ਦੇਸ਼ ਭਰ ‘ਚ ਮਹਾਸ਼ਿਵਰਾਤਰੀ ਦੀ ਧੂਮ, ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਵੱਲੋਂ ਦੇਸ਼ ਵਾਸੀਆਂ ਨੂੰ ਵਧਾਈਆਂ

ਚੰਡੀਗੜ੍ਹ: ਮਹਾਸ਼ਿਵਰਾਤਰੀ ਦਾ ਤਿਉਹਾਰ ਅੱਜ ਦੇਸ਼ ਭਰ ‘ਚ ਬੜੀ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ। ਅੱਜ ਸਵੇਰ ਤੋਂ ਹੀ ਮੰਦਿਰਾਂ ‘ਚ ਸ਼ਰਧਾਲੂਆਂ ਦੀਆਂ ਲੰਮੀਆਂ ਲਾਈਨਾਂ ਲੱਗੀਆਂ ਹੋਈਆਂ ਹਨ। ਇਸ ਮੌਕੇ ਕਈ ਸਿਆਸੀ ਨੇਤਾ ਵੀ ਦੇਸ਼ ਵਾਸੀਆਂ ਨੂੰ ਮਹਾਸ਼ਿਵਰਾਤਰੀ ਦੀਆਂ ਵਧਾਈਆਂ ਦੇ ਰਹੇ ਹਨ। ਜਿਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਦੇਸ਼ ਵਾਸੀਆਂ ਨੂੰ ਵਧਾਈਆਂ ਦਿੱਤੀਆਂ ਹਨ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੇ ਫੇਸਬੁੱਕ ਅਕਾਊਂਟ ‘ਤੇ ਇੱਕ ਪੋਸਟ ਸ਼ੇਅਰ ਕਰਦਿਆਂ ਲਿਖਿਆ ਕਿ “ਭਗਵਾਨ ਸ਼ਿਵ ਤੁਹਾਡੇ ਸਭ ਦੇ ਪਰਿਵਾਰਾਂ ‘ਤੇ ਆਪਣੀਆਂ ਮਿਹਰਾਂ ਬਣਾਈ ਰੱਖਣ ਅਤੇ ਉਨ੍ਹਾਂ ਦੇ ਅਸ਼ੀਰਵਾਦ ਨਾਲ ਤੁਹਾਡੇ ਚਾਰੇ ਪਾਸੇ ਖੁਸ਼ਹਾਲੀ ਅਤੇ ਸ਼ਾਂਤੀ ਦਾ ਪਸਾਰਾ ਹੋਵੇ।ਮਹਾਸ਼ਿਵਰਾਤਰੀ ਦੀਆਂ ਬਹੁਤ ਬਹੁਤ ਮੁਬਾਰਕਾਂ !”

ਹੋਰ ਪੜ੍ਹੋ: ਬਠਿੰਡਾ: ਏਮਜ਼ ਹਸਪਤਾਲ ਦਾ ਪੰਜਾਬ ਨੂੰ ਨਹੀਂ ਸਗੋਂ ਹੋਰ ਸੂਬਿਆਂ ਨੂੰ ਵੀ ਹੋਵੇਗਾ ਫਾਇਦਾ: ਸੁਖਬੀਰ ਸਿੰਘ ਬਾਦਲ

ਉਹ ਹੀ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਵੀ ਆਪਣੇ ਫੇਸਬੁੱਕ ਅਕਾਊਂਟ ‘ਤੇ ਇੱਕ ਪੋਸਟ ਸ਼ੇਅਰ ਕਰਦਿਆਂ ਲਿਖਿਆ ਕਿ “ਭਗਵਾਨ ਸ਼ਿਵ ਕਿਰਪਾ ਕਰਨ ਅਤੇ ਉਨ੍ਹਾਂ ਦਾ ਅਨੰਤ ਪਿਆਰ ਸਭ ਨੂੰ ਅਗਿਆਨਤਾ ਦੇ ਹਨ੍ਹੇਰੇ ਤੋਂ ਪਾਰ ਲੰਘਣ ਲਈ ਹਿੰਮਤ ਬਖਸ਼ੇ ਅਤੇ ਭਰੋਸੇ ਦਾ ਚਾਨਣ ਬਣ ਕੇ ਰਾਹਾਂ ਰੁਸ਼ਨਾਉਂਦਾ ਰਹੇ। ਮਹਾਂਸ਼ਿਵਰਾਤਰੀ ਦੇ ਸ਼ੁਭ ਮੌਕੇ ‘ਤੇ ਮੇਰੇ ਵਲੋਂ ਤੁਹਾਨੂੰ ਸਾਰਿਆਂ ਨੂੰ ਤਰੱਕੀ ਤੇ ਖੁਸ਼ਹਾਲੀ ਭਰੀਆਂ ਸ਼ੁਭਕਾਮਨਾਵਾਂ।”

ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਆਪਣੇ ਫੇਸਬੁੱਕ ਅਕਾਊਂਟ ‘ਤੇ ਪੋਸਟ ਸ਼ੇਅਰ ਕਰਦਿਆਂ ਲਿਖਿਆ ਕਿ “ਤੁਹਾਨੂੰ ਸਾਰਿਆਂ ਨੂੰ ਸ਼ਿਵਰਾਤਰੀ ਦੇ ਸ਼ੁਭ ਦਿਵਸ ਦੀਆਂ ਬਹੁਤ ਬਹੁਤ ਸ਼ੁਭਕਾਮਨਾਵਾਂ ਅਤੇ ਮੁਬਾਰਕਾਂ। ਭਗਵਾਨ ਸ਼ਿਵ ਦੀ ਕ੍ਰਿਪਾ ਅਤੇ ਆਸ਼ੀਰਵਾਦ ਤੁਹਾਨੂੰ ਖੁਸ਼ਹਾਲੀ, ਪਿਆਰ ਅਤੇ ਚੰਗੀ ਸਿਹਤ ਨਾਲ ਨਿਵਾਜੇ।

-PTC News