Advertisment

ਸੁਖਬੀਰ ਬਾਦਲ ਵੱਲੋਂ ਸੁਸ਼ਮਾ ਸਵਰਾਜ ਨੂੰ ਸਿੱਖਾਂ ਵਿਰੁੱਧ ਨਫਰਤੀ ਅਪਰਾਧਾਂ ਦਾ ਮੁੱਦਾ ਅਮਰੀਕੀ ਸਰਕਾਰ ਕੋਲ ਉਠਾਉਣ ਦੀ ਅਪੀਲ

author-image
Ragini Joshi
New Update
ਸੁਖਬੀਰ ਬਾਦਲ ਵੱਲੋਂ ਸੁਸ਼ਮਾ ਸਵਰਾਜ ਨੂੰ ਸਿੱਖਾਂ ਵਿਰੁੱਧ ਨਫਰਤੀ ਅਪਰਾਧਾਂ ਦਾ ਮੁੱਦਾ ਅਮਰੀਕੀ ਸਰਕਾਰ ਕੋਲ ਉਠਾਉਣ ਦੀ ਅਪੀਲ
Advertisment
ਸੁਖਬੀਰ ਬਾਦਲ ਵੱਲੋਂ ਸੁਸ਼ਮਾ ਸਵਰਾਜ ਨੂੰ ਸਿੱਖਾਂ ਵਿਰੁੱਧ ਨਫਰਤੀ ਅਪਰਾਧਾਂ ਦਾ ਮੁੱਦਾ ਅਮਰੀਕੀ ਸਰਕਾਰ ਕੋਲ ਉਠਾਉਣ ਦੀ ਅਪੀਲ ਚੰਡੀਗੜ•/18 ਅਗਸਤ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਵਿਦੇਸ਼ ਮੰਤਰੀ ਸ੍ਰੀਮਤੀ ਸੁਸ਼ਮਾ ਸਵਰਾਜ ਨੂੰ ਅਪੀਲ ਕੀਤੀ ਹੈ ਕਿ ਉਹ ਅਮਰੀਕਾ ਵਿਚ ਸਿੱਖਾਂ ਵਿਰੁੱਧ ਲਗਾਤਾਰ ਵਾਪਰ ਰਹੀਆਂ ਨਫਰਤੀ ਅਪਰਾਧਾਂ ਦੀਆਂ ਘਟਨਾਵਾਂ ਦਾ ਮੁੱਦਾ ਅਮਰੀਕੀ ਸਰਕਾਰ ਕੋਲ ਉਠਾਉਣ। ਇਸ ਦੇ ਨਾਲ ਹੀ ਉਹਨਾਂ ਨੇ ਅਮਰੀਕਾ ਦੀਆਂ ਸਿੱਖ ਜਥੇਬੰਦੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਨਫ਼ਰਤੀ ਹਮਲਿਆਂ ਦਾ ਟਾਕਰਾ ਕਰਨ ਲਈ ਸਥਾਨਕ ਲੋਕਾਂ ਨੂੰ ਸਿੱਖ ਧਰਮ ਅਤੇ ਸਿੱਖ ਵਿਸ਼ਵਾਸ਼ਾਂ ਬਾਰੇ ਜਾਣਕਾਰੀ ਦੇਣ ਲਈ ਇੱਕ ਮੁਹਿੰਮ ਸ਼ੁਰੂ ਕਰਨ। ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਕੱਲ• ਨਿਊ ਜਰਸੀ ਵਿਚ ਹੋਇਆ ਤਿਰਲੋਕ ਸਿੰਘ ਦਾ ਕਤਲ ਪਿਛਲੇ ਤਿੰਨ ਹਫ਼ਤਿਆਂ ਦੌਰਾਨ ਅਮਰੀਕਾ ਵਿਚ ਸਿੱਖਾਂ ਉੱਤੇ ਨਫ਼ਰਤੀ ਹਮਲੇ ਦੀ ਤੀਜੀ ਘਟਨਾ ਹੈ। ਉਹਨਾਂ ਕਿਹਾ ਕਿ ਇਸ ਨਾਲ ਅਮਰੀਕਾ ਵਿਚ ਰਹਿੰਦੇ ਸਿੱਖਾਂ ਅੰਦਰ ਚਿੰਤਾ ਦੀ ਲਹਿਰ ਦੌੜ ਗਈ ਹੈ ਅਤੇ ਉਹਨਾਂ ਦੀ ਇਸ ਤਕਲੀਫ਼ ਨੂੰ ਦੂਰ ਕਰਨ ਲਈ ਤੁਰੰਤ ਜਰੂਰੀ ਕਦਮ ਚੁੱਕੇ ਜਾਣ ਦੀ ਲੋੜ ਹੈ। ਮੈਂ ਸ੍ਰੀਮਤੀ ਸਵਰਾਜ ਨੂੰ ਅਪੀਲ ਕਰਦਾ ਹਾਂ ਕਿ ਉਹ ਇਸ ਮਸਲੇ ਨੂੰ 1ੁੱੱਚ ਪੱਧਰ ਉੱਤੇ ਉਠਾਉਣ ਤਾਂ ਕਿ ਅਮਰੀਕਾ ਵਿਚ ਵਸਦੇ ਸਿੱਖਾਂ ਦੀ ਜ਼ਿੰਦਗੀ ਅਤੇ ਸੰਪਤੀ ਦੀ ਰਾਖੀ ਕੀਤੀ ਜਾ ਸਕੇ। ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਤਿਰਲੋਕ ਦੇ ਸਿੰਘ ਦੇ ਕਤਲ ਤੋਂ ਪਹਿਲਾਂ 31 ਜੁਲਾਈ ਨੂੰ ਕੈਲੀਫੋਰਨੀਆ ਵਿਚ ਸੁਰਜੀਤ ਸਿੰਘ ਉੱਤੇ ਹਮਲਾ ਹੋਇਆ ਸੀ ਅਤੇ ਉਸ ਤੋਂ ਬਾਅਦ 6 ਅਗਸਤ ਨੂੰ ਕੈਲੀਫੋਰਨੀਆ ਵਿਚ ਹੀ 71 ਸਾਲ ਦੇ ਬਜ਼ੁਰਗ ਸਾਹਿਬ ਸਿੰਘ ਨੂੰ ਨਿਸ਼ਾਨਾ ਬਣਾਇਆ ਗਿਆ ਸੀ। ਉਹਨਾਂ ਕਿਹਾ ਕਿ ਇਹਨਾਂ ਹਮਲਿਆਂ ਦੇ ਸਾਬਿਤ ਕਰ ਦਿੱਤਾ ਹੈ ਕਿ ਅਮਰੀਕੀ ਸਮਾਜ ਅਜੇ ਸਿੱਖ ਧਰਮ ਨੂੰ ਲੈ ਕੇ ਗਲਤਫਹਿਮੀਆਂ ਦਾ ਸ਼ਿਕਾਰ ਹੈ ਅਤੇ ਇਸ ਦਿਸ਼ਾ ਵਿਚ ਜਰੂਰੀ ਕਦਮ ਚੁੱਕੇ ਜਾਣ ਦੀ ਲੋੜ ਹੈ। sukhbir badal talks sushma swaraj sikh hate issueਉਹਨਾਂ ਕਿਹਾ ਕਿ ਸ੍ਰੀਮਤੀ ਸਵਰਾਜ ਅਮਰੀਕਾ ਵਿਚ ਭਾਰਤੀ ਦੂਤਘਰਾਂ ਨੂੰ ਇਸ ਸੰਬੰਧੀ ਜਾਗਰੂਕਤਾ ਫੈਲਾਉਣ ਲਈ ਬੇਨਤੀ ਕਰ ਸਕਦੇ ਹਨ। ਉਹਨਾਂ ਕਿਹਾ ਕਿ ਉਹ ਵੀ ਸ੍ਰਥੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਦੁਨੀਆਂ ਭਰ ਦੀਆਂ ਸਿੱਖ ਜਥੇਬੰਦੀਆਂ ਨੂੰ ਬੇਨਤੀ ਕਰਨਗੇ ਕਿ ਉਹ ਇਸ ਦਿਸ਼ਾ ਵਿਚ ਇੱਕ ਢੁੱਕਵੀਂ ਮੁਹਿੰਮ ਚਲਾਉਣ। ਉਹਨਾਂ ਕਿਹਾ ਕਿ ਅਮਰੀਕਾ ਵਿਚ ਵਸਦੇ ਸਿੱਖ ਭਾਈਚਾਰੇ ਨੂੰ ਵੀ ਇਸ ਮੁਹਿੰਮ ਨਾਲ ਜੋੜਿਆ ਜਾਣਾ ਚਾਹੀਦਾ ਹੈ ਤਾਂ ਕਿ ਉਹਨਾਂ ਦੇ ਤੌਖਲੇ ਦੂਰ ਹੋ ਸਕਣ ਅਤੇ ਨਾਲ ਹੀ ਸਿੱਖ ਧਰਮ ਅਤੇ ਸੱਭਿਆਚਾਰ ਬਾਰੇ ਅਮਰੀਕੀ ਸਮਾਜ ਦੇ ਨਜ਼ਰੀਏ ਨੂੰ ਵੀ ਸੰਵੇਦਨਸ਼ੀਲ ਬਣਾਇਆ ਜਾ ਸਕੇ। ਸਰਦਾਰ ਬਾਦਲ ਨੇ ਨਿਊ ਜਰਸੀ ਵਿਚ ਆਪਣੇ ਸਟੋਰ ਵਿਚ ਕਤਲ ਕੀਤੇ ਗਏ ਤਿਰਲੋਕ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਪਰਮਾਤਮਾ ਅੱਗੇ ਦੁਖੀ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਦੇਣ ਲਈ ਅਰਦਾਸ ਕੀਤੀ। —PTC News-
punjabi-news latest-punjabi-news latest-news-in-punjabi news-in-punjabi news-from-punjab news-punjabi happening-news-from-punjab top-punjabi-news
Advertisment

Stay updated with the latest news headlines.

Follow us:
Advertisment