adv-img
ਮੁੱਖ ਖਬਰਾਂ

ਸੱਜਣ ਕੁਮਾਰ ਨੂੰ ਹੋਈ ਉਮਰ ਕੈਦ : ਸੁਖਬੀਰ ਬਾਦਲ ਨੇ ਫੈਸਲੇ ਦਾ ਕੀਤਾ ਸਵਾਗਤ

By Joshi -- December 17th 2018 03:07 PM

ਸੱਜਣ ਕੁਮਾਰ ਨੂੰ ਹੋਈ ਉਮਰ ਕੈਦ : ਸੁਖਬੀਰ ਬਾਦਲ ਨੇ ਫੈਸਲੇ ਦਾ ਕੀਤਾ ਸਵਾਗਤ

ਅੱਜ ਦਿੱਲੀ ਹਾਈ ਕੋਰਟ ਨੇ '੮੪ ਕਤਲੇਆਮ ਮਾਮਲੇ 'ਚ ਸੱਜਣ ਸਿੰਘ ਨੂੰ ਦੋਸ਼ੀ ਕਰਾਰ ਦਿੰਦੇ ਹੋਏ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਉਕਤ ਫੈਸਲਾ ਆਉਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਦਾਲਤ ਦੇ ਫੈਸਲੇ ਦਾ ਸਵਾਗਤ ਕੀਤਾ ਹੈ।

badal welcomes sajjan kumar conviction decision ਸੱਜਣ ਕੁਮਾਰ ਨੂੰ ਹੋਈ ਉਮਰ ਕੈਦ : ਸੁਖਬੀਰ ਬਾਦਲ ਨੇ ਫੈਸਲੇ ਦਾ ਕੀਤਾ ਸਵਾਗਤ

ਸੁਖਬੀਰ ਬਾਦਲ ਨੇ ਕੋਰਟ ਦੇ ਫੈਸਲੇ ਤੇ ਗੱਲਬਾਤ ਕਰਦੇ ਕਿਹਾ ਹੈ ਕਿ ਅੱਜ ਦਾ ਫੈਸਲਾ ਇਤਿਹਾਸਕ ਹੈ। ਅੱਜ '੮੪ ਸਿੱਖ ਕਤਲੇਆਮ ਦੇ ਪੀੜਤ ਪਰਿਵਾਰਾਂ ਲਈ ਇਨਸਾਫ਼ ਦੀ ਕਿਰਨ ਜ਼ਰੂਰ ਜਾਗੀ ਹੈ ਪਰ ਉਹਨਾਂ ਦੀ ਮੰਗ ਹੈ ਕਿ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਦਿੱਤੀ ਜਾਵੇ।

Read More : ਸੱਜਣ ਕੁਮਾਰ ਖਿਲਾਫ ਸੁਣਵਾਈ ਹੋਈ ਪੂਰੀ

ਸ: ਬਾਦਲ ਨੇ ਕਿਹਾ ਕਿ ਗਾਂਧੀ ਪਰਿਵਾਰ 'ਤੇ ਕਾਂਗਰਸ ਸ਼ੁਰੂ ਤੋਂ ਹੀ ਦੋਸ਼ੀਆਂ ਨੂੰ ਬਚਾਉਂਦੀ ਆ ਰਹੀ ਹੈ।

sukhbir badal welcomes sajjan kumar conviction ਸੱਜਣ ਕੁਮਾਰ ਨੂੰ ਹੋਈ ਉਮਰ ਕੈਦ : ਸੁਖਬੀਰ ਬਾਦਲ ਨੇ ਫੈਸਲੇ ਦਾ ਕੀਤਾ ਸਵਾਗਤ

ਸੁਖਬੀਰ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਵੀ ਵਿਸ਼ੇਸ ਤੌਰ 'ਤੇ ਧੰਨਵਾਦ ਕੀਤਾ ਕਿਉਂਕਿ ਉਹਨਾਂ ਨੇ '84 ਮਾਮਲੇ ਦੇ ਬੰਦ ਹੋਏ ਕੇਸਾਂ ਨੂੰ ਫਿਰ ਤੋਂ ਖੋਲ ਕੇ ਸਹੀ ਜਾਂਚ ਕਰਨ ਲਈ ਅਪੀਲ ਕਰਨ ਦੀ ਮੰਗ ਨੂੰ ਸਵੀਕਾਰ ਕੀਤਾ। ਉਹਨਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ '84 ਦੇ ਸਾਰੇ ਦੋਸ਼ੀਆਂ ਨੂੰ ਜਲਦੀ ਤੋਂ ਜਲਦੀ ਸਜ਼ਾ ਦਿੱਤੀ ਜਾਵੇਗੀ।

—PTC News

  • Share