ਸੁਖਬੀਰ ਸਿੰਘ ਬਾਦਲ ਨੇ 'ਗੱਲ ਪੰਜਾਬ ਦੀ' ਮੁਹਿੰਮ ਤਹਿਤ 100 ਦਿਨਾਂ ਯਾਤਰਾ ਦੀ ਅੱਜ ਜ਼ੀਰਾ ਹਲਕੇ ਤੋਂ ਕੀਤੀ ਸ਼ੁਰੂਆਤ

By Riya Bawa - August 18, 2021 2:08 pm

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੈਪਟਨ ਸਰਕਾਰ ਦੇ ਘੁਟਾਲਿਆਂ ਅਤੇ ਮਾਫੀਆ ਰਾਜ ਦਾ ਪਰਦਾਫਾਸ਼ ਕਰਨ ਲਈ ਪੰਜਾਬ ਦੇ 100 ਹਲਕਿਆਂ ਵਿੱਚ 100 ਦਿਨਾਂ ਯਾਤਰਾ ਦੀ ਸ਼ੁਰੂਆਤ ਕੀਤੀ ਹੈ। ਇਸ ਦੌਰਾਨ ਉਨ੍ਹਾਂ ਨੇ ਅੱਜ 'ਗੱਲ ਪੰਜਾਬ ਦੀ' ਮੁਹਿੰਮ ਤਹਿਤ 100 ਦਿਨਾਂ ਯਾਤਰਾ ਦੀ ਸ਼ੁਰੂਆਤ ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ ਦੇ ਹਲਕੇ ਜ਼ੀਰਾ ਦੇ ਪਿੰਡ ਭੜਾਣਾ ਤੋਂ ਕੀਤੀ ਹੈ।

ਇਸ ਦੌਰਾਨ ਨੌਜਵਾਨਾਂ ਨੇ ਵੱਡੀ ਗਿਣਤੀ ਵਿਚ ਸੁਖਬੀਰ ਸਿੰਘ ਬਾਦਲ ਦਾ ਸੁਆਗਤ ਕੀਤਾ ਹੈ। ਸੁਖਬੀਰ ਸਿੰਘ ਬਾਦਲ ਅੱਜ ਸਵੇਰੇ ਜ਼ੀਰਾ ਹਲਕੇ ਵਿਖੇ ਪਹਿਲੇ ਪ੍ਰੋਗਰਾਮ ਵਿੱਚ ਪਹੁੰਚੇ ਅਤੇ ਜ਼ੀਰਾ ਦੇ ਪਿੰਡ ਭੜਾਣਾ ਤੋਂ ਮੋਟਰਸਾਈਕਲ ਰੈਲੀ ਦੇ ਨਾਲ -ਨਾਲ ਮੱਖੂ ਪਹੁੰਚੇ। ਜਿੱਥੇ ਵੱਡੀ ਗਿਣਤੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਤੇ ਨੌਜਵਾਨਾਂ ਨੇ ਇਸ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ ਹੈ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਗਲੇ ਸੌ ਦਿਨ ਦੌਰਾਨ ਅਕਾਲੀ ਦਲ ਦੇ ਵਰਕਰ ਘਰ- ਘਰ ਜਾ ਕੇ ਪੰਜਾਬ ਵਾਸੀਆਂ ਦੀ ਗੱਲ ਸੁਣਨਗੇ।


sukhbir badal

ਦੱਸਣਯੋਗ ਹੈ ਕਿ ਬੀਤੇ ਕੱਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੈਪਟਨ ਸਰਕਾਰ ਖਿਲਾਫ਼ ਜਨਤਕ ਚਾਰਜਸ਼ੀਟ ਜਾਰੀ ਕੀਤੀ ਸੀ। ਸ਼੍ਰੋਮਣੀ ਅਕਾਲੀ ਦਲ ਨੇ ਘੁਟਾਲਿਆਂ ਅਤੇ ਮਾਫੀਆ ਰਾਜ ਨੂੰ ਲੈ ਕੇ ਚਾਰਜਸ਼ੀਟ ਜਾਰੀ ਕੀਤੀ। ਕੈਪਟਨ ਸਰਕਾਰ ਦੇ ਮੰਤਰੀਆਂ ਸਾਧੂ ਸਿੰਘ ਧਰਮਸੋਤ ,ਬਲਬੀਰ ਸਿੱਧੂ , ਸੁੰਦਰ ਸ਼ਿਆਮ ਅਰੋੜਾ ਵੱਲੋਂ ਕੀਤੇ ਘੁਟਾਲਿਆਂ ਦੀ ਪੂਰੀ ਕਹਾਣੀ ਇਸ ਚਾਰਜਸ਼ੀਟ ਵਿੱਚ ਦਰਜ ਹੈ। ਇਸ ਦੇ ਨਾਲ ਹੀ ਉਨ੍ਹਾਂ 9687896878 ਮਿਸਡਕਾਲ ਨੰਬਰ ਜਾਰੀ ਕੀਤਾ ਹੈ , ਜਿਸ ਤਹਿਤ ਲੋਕ ਆਪਣੀਆਂ ਮੁਸ਼ਕਿਲਾਂ ‘ਤੇ ਸੁਝਾਅ ਦੱਸ ਸਕਦੇ ਹਨ।

ਇਹ ਵੀ ਪੜ੍ਹੋ: ਪਤਨੀ ਸੁਨੰਦਾ ਪੁਸ਼ਕਰ ਮੌਤ ਮਾਮਲੇ 'ਚ ਲੱਗੇ ਸਾਰੇ ਦੋਸ਼ਾਂ ਤੋਂ ਸ਼ਸ਼ੀ ਥਰੂਰ ਨੂੰ ਮਿਲੀ ਵੱਡੀ ਰਾਹਤ

ਉਨ੍ਹਾਂ ਨੇ ਕਿਹਾ ਕਿ ਇਥੋਂ ਦੇ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਜਿਨ੍ਹਾਂ ਜ਼ੁਲਮ ਵਰਕਰਾਂ 'ਤੇ ਕੀਤਾ ਹੈ, ਇਸ ਦੀ ਸਜ਼ਾ ਉਨ੍ਹਾਂ ਨੂੰ ਜੇਲ੍ਹ ਭੇਜ ਕੇ ਹੋਵੇਗੀ। ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਉਹ ਹਲਕਾ ਵਾਈਜ਼ ਦੌਰਿਆਂ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਉਨ੍ਹਾਂ ਦੇ ਮੰਤਰੀਆਂ ਵੱਲੋਂ ਕੀਤੇ ਭ੍ਰਿਸ਼ਟਾਚਾਰ ਨੂੰ ਲੋਕਾਂ ਸਾਹਮਣੇ ਬੇਨਕਾਬ ਕਰਨਗੇ। ਉਨ੍ਹਾਂ ਵਰਕਰਾਂ ਅਤੇ ਆਗੂਆਂ ਨੂੰ ਆਖਿਆ ਕਿ 2022 ਦੀ ਜੰਗ ਹਰ ਹੀਲੇ ਜਿੱਤਣੀ ਹੀ ਜਿੱਤਣੀ ਹੈ। ਇਸ ਲਈ ਨਾ ਮੈਂ ਹੁਣ ਅੱਜ ਤੋਂ ਟਿੱਕ ਕੇ ਬੈਠਣਾ ਅਤੇ ਤੁਸੀਂ ਵੀ ਫਤਿਹ ਪ੍ਰਾਪਤੀ ਤਕ ਬੇ-ਆਰਾਮ ਰਹਿਣਾ ਹੈ। ਉਨ੍ਹਾਂ ਕਿਹਾ ਕਿ ਜਨਮੇਜਾ ਸਿੰਘ ਸੇਖੋਂ ਜਿਸ ਹਲਕੇ ਵਿਚ ਜਾਂਦੇ ਹਨ, ਉਸ ਹਲਕੇ ਦੀ ਨੁਹਾਰ ਬਦਲ ਦਿੰਦੇ ਹਨ।


sukhbir badal

ਸੁਖਬੀਰ ਨੇ ਆਖਿਆ ਕਿ ਜਦ ਮੈਂ ਮੌੜ ਮੰਡੀ ਵਿਚ ਗਿਆ ਤਾਂ ਉਥੋਂ ਦੇ ਲੋਕ ਮੇਰੇ ਨਾਲ ਗਿਲਾ ਕਰ ਰਹੇ ਸਨ ਕਿ ਤੁਸੀਂ ਇਕ ਵਿਕਾਸ ਪੁਰਸ਼ ਆਗੂ ਜ਼ੀਰਾ ਹਲਕੇ ਨੂੰ ਸੌਂਪ ਦਿੱਤਾ ਹੈ। ਸੁਖਬੀਰ ਬਾਦਲ ਨੇ ਦਾਅਵਾ ਅਤੇ ਵਾਅਦਾ ਕੀਤਾ ਕਿ ਅਕਾਲੀ ਦਲ ਦੀ ਸਰਕਾਰ ਬਣਨੀ ਹੀ ਬਣਨੀ ਹੈ। ਸੇਖੋਂ ਸਾਹਿਬ ਨੇ ਜਿੱਤਣਾ ਹੀ ਜਿੱਤਣਾ ਹੈ ਅਤੇ ਮੰਤਰੀ ਵੀ ਬਣਨਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਜ਼ੀਰਾ ਵਾਸੀਆਂ ਦੇ ਸਾਰੇ ਉਲਾਂਭੇ ਦੂਰ ਕੀਤੇ ਜਾਣਗੇ। ਉਨ੍ਹਾਂ ਨੇ ਕਿਹਾ ਕਿ ਅੱਜ ਮੈਦਾਨ ਵਿਚ ਕਿਹੜੀ ਪਾਰਟੀ ਹੈ -ਕਾਂਗਰਸ ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਤੇ ਜੇਕਰ ਪੰਜਾਬ ਦੀ ਗੱਲ ਕਰੀਏ ਤੇ ਪੰਜਾਬ ਦੀ ਇਕੋ ਇਕ ਪਾਰਟੀ ਹੈ ਉਹ ਹੈ ਸ਼੍ਰੋਮਣੀ ਅਕਾਲੀ ਦਲ।

ਇਹ ਵੀ ਪੜ੍ਹੋ: WHO ਨੇ ਨਕਲੀ ਕੋਵੀਸ਼ੀਲਡ ਟੀਕੇ 'ਤੇ ਮੈਡੀਕਲ ਅਲਰਟ ਕੀਤਾ ਜਾਰੀ

ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਯਾਤਰਾ ਦੇ ਦੋ ਮੁੱਖ ਉਦੇਸ਼ ਸੀ। ਸਭ ਤੋਂ ਪਹਿਲਾਂ ਲੋਕਾਂ ਨੂੰ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੇ ਭ੍ਰਿਸ਼ਟ ਕੰਮਾਂ ਬਾਰੇ ਜਾਣੂ ਕਰਵਾਉਣਾ। ਦੂਸਰਾ ਲੋਕਾਂ ਤੋਂ ਫੀਡਬੈਕ ਇਕੱਠਾ ਕਰਨਾ ਤੇ ਉਨ੍ਹਾਂ ਨੂੰ ਇਸ ਬਾਰੇ ਜਾਣਕਾਰੀ ਦੇਣਾ ਕਿ ਉਹ ਅਕਾਲੀ-ਬਸਪਾ ਸਰਕਾਰ ਤੋਂ ਕੀ ਉਮੀਦ ਕਰ ਸਕਦੇ ਹਨ।

-PTCNews

adv-img
adv-img