ਸੁਖਬੀਰ ਸਿੰਘ ਬਾਦਲ ਪਰਿਵਾਰ ਸਮੇਤ ਗੁ.ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ, ਸ਼ਹੀਦਾਂ ਨੂੰ ਕੀਤਾ ਸਿਜਦਾ
ਸ੍ਰੀ ਫਤਿਹਗੜ੍ਹ ਸਾਹਿਬ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅੱਜ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਜਿਥੇ ਉਹਨਾਂ ਨੇ ਸ਼ਹੀਦਾਂ ਨੂੰ ਸਿਜਦਾ ਕੀਤਾ ਤੇ ਗੁਰੂ ਸਾਹਿਬ ਜੀ ਦੀ ਹਜ਼ੂਰੀ 'ਚ ਮੱਥਾ ਟੇਕਿਆ। ਇਸ ਮੌਕੇ ਉਹਨਾਂ ਨਾਲ ਸ਼੍ਰੋਮਣੀ ਅਕਾਲੀ ਦਲ ਕਈ ਸੀਨੀਅਰ ਆਗੂ ਤੇ ਹੋਰ ਪਰਿਵਾਰਿਕ ਮੈਂਬਰ ਮੌਜੂਦ ਸਨ।
ਤੁਹਾਨੂੰ ਦੱਸ ਦੇਈਏ ਕਿ ਸ੍ਰੀ ਫਤਿਹਗੜ੍ਹ ਸਾਹਿਬ 'ਚ ਸ਼ਹੀਦੀ ਜੋੜ ਮੇਲ ਦੀ ਅੱਜ ਤੋਂ ਸ਼ੁਰੂਆਤ ਹੋ ਚੁੱਕੀ ਹੈ, ਜੋ 27 ਦਸੰਬਰ ਤੱਕ ਚਲੇਗਾ, ਜਿਸ ਨੂੰ ਲੈਕੇ ਦੂਰ-ਦੂਰ ਤੋਂ ਲੋਕ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਬਵਿਖੇ ਨਤਮਸਤਕ ਹੋ ਰਹੀਆਂ ਹਨ ਤੇ ਗੁਰੂ ਸਾਹਿਬ ਜੀ ਦਾ ਅਸ਼ੀਰਵਾਦ ਪ੍ਰਾਪਤ ਕਰ ਰਹੀਆਂ ਹਨ।
ਹੋਰ ਪੜ੍ਹੋ: ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, 27 ਦਸੰਬਰ ਨੂੰ ਜ਼ਿਲ੍ਹਾ ਫਤਹਿਗੜ੍ਹ ਸਾਹਿਬ ’ਚ ਰਹੇਗੀ ਛੁੱਟੀ
ਇਥੇ ਇਹ ਵੀ ਦੱਸਣਾ ਬਣਦਾ ਹੈ ਕਿ ਅੱਜ ਤੋਂ ਸ਼ੁਰੂ ਹੋਏ ਜੋੜ ਮੇਲ ਦੀ ਸੰਪੂਰਨਤਾ 27 ਦਸੰਬਰ ਯਾਨੀਕਿ ਸੋਮਵਾਰ ਨੂੰ ਹੋਵੇਗੀ। ਇਸ ਦੌਰਾਨ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ, ਜਿਸ 'ਚ ਵੱਡੀ ਗਿਣਤੀ 'ਚ ਸੰਗਤਾਂ ਸ਼ਮੂਲੀਅਤ ਕਰਨਗੀਆਂ।
-PTC News