Fri, Apr 26, 2024
Whatsapp

ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਤੋਂ ਕਿਸਾਨਾਂ-ਮਜ਼ਦੂਰਾਂ ਦੇ ਹੱਕਾਂ ਲਈ ਲੜਾਈ ਲੜੀ: ਸੁਖਬੀਰ ਸਿੰਘ ਬਾਦਲ

Written by  Shanker Badra -- September 28th 2020 07:36 PM
ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਤੋਂ ਕਿਸਾਨਾਂ-ਮਜ਼ਦੂਰਾਂ ਦੇ ਹੱਕਾਂ ਲਈ ਲੜਾਈ ਲੜੀ: ਸੁਖਬੀਰ ਸਿੰਘ ਬਾਦਲ

ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਤੋਂ ਕਿਸਾਨਾਂ-ਮਜ਼ਦੂਰਾਂ ਦੇ ਹੱਕਾਂ ਲਈ ਲੜਾਈ ਲੜੀ: ਸੁਖਬੀਰ ਸਿੰਘ ਬਾਦਲ

ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਤੋਂ ਕਿਸਾਨਾਂ-ਮਜ਼ਦੂਰਾਂ ਦੇ ਹੱਕਾਂ ਲਈ ਲੜਾਈ ਲੜੀ: ਸੁਖਬੀਰ ਸਿੰਘ ਬਾਦਲ:ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ 1 ਅਕਤੂਬਰ ਦੇ ਕਿਸਾਨ ਮਾਰਚ ਲਈ ਅੱਜ ਅੰਮ੍ਰਿਤਸਰ ਵਿਖੇ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਨ ਲਈ ਪਹੁੰਚੇ ਹਨ। ਇਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਦੇਸ਼ ਭਰ 'ਚੋਂ ਇੱਕੋ-ਇੱਕ ਸ਼੍ਰੋਮਣੀ ਅਕਾਲੀ ਦਲ ਹੀ ਕਿਸਾਨਾਂ ਦੀ ਪਾਰਟੀ ਹੈ।ਦੇਸ਼ ਵਿੱਚ ਆਜ਼ਾਦੀ ਤੋਂ ਪਹਿਲਾਂ ਅਤੇ ਆਜ਼ਾਦੀ ਤੋਂ ਬਾਅਦ ਕਿਸਾਨਾਂ ਦੀ ਆਵਾਜ਼ ਬਣੀ ਹੈ। [caption id="attachment_435091" align="aligncenter" width="300"] ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਤੋਂ ਕਿਸਾਨਾਂ-ਮਜ਼ਦੂਰਾਂ ਦੇ ਹੱਕਾਂ ਲਈ ਲੜਾਈ ਲੜੀ : ਸੁਖਬੀਰ ਸਿੰਘ ਬਾਦਲ[/caption] ਸੁਖਬੀਰ ਬਾਦਲ ਨੇ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਤੋਂ ਕਿਸਾਨਾਂ-ਮਜ਼ਦੂਰਾਂ ਦੇ ਹੱਕਾਂ ਲਈ ਲੜਾਈ ਲੜੀ ਹੈ। ਉਨ੍ਹਾਂ ਕਿਹਾ ਕਿ 'ਆਜ਼ਾਦੀ ਤੋਂ ਪਹਿਲਾਂ ਅਤੇ ਬਾਅਦ 'ਚ ਅਕਾਲੀ ਦਲ ਨੇ ਦਿੱਤੀਆਂ ਕੁਰਬਾਨੀਆਂ' ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਐੱਨ.ਡੀ.ਏ. ਕਿਸੇ ਦੀ ਜੱਦੀ ਜਾਇਦਾਦ ਨਹੀਂ। [caption id="attachment_435090" align="aligncenter" width="300"] ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਤੋਂ ਕਿਸਾਨਾਂ-ਮਜ਼ਦੂਰਾਂ ਦੇ ਹੱਕਾਂ ਲਈ ਲੜਾਈ ਲੜੀ : ਸੁਖਬੀਰ ਸਿੰਘ ਬਾਦਲ[/caption] ਸੁਖਬੀਰ ਬਾਦਲ ਨੇ ਕਿਹਾ ਕਿ ਐੱਨ.ਡੀ.ਏ ਕਾਂਗਰਸ ਦੇ ਜ਼ੁਲਮਾਂ ਖ਼ਿਲਾਫ ਲੜਨ ਲਈ ਹੋਂਦ 'ਚ ਆਇਆ ਸੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ 100 ਫੀਸਦ ਵਰਕਰ ਕਿਰਸਾਨੀ ਨਾਲ ਸਬੰਧਿਤ ਹਨ। ਸੁਖਬੀਰ ਬਾਦਲ ਨੇ ਕਿਹਾ ਕਿ 'ਕਿਸਾਨਾਂ ਦੀਆਂ ਮੁਸ਼ਕਿਲਾਂ ਬਾਰੇ ਅਕਾਲੀ ਦਲ ਤੋਂ ਬਿਹਤਰ ਕੋਈ ਨਹੀਂ ਜਾਣ ਸਕਦਾ। 'ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ 'ਚ ਕਿਸਾਨੀ ਨਾਲ ਸਬੰਧਿਤ ਵਿਕਾਸ ਹੋਇਆ ਹੈ। [caption id="attachment_435092" align="aligncenter" width="300"] ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਤੋਂ ਕਿਸਾਨਾਂ-ਮਜ਼ਦੂਰਾਂ ਦੇ ਹੱਕਾਂ ਲਈ ਲੜਾਈ ਲੜੀ : ਸੁਖਬੀਰ ਸਿੰਘ ਬਾਦਲ[/caption] ਉਨ੍ਹਾਂ ਕਿਹਾ ਕਿ 'ਸੰਸਦ 'ਚ ਅਕਾਲੀ ਦਲ ਨੇ ਹੀ ਖੇਤੀ ਬਿੱਲਾਂ ਖਿਲਾਫ ਵੋਟ ਪਾਈ ਹੈ ਅਤੇ 'ਖੇਤੀ ਬਿੱਲਾਂ 'ਤੇ ਵੋਟਿੰਗ ਵੇਲੇ ਕਾਂਗਰਸ ਅਤੇ 'ਆਪ' ਦੇ ਮੈਂਬਰ ਸੰਸਦ 'ਚੋਂ ਗ਼ੈਰ-ਹਾਜ਼ਰ ਰਹੇ ਹਨ।  ਸੁਖਬੀਰ ਬਾਦਲ ਨੇ ਕਿਹਾ ਕਿ 'ਕਿਸਾਨਾਂ ਲਈ ਵੱਡੀਆਂ ਕੁਰਬਾਨੀਆਂ ਦੇਣ ਵਾਲੇ ਅਕਾਲੀ ਦਲ ਲਈ ਅਸਤੀਫਾ ਦੇਣਾ ਕੋਈ ਵੱਡੀ ਗੱਲ ਨਹੀਂ। ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਤੋਂ ਕਿਸਾਨਾਂ-ਮਜ਼ਦੂਰਾਂ ਦੇ ਹੱਕਾਂ ਲਈ ਲੜਾਈ ਲੜੀ ਹੈ। [caption id="attachment_435089" align="aligncenter" width="300"] ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਤੋਂ ਕਿਸਾਨਾਂ-ਮਜ਼ਦੂਰਾਂ ਦੇ ਹੱਕਾਂ ਲਈ ਲੜਾਈ ਲੜੀ : ਸੁਖਬੀਰ ਸਿੰਘ ਬਾਦਲ[/caption] ਇਸ ਦੇ ਨਾਲ ਹੀ ਸੁਖਬੀਰ ਸਿੰਘ ਬਾਦਲ 1 ਅਕਤੂਬਰ ਦੇ ਕਿਸਾਨ ਮਾਰਚ ਬਾਰੇ ਬੋਲਦਿਆਂ ਕਿਹਾ ਕਿ 1 ਅਕਤੂਬਰ ਨੂੰ ਸ੍ਰੀ ਅਕਾਲ ਤਖਤ ਸਾਹਿਬ, ਸ੍ਰੀ ਦਮਦਮਾ ਸਾਹਿਬ ਅਤੇ ਸ੍ਰੀ ਕੇਸਗੜ੍ਹ ਸਾਹਿਬ ਤੋਂ ਕਿਸਾਨ ਮਾਰਚ ਆਰੰਭ ਹੋਣਗੇ। ਗੁਰਦੁਆਰਾ ਅੰਬ ਸਾਹਿਬ ਵਿਖੇ ਮੋਹਾਲੀ ਇੱਕਠੇ ਹੋਣਗੇ। ਸ਼੍ਰੋਮਣੀ ਅਕਾਲੀ ਦਲ ਜੇਲ੍ਹ ਭਰੋ ਅੰਦੋਲਨ ਸ਼ੁਰੂ ਕਰੇਗਾ। ਉਨ੍ਹਾਂ ਕਿਹਾ ਕਿ ਸਿਰਫ ਕਿਸਾਨਾਂ ਦੀ ਨਹੀਂ ਸੂਬੇ ਦੇ ਹਰ ਵਰਗ ਦੀ ਲੜਾਈ ਹੈ। -PTCNews


Top News view more...

Latest News view more...