ਸੁਖਬੀਰ ਬਾਦਲ ਨੇ ਲੋਕਾਂ ਨੂੰ ਠੋਸ ਇਰਾਦੇ ਵਾਲੇ ਨਰਿੰਦਰ ਮੋਦੀ ਨੂੰ ਵੋਟ ਪਾਉਣ ਦਾ ਦਿੱਤਾ ਸੱਦਾ

Sukhbir Singh Bada Narendra Modi Voting Invitation
ਸੁਖਬੀਰ ਬਾਦਲ ਨੇ ਲੋਕਾਂ ਨੂੰ ਠੋਸ ਇਰਾਦੇ ਵਾਲੇ ਨਰਿੰਦਰ ਮੋਦੀ ਨੂੰ ਵੋਟ ਪਾਉਣ ਦਾ ਦਿੱਤਾ ਸੱਦਾ

ਸੁਖਬੀਰ ਬਾਦਲ ਨੇ ਲੋਕਾਂ ਨੂੰ ਠੋਸ ਇਰਾਦੇ ਵਾਲੇ ਨਰਿੰਦਰ ਮੋਦੀ ਨੂੰ ਵੋਟ ਪਾਉਣ ਦਾ ਦਿੱਤਾ ਸੱਦਾ:ਮੋਹਾਲੀ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਲੋਕਾਂ ਨੂੰ ਠੋਸ ਇਰਾਦੇ ਵਾਲੇ ਨਰਿੰਦਰ ਮੋਦੀ ਅਤੇ ਮਜ਼ਬੂਤ ਕੇਂਦਰ ਸਰਕਾਰ ਵਾਸਤੇ ਵੋਟ ਪਾਉਣ ਦਾ ਸੱਦਾ ਦਿੱਤਾ ਹੈ।ਇਸ ਦੇ ਨਾਲ ਹੀ ਉਹਨਾਂ ਅਪੀਲ ਕੀਤੀ ਕਿ ਲੋਕਾਂ ਨਾਲ ਕੀਤਾ ਕੋਈ ਵੀ ਵਾਅਦਾ ਪੂਰਾ ਨਾ ਕਰਨ ਲਈ ਉਹ ਕਾਂਗਰਸ ਸਰਕਾਰ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਰਾਰਾ ਸਬਕ ਸਿਖਾਉਣ।ਇੱਥੇ ਮਿਲਣੀ ਪ੍ਰੋਗਰਾਮ ਤਹਿਤ ਵਰਕਰਾਂ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇੱਕ ਠੋਸ ਇਰਾਦੇ ਵਾਲਾ ਲੀਡਰ ਹੋਣਾ ਬਹੁਤ ਜਰੂਰੀ ਹੈ, ਜੋ ਦੁਸ਼ਮਣ ਨਾਲ ਟੱਕਰ ਲੈ ਸਕੇ।ਉਹਨਾਂ ਕਿਹਾ ਕਿ ਮੋਦੀ ਜੀ ਨੇ ਨਾ ਸਿਰਫ ਪਾਕਿਸਤਾਨ ਅੰਦਰ ਅੱਤਵਾਦੀ ਗਰੁੱਪ ਉੱਤੇ ਹਮਲਾ ਕੀਤਾ, ਸਗੋਂ 48 ਘੰਟਿਆਂ ਦੇ ਅੰਦਰ ਭਾਰਤੀ ਪਾਇਲਟ ਨੂੰ ਵੀ ਪਾਕਿਸਤਾਨ ਕੋਲੋਂ ਵਾਪਸ ਲੈ ਆਏ।ਮੈਂ ਲੋਕਾਂ ਨੂੰ ਨਰਿੰਦਰ ਮੋਦੀ ਦਾ ਸਮਰਥਨ ਕਰਨ ਦੀ ਅਪੀਲ ਕਰਦਾ ਹਾਂ, ਕਿਉਂਕਿ ਦੇਸ਼ ਨੂੰ ਇੱਕ ਮਜ਼ਬੂਤ ਆਗੂ ਦੀ ਲੋੜ ਹੈ, ਜਿਹੜਾ ਦੁਸ਼ਮਣਾਂ ਦੇ ਦਿਲਾਂ ਵਿਚ ਡਰ ਪੈਦਾ ਕਰ ਸਕਦਾ ਹੈ।

Sukhbir Singh Bada Narendra Modi Voting Invitation
ਸੁਖਬੀਰ ਬਾਦਲ ਨੇ ਲੋਕਾਂ ਨੂੰ ਠੋਸ ਇਰਾਦੇ ਵਾਲੇ ਨਰਿੰਦਰ ਮੋਦੀ ਨੂੰ ਵੋਟ ਪਾਉਣ ਦਾ ਦਿੱਤਾ ਸੱਦਾ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕਾਰਗੁਜ਼ਾਰੀ ਬਾਰੇ ਬੋਲਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਜਿੰਨਾ ਘੱਟ ਦੱਸਿਆ ਜਾਵੇ, ਉੰਨਾ ਹੀ ਚੰਗਾ ਹੈ।ਉਹਨਾਂ ਕਿਹਾ ਕਿ ਸਾਡੇ ਕੋਲ ਇੱਕ ਅਜਿਹਾ ਮੁੱਖ ਮੰਤਰੀ ਹੈ, ਜਿਸ ਨੂੰ ਮੁੱਖ ਮੰਤਰੀ ਹੀ ਨਹੀਂ ਕਿਹਾ ਜਾ ਸਕਦਾ, ਕਿਉਂਕਿ ਉਸ ਨੂੰ ਸੂਬੇ ਜਾਂ ਇਸ ਦੇ ਲੋਕਾਂ ਦੀ ਕੋਈ ਚਿੰਤਾ ਨਹੀਂ ਹੈ।ਹਰ ਪਾਸੇ ਹਨੇਰਗਰਦੀ ਹੈ।ਸੂਬੇ ਅੰਦਰ ਜੰਗਲ ਰਾਜ ਦਾ ਬੋਲਬਾਲਾ ਲੱਗਦਾ ਹੈ। ਸਾਰਾ ਵਿਕਾਸ ਰੁਕ ਗਿਆ ਹੈ।ਇਹੀ ਮੌਕਾ ਹੈ ਕਿ ਰਾਜੇ ਨੂੰ ਝਟਕਾ ਦੇ ਕੇ ਅਹਿਸਾਸ ਕਰਵਾਇਆ ਜਾਵੇ ਕਿ ਉਸ ਨੂੰ ਲੋਕਾਂ ਦਾ ਖ਼ਿਆਲ ਰੱਖਣਾ ਪੈਣਾ ਹੈ ਅਤੇ ਉਹਨਾਂ ਨਾਲ ਕੀਤੇ ਵਾਅਦੇ ਪੂਰੇ ਕਰਨੇ ਪੈਣੇ ਹਨ।

Sukhbir Singh Bada Narendra Modi Voting Invitation
ਸੁਖਬੀਰ ਬਾਦਲ ਨੇ ਲੋਕਾਂ ਨੂੰ ਠੋਸ ਇਰਾਦੇ ਵਾਲੇ ਨਰਿੰਦਰ ਮੋਦੀ ਨੂੰ ਵੋਟ ਪਾਉਣ ਦਾ ਦਿੱਤਾ ਸੱਦਾ

ਮੋਹਾਲੀ ਬਾਰੇ ਬੋਲਦਿਆਂ ਬਾਦਲ ਨੇ ਕਿਹਾ ਕਿ ਪਿਛਲੇ ਦਸ ਸਾਲਾਂ ਦੌਰਾਨ ਇਸ ਸ਼ਹਿਰ ਦਾ ਬੇਮਿਸਾਲ ਵਿਕਾਸ ਹੋਇਆ ਹੈ।ਸਥਿਤੀ ਇਹ ਹੈ ਕਿ ਇਸ ਦਾ ਦਰਜਾ ਚੰਡੀਗੜ ਅਤੇ ਪੰਚਕੂਲਾ ਤੋਂ ਉੱਪਰ ਹੋਣਾ ਸ਼ੁਰੂ ਹੋ ਗਿਆ ਹੈ।ਅਕਾਲੀ-ਭਾਜਪਾ ਸਰਕਾਰ ਨੇ ਮੋਹਾਲੀ ਵਿਖੇ ਕੌਮਾਂਤਰੀ ਹਵਾਈ ਅੱਡੇ ਦੀ ਸਥਾਪਨਾ ਵਿਚ ਅਹਿਮ ਭੂਮਿਕਾ ਨਿਭਾਈ ਸੀ।ਇਸ ਹਵਾਈ ਅੱਡੇ ਦਾ ਹੋਰ ਵਿਸਥਾਰ ਹੋਣ ਜਾ ਰਿਹਾ ਹੈ ਅਤੇ ਇਸ ਸਾਲ ਅਪ੍ਰੈਲ ਤੋਂ ਇਸ ਅੱਡੇ ਤੋਂ 85 ਉਡਾਣਾਂ ਸ਼ੁਰੂ ਹੋ ਜਾਣਗੀਆਂ।ਉਹਨਾਂ ਕਿਹਾ ਕਿ ਪਰ ਦੁੱਖ ਦੀ ਗੱਲ ਹੈ ਕਿ ਪਿਛਲੇ ਦੋ ਸਾਲ ਤੋਂ ਮੋਹਾਲੀ ਨੂੰ ਅਣਦੇਖਿਆ ਕੀਤਾ ਜਾ ਰਿਹਾ ਹੈ।

Sukhbir Singh Bada Narendra Modi Voting Invitation
ਸੁਖਬੀਰ ਬਾਦਲ ਨੇ ਲੋਕਾਂ ਨੂੰ ਠੋਸ ਇਰਾਦੇ ਵਾਲੇ ਨਰਿੰਦਰ ਮੋਦੀ ਨੂੰ ਵੋਟ ਪਾਉਣ ਦਾ ਦਿੱਤਾ ਸੱਦਾ

ਬਾਦਲ ਨੇ ਆਨੰਦਪੁਰ ਸਾਹਿਬ ਦੇ ਸਾਂਸਦ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਨਿਭਾਈ ਭੂਮਿਕਾ ਬਾਰੇ ਬੋਲਦਿਆਂ ਕਿਹਾ ਕਿ ਅਕਾਲੀ ਸਾਂਸਦ ਨੇ ਨਾ ਸਿਰਫ ਇਸ ਹਲਕੇ ਦੇ ਮੁੱਦਿਆਂ ਨੂੰ ਸੰਸਦ ਵਿਚ ਉਠਾਇਆ ਹੈ, ਸਗੋਂ ਇਸ ਇਲਾਕੇ ਵਾਸਤੇ ਕੇਂਦਰ ਕੋਲੋਂ ਬਹੁਤ ਸਾਰੇ ਪ੍ਰਾਜੈਕਟ ਵੀ ਲੈ ਕੇ ਆਏ ਹਨ।ਪ੍ਰੋਫੈਸਰ ਚੰਦੂਮਾਜਰਾ ਤੋਂ ਇਲਾਵਾ ਇਸ ਮੌਕੇ ਉੱਤੇ ਤੇਜਿੰਦਰ ਸਿੰਘ ਸਿੱਧੂ ਅਤੇ ਐਨ ਕੇ ਸ਼ਰਮਾ ਨੇ ਵੀ ਸੰਬੋਧਨ ਕੀਤਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਚਰਨਜੀਤ ਸਿੰਘ ਬਰਾੜ,ਬੀਬੀ ਪਰਮਜੀਤ ਕੌਰ ਲਾਂਡਰਾਂ, ਬੀਬੀ ਕੁਲਦੀਪ ਕੌਰ ਕੰਗ, ਪਰਮਜੀਤ ਸਿੰਘ ਕਾਹਲੋਂ ਅਤੇ ਪਰਮਿੰਦਰ ਸਿੰਘ ਸੋਹਾਣਾ ਹਾਜ਼ਿਰ ਸਨ।
-PTCNews