ਸੇਵਾ ਮੁਕਤ ਆਈਏਐਸ ਅਧਿਕਾਰੀ ਰਵਿੰਦਰ ਸਿੰਘ ਅਤੇ ਅਸ਼ਵਨੀ ਕੁਮਾਰ ਅਕਾਲੀ ਦਲ ਪ੍ਰਧਾਨ ਦੇ ਸਕੱਤਰ ਨਿਯੁਕਤ
ਸੇਵਾ ਮੁਕਤ ਆਈਏਐਸ ਅਧਿਕਾਰੀ ਰਵਿੰਦਰ ਸਿੰਘ ਅਤੇ ਅਸ਼ਵਨੀ ਕੁਮਾਰ ਅਕਾਲੀ ਦਲ ਪ੍ਰਧਾਨ ਦੇ ਸਕੱਤਰ ਨਿਯੁਕਤ:ਚੰਡੀਗੜ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਦੋ ਸਾਬਕਾ ਆਈਏਐਸ ਅਧਿਕਾਰੀ ਰਵਿੰਦਰ ਸਿੰਘ ਅਤੇ ਅਸ਼ਵਨੀ ਕੁਮਾਰ ਨੂੰ ਅਕਾਲੀ ਦਲ ਪ੍ਰਧਾਨ ਦੇ ਸਕੱਤਰ ਨਿਯੁਕਤ ਕੀਤਾ ਹੈ। [caption id="attachment_278383" align="aligncenter" width="300"] ਸੇਵਾ ਮੁਕਤ ਅਧਿਕਾਰੀ ਰਵਿੰਦਰ ਸਿੰਘ ਅਤੇ ਅਸ਼ਵਨੀ ਕੁਮਾਰ ਅਕਾਲੀ ਦਲ ਪ੍ਰਧਾਨ ਦੇ ਸਕੱਤਰ ਨਿਯੁਕਤ[/caption] ਇਹ ਦੋਵੇਂ ਅਧਿਕਾਰੀਆਂ ਸੰਵੇਦਨਸ਼ੀਲ ਅਹੁਦਿਆਂ ਉੱਤੇ ਸੇਵਾ ਨਿਭਾ ਚੁੱਕੇ ਹਨ ਅਤੇ ਆਪਣੇ ਕਾਰਜਕਾਲ ਦੌਰਾਨ ਦੋਹਾਂ ਨੇ ਸੂਬੇ ਦੀ ਬੜੀ ਕੁਸ਼ਲਤਾ ਨਾਲ ਸੇਵਾ ਕੀਤੀ ਹੈ।ਇਹ ਦੋਵੇਂ ਅਧਿਕਾਰੀ ਆਪਣੀ ਈਮਾਦਾਰੀ, ਦਲੇਰੀ ਅਤੇ ਜ਼ਮੀਨੀ ਪੱਧਰ ਤਕ ਲੋਕਾਂ ਨਾਲ ਰਾਬਤਾ ਰੱਖਣ ਲਈ ਜਾਣੇ ਜਾਂਦੇ ਹਨ। [caption id="attachment_278382" align="aligncenter" width="276"] ਸੇਵਾ ਮੁਕਤ ਅਧਿਕਾਰੀ ਰਵਿੰਦਰ ਸਿੰਘ ਅਤੇ ਅਸ਼ਵਨੀ ਕੁਮਾਰ ਅਕਾਲੀ ਦਲ ਪ੍ਰਧਾਨ ਦੇ ਸਕੱਤਰ ਨਿਯੁਕਤ[/caption] ਉਨ੍ਹਾਂ ਨੇ ਦੱਸਿਆ ਕਿ ਰਵਿੰਦਰ ਸਿੰਘ ਨੇ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਅਤੇ ਪੀਆਰਟੀਸੀ ਦੇ ਐਮਡੀ ਵਜੋਂ ਸੇਵਾ ਨਿਭਾਈ ਹੈ ਜਦਕਿ ਅਸ਼ਵਨੀ ਕੁਮਾਰ ਨੇ ਪੰਜਾਬ ਦੇ ਡਿਪਟੀ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਿੰਸੀਪਲ ਸਕੱਤਰ ਅਤੇ ਸਟੇਟ ਟਰਾਂਸਪੋਰਟ ਕਮਿਸ਼ਨਰ ਵਜੋਂ ਸੇਵਾ ਨਿਭਾਈ ਹੈ। [caption id="attachment_278381" align="aligncenter" width="281"] ਸੇਵਾ ਮੁਕਤ ਅਧਿਕਾਰੀ ਰਵਿੰਦਰ ਸਿੰਘ ਅਤੇ ਅਸ਼ਵਨੀ ਕੁਮਾਰ ਅਕਾਲੀ ਦਲ ਪ੍ਰਧਾਨ ਦੇ ਸਕੱਤਰ ਨਿਯੁਕਤ[/caption] ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਹ ਦੋਵੇਂ ਅਧਿਕਾਰੀ ਬੜੀ ਕੁਸ਼ਲਤਾ ਅਤੇ ਹਲੀਮੀ ਨਾਲ ਲੋਕਾਂ ਦੀਆਂ ਮੁਸ਼ਕਿਲਾਂ ਅਤੇ ਸ਼ਿਕਾਇਤਾਂ ਦੂਰ ਕਰਨ ਲਈ ਜਾਣੇ ਜਾਂਦੇ ਹਨ।ਉਹਨਾਂ ਕਿਹਾ ਕਿ ਮੈਨੂੰ ਭਰੋਸਾ ਹੈ ਕਿ ਦੋਵੇਂ ਅਧਿਕਾਰੀ ਆਪਣੀ ਇਸ ਨਵੀਂ ਭੂਮਿਕਾ ਵਿਚ ਮੇਰੇ ਲਈ ਮੱਦਦਗਾਰ ਸਾਬਿਤ ਹੋਣਗੇ।ਸਰਦਾਰ ਬਾਦਲ ਨੇ ਦੋਵੇਂ ਅਧਿਕਾਰੀਆਂ ਨੂੰ ਸ਼ੁੱਭ ਇੱਛਾਵਾਂ ਦਿੰਦਿਆਂ ਉਹਨਾਂ ਦਾ ਪਾਰਟੀ ਵਿਚ ਪੂਰੀ ਗਰਮਜੋਸ਼ੀ ਨਾਲ ਸਵਾਗਤ ਕੀਤਾ। -PTCNews