Sat, Jul 12, 2025
Whatsapp

ਨਵਜੋਤ ਸਿੱਧੂ ਨੂੰ ਸੁਪਰੀਮ ਕੋਰਟ ਵੱਲੋਂ ਸਜ਼ਾ ਸੁਣਾਉਣ ਦੇ ਮਾਮਲੇ 'ਤੇ ਸੁਖਬੀਰ ਬਾਦਲ ਦਾ ਵੱਡਾ ਬਿਆਨ

Reported by:  PTC News Desk  Edited by:  Riya Bawa -- May 19th 2022 04:34 PM -- Updated: May 19th 2022 04:37 PM
ਨਵਜੋਤ ਸਿੱਧੂ ਨੂੰ ਸੁਪਰੀਮ ਕੋਰਟ ਵੱਲੋਂ ਸਜ਼ਾ ਸੁਣਾਉਣ ਦੇ ਮਾਮਲੇ 'ਤੇ ਸੁਖਬੀਰ ਬਾਦਲ ਦਾ ਵੱਡਾ ਬਿਆਨ

ਨਵਜੋਤ ਸਿੱਧੂ ਨੂੰ ਸੁਪਰੀਮ ਕੋਰਟ ਵੱਲੋਂ ਸਜ਼ਾ ਸੁਣਾਉਣ ਦੇ ਮਾਮਲੇ 'ਤੇ ਸੁਖਬੀਰ ਬਾਦਲ ਦਾ ਵੱਡਾ ਬਿਆਨ

ਚੰਡੀਗੜ੍ਹ: ਰੋਡਰੇਜ਼ ਮਾਮਲੇ 'ਚ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੂੰ ਸੁਪਰੀਮ ਕੋਰਟ ਵੱਲੋਂ ਇਕ ਸਾਲ ਦੀ ਸਜ਼ਾ ਸੁਣਾਉਣ ਦੇ ਮਾਮਲੇ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਇਸ ਮਾਮਲੇ ਉੱਪਰ ਪ੍ਰਤੀਕਿਰਿਆ ਦਿੰਦਿਆਂ ਕਿਹਾ ਲੰਬੇ ਸਮੇਂ ਤੋਂ ਪੀੜਤ ਪਰਿਵਾਰ ਨਿਆਂ ਦੀ ਉਡਿਕ 'ਚ ਸੀ। ਅੱਜ ਸੁਪਰੀਮ ਕੋਰਟ ਨੇ ਇਨਸਾਫ ਕੀਤਾ ਹੈ। ਨਵਜੋਤ ਸਿੱਧੂ ਨੂੰ ਸੁਪਰੀਮ ਕੋਰਟ ਵੱਲੋਂ ਸਜ਼ਾ ਸੁਣਾਉਣ ਦੇ ਮਾਮਲੇ 'ਤੇ ਸੁਖਬੀਰ ਬਾਦਲ ਦਾ ਵੱਡਾ ਬਿਆਨ ਇਸ ਦੇ ਨਾਲ ਹੀ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਦੇ ਬੀਜੇਪੀ ਵਿੱਚ ਸ਼ਾਮਲ ਹੋਣ 'ਤੇ ਸੁਖਬੀਰ ਬਾਦਲ ਨੇ ਕਿਹਾ ਕਿ ਸਾਰੀ ਉਮਰ ਸੁਨੀਲ ਜਾਖੜ ਭਾਜਪਾ ਦੀ ਅਲੋਚਨਾ ਕਰਦੇ ਰਹੇ ਤੇ ਹੁਣ ਉਹ ਭਾਜਪਾ 'ਚ ਸ਼ਾਮਲ ਹੋ ਗਏ। ਸੁਖਬੀਰ ਬਾਦਲ ਨੇ ਜਾਖੜ ਨੂੰ ਇਹ ਵੀ ਸਵਾਲ ਕੀਤਾ ਕਿ ਕੀ ਉਨ੍ਹਾਂ ਦੇ ਭਤੀਜੇ ਵੀ, ਜੋ ਕਾਂਗਰਸ ਦੇ ਵਿਧਾਇਕ ਹਨ, ਭਾਜਪਾ 'ਚ ਸ਼ਾਮਲ ਹੋਣਗੇ। ਰੋਡਰੇਜ਼ ਮਾਮਲੇ 'ਚ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੂੰ ਸੁਪਰੀਮ ਕੋਰਟ ਵੱਲੋਂ ਇਕ ਸਾਲ ਦੀ ਸਜ਼ਾ ਸੁਣਾਉਣ ਦੇ ਮਾਮਲੇ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਵੱਡਾ ਬਿਆਨ ਦਿੱਤਾ ਹੈ। ਦੱਸ ਦੇਈਏ ਕਿ ਕਾਂਗਰਸ ਤੋਂ ਅਲਵਿਦਾ ਕਹਿਣ ਪਿਛੋਂ ਸੀਨੀਅਰ ਕਾਂਗਰਸੀ ਆਗੂ ਸੁਨੀਲ ਕੁਮਾਰ ਜਾਖੜ ਅੱਜ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ। ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਢਾ ਨੇ ਉਨ੍ਹਾਂ ਦਾ ਸਵਾਗਤ ਕੀਤਾ। ਉਨ੍ਹਾਂ ਨੇ ਕਿਹਾ ਕਿ ਭਾਜਪਾ ਵਿੱਚ ਹਰ ਆਗੂ ਮਾਣ-ਸਨਮਾਨ ਕੀਤਾ ਜਾਂਦਾ ਹੈ। ਗੌਰਤਲਬ ਹੈ ਕਿ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਸੁਪਰੀਮ ਕੋਰਟ ਨੇ ਰੋਡ ਰੇਜ ਮਾਮਲੇ ਵਿੱਚ ਸਿੱਧੂ ਨੂੰ ਇੱਕ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਇਹ ਮਾਮਲਾ ਕਰੀਬ 34 ਸਾਲ ਪੁਰਾਣਾ ਹੈ। ਰੋਡਰੇਜ਼ ਮਾਮਲੇ 'ਚ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੂੰ ਸੁਪਰੀਮ ਕੋਰਟ ਵੱਲੋਂ ਇਕ ਸਾਲ ਦੀ ਸਜ਼ਾ ਸੁਣਾਉਣ ਦੇ ਮਾਮਲੇ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਵੱਡਾ ਬਿਆਨ ਦਿੱਤਾ ਹੈ। ਜਦੋਂ ਪਟਿਆਲਾ 'ਚ ਪਾਰਕਿੰਗ ਨੂੰ ਲੈ ਕੇ ਨਵਜੋਤ ਸਿੱਧੂ ਤੇ ਉਨ੍ਹਾਂ ਦੇ ਦੋਸਤ ਦੀ ਕਿਸੇ ਨਾਲ ਲੜਾਈ ਹੋ ਗਈ। ਇਸ ਵਿੱਚ ਇੱਕ 65 ਸਾਲਾ ਵਿਅਕਤੀ ਦੀ ਮੌਤ ਹੋ ਗਈ ਸੀ। ਇਸ ਮਾਮਲੇ ਵਿੱਚ ਹਾਈਕੋਰਟ ਨੇ ਸਿੱਧੂ ਨੂੰ ਦੋਸ਼ੀ ਕਰਾਰ ਦਿੱਤਾ ਸੀ ਪਰ ਸੁਪਰੀਮ ਕੋਰਟ ਨੇ ਕਤਲ ਦੇ ਦੋਸ਼ ਨੂੰ ਖਾਰਜ ਕਰ ਦਿੱਤਾ ਸੀ। ਇਸ ਤੋਂ ਬਾਅਦ ਦੋ ਸਾਲ ਪਹਿਲਾਂ ਪਰਿਵਾਰ ਵਾਲਿਆਂ ਨੇ ਰੀਵਿਊ ਪਟੀਸ਼ਨ ਦਾਇਰ ਕੀਤੀ ਸੀ। ਸਿੱਧੂ ਦੇ ਵਕੀਲਾਂ ਨੇ ਇਸ ਪਟੀਸ਼ਨ ਦਾ ਵਿਰੋਧ ਕੀਤਾ। Navjot-Singh-Sidhu-to-go-to-jail-2 ਇਹ ਵੀ ਪੜ੍ਹੋ : ਪੰਜਾਬ ਦੀਆਂ ਕਿਸਾਨ ਯੂਨੀਅਨ ਹੋਈਆਂ ਦੋ ਫਾੜ, ਦੁਬਾਰਾ ਸੰਘਰਸ਼ ਕਰਨ ਦਾ ਐਲਾਨ ਸਿੱਧੂ ਖਿਲਾਫ ਰੋਡ ਰੇਜ ਦਾ ਮਾਮਲਾ ਸਾਲ 1988 ਦਾ ਹੈ। ਪਟਿਆਲਾ 'ਚ ਪਾਰਕਿੰਗ ਨੂੰ ਲੈ ਕੇ ਸਿੱਧੂ ਦੀ ਗੁਰਨਾਮ ਸਿੰਘ ਨਾਂ ਦੇ 65 ਸਾਲਾ ਵਿਅਕਤੀ ਨਾਲ ਲੜਾਈ ਹੋ ਗਈ। ਇਲਜ਼ਾਮ ਹੈ ਕਿ ਦੋਵਾਂ ਵਿਚਾਲੇ ਝਗੜਾ ਹੋਇਆ ਸੀ। ਇਸ 'ਚ ਸਿੱਧੂ ਨੇ ਗੁਰਨਾਮ ਸਿੰਘ ਨੂੰ ਕਥਿਤ ਤੌਰ 'ਤੇ ਮੁੱਕਾ ਮਾਰਿਆ। ਬਾਅਦ ਵਿੱਚ ਗੁਰਨਾਮ ਸਿੰਘ ਦੀ ਮੌਤ ਹੋ ਗਈ ਸੀ। -PTC News


Top News view more...

Latest News view more...

PTC NETWORK
PTC NETWORK