Mon, Apr 29, 2024
Whatsapp

ਸੁਖਬੀਰ ਬਾਦਲ ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ 'ਚ ਅਹਿਮ ਨਿਯੁਕਤੀਆਂ

Written by  Jashan A -- April 21st 2019 07:38 PM
ਸੁਖਬੀਰ ਬਾਦਲ ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ 'ਚ ਅਹਿਮ ਨਿਯੁਕਤੀਆਂ

ਸੁਖਬੀਰ ਬਾਦਲ ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ 'ਚ ਅਹਿਮ ਨਿਯੁਕਤੀਆਂ

ਸੁਖਬੀਰ ਬਾਦਲ ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ 'ਚ ਅਹਿਮ ਨਿਯੁਕਤੀਆਂ,ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜਥੇਬੰਦਕ ਢਾਂਚੇ ਵਿੱਚ ਅਹਿਮ ਨਿਯੁਕਤੀਆਂ ਕੀਤੀਆਂ ਹਨ। ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਸੂਚੀ ਅਨੁਸਾਰ ਸਾਬਕਾ ਕੈਬਨਿਟ ਮੰਤਰੀ ਹਰਮੇਲ ਸਿੰਘ ਟੌਹੜਾ ਨੂੰ ਪਾਰਟੀ ਦਾ ਸੀਨੀਅਰ ਮੀਤ ਪ੍ਰਧਾਨ, ਗੁਰਵਿੰਦਰ ਸਿੰਘ ਬਾਲੀ ਨੂੰ ਮੀਤ ਪ੍ਰਧਾਨ ਅਤੇ ਬੁਲਾਰਾ ਅਤੇ ਸ਼ਰਨਜੀਤ ਸਿੰਘ ਜੋਗੀਪੁਰ ਨੂੰ ਪਾਰਟੀ ਦਾ ਸੰਯੁਕਤ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਸੇ ਤਰ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੈਂਬਰ ਅਤੇ ਸੀਨੀਅਰ ਆਗੂ ਬੀਬੀ ਕੁਲਦੀਪ ਕੌਰ ਟੌਹੜਾ ਨੂੰ ਇਸਤਰੀ ਅਕਾਲੀ ਦਲ ਦਾ ਸੀਨੀਅਰ ਮੀਤ ਪ੍ਰਧਾਨ ਅਤੇ ਬੀਬੀ ਸ਼ਮਿੰਦਰਜੀਤ ਕੌਰ ਸੰਧੂ ਨੂੰ ਜਥੇਬੰਦਕ ਸਕੱਤਰ ਨਿਯੁਕਤ ਕੀਤਾ ਗਿਆ ਹੈ। -PTC News


Top News view more...

Latest News view more...