨੂੰ ਲੈ ਕੇ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ[/caption] ਜਾਣਕਾਰੀ ਅਨੁਸਾਰ ਦੋਨਾਂ ਪਾਰਟੀਆਂ ਦੀਆਂ ਸੀਟਾਂ ਅਤੇ ਗਿਣਤੀ 2014 ਦੀਆਂ ਲੋਕ ਸਭਾ ਚੋਣਾਂ ਦੀ ਤਰ੍ਹਾਂ ਰਹਿਣਗੀਆਂ।ਇਸ ਦੌਰਾਨ 2019 ਦੀਆਂ ਲੋਕ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ 10 ਸੀਟਾਂ ਅਤੇ ਭਾਜਪਾ 3 ਸੀਟਾਂ 'ਤੇ ਚੋਣਾਂ ਲੜੇਗੀ। [caption id="attachment_262869" align="aligncenter" width="300"] ਸੁਖਬੀਰ ਸਿੰਘ ਬਾਦਲ ਨੇ ਲੋਕ ਸਭਾ ਚੋਣਾਂ ਨੂੰ ਲੈ ਕੇ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ[/caption] ਇਸ ਦੌਰਾਨ ਪੰਜਾਬ ਭਾਜਪਾ ਦੇ ਪ੍ਰਧਾਨ ਸ਼ਵੇਤ ਮਲਿਕ ,ਪੰਜਾਬ ਬੀਜੇਪੀ ਇੰਚਾਰਜ ਪ੍ਰਭਾਤ ਭਾਅ ,ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਲਵਿੰਦਰ ਸਿੰਘ ਭੂੰਦੜ , ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਤੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ , ਅਕਾਲੀ ਦਲ ਸਾਂਸਦ ਨਰੇਸ਼ ਗੁਜਰਾਲ , ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ , ਪ੍ਰੇਮ ਸਿੰਘ ਚੰਦੂਮਾਜਰਾ ਮੌਜੂਦ ਸਨ। -PTCNews