Advertisment

ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਨੇ 550ਵੇਂ ਪ੍ਰਕਾਸ਼ ਪੁਰਬ 'ਤੇ ਗੁਰੂ ਨਾਨਕ ਨਾਮ-ਲੇਵਾ ਸੰਗਤਾਂ ਨੂੰ ਦਿੱਤੀਆਂ ਵਧਾਈਆਂ

author-image
Shanker Badra
Updated On
New Update
ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਨੇ 550ਵੇਂ ਪ੍ਰਕਾਸ਼ ਪੁਰਬ 'ਤੇ ਗੁਰੂ ਨਾਨਕ ਨਾਮ-ਲੇਵਾ ਸੰਗਤਾਂ ਨੂੰ ਦਿੱਤੀਆਂ ਵਧਾਈਆਂ
Advertisment
ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਨੇ 550ਵੇਂ ਪ੍ਰਕਾਸ਼ ਪੁਰਬ 'ਤੇ ਗੁਰੂ ਨਾਨਕ ਨਾਮ-ਲੇਵਾ ਸੰਗਤਾਂ ਨੂੰ ਦਿੱਤੀਆਂ ਵਧਾਈਆਂ:ਚੰਡੀਗੜ੍ਹ : ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਸੁਲਤਾਨਪੁਰ ਲੋਧੀ ਸਮੇਤ ਪੂਰੀ ਦੁਨੀਆਂ ਚ ਮਨਾਇਆ ਜਾ ਰਿਹਾ ਹੈ। ਇਸ ਪ੍ਰਕਾਸ਼ ਪੁਰਬ ਮੌਕੇ ਦੇਸ਼ -ਵਿਦੇਸ਼ 'ਚ ਵੀ ਧਾਰਮਿਕ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸੰਗਤ ਦੇਸ਼ -ਵਿਦੇਸ਼ ਤੋਂ ਸੁਲਤਾਨਪੁਰ ਲੋਧੀ ਅਤੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੀ ਧਰਤੀ ਉੱਤੇ ਪਹੁੰਚ ਰਹੀਆਂ ਹਨ ਤੇ ਮੱਥਾ ਟੇਕ ਕੇ ਆਪਣਾ ਜੀਵਨ ਸਫਲ ਬਣਾ ਰਹੀ ਹੈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਪਹਿਲੇ ਪਾਤਸ਼ਾਹ, ਮਨੁੱਖਤਾ ਦੇ ਰਹਿਬਰ,ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਪ੍ਰਕਾਸ਼ ਪੁਰਬ ਦੀਆਂ ਗੁਰੂ ਨਾਨਕ ਨਾਮ ਲੇਵਾ ਸੰਗਤ ਨੂੰ ਲੱਖ-ਲੱਖ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਆਪਣੇ ਫੇਸਬੁੱਕ ਪੋਸਟ ਪਾ ਕੇ ਲਿਖਿਆ ਹੈ ਕਿ ,ਸਾਧ ਸੰਗਤ ਜੀ ਆਓ ,ਅੱਜ ਦੇ ਪਵਿੱਤਰ ਦਿਹਾੜੇ, 'ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ' ਦੇ ਸਿਧਾਂਤ ਨੂੰ ਅਪਨਾਉਣ ਦਾ ਅਹਿਦ ਲੈਂਦੇ ਹੋਏ ਇਸ ਨੂੰ ਨਿਭਾਉਣ, ਅਤੇ ਸਾਂਝੀਵਾਲਤਾ ਦੇ ਪਸਾਰੇ ਲਈ ਬਲ,ਬੁੱਧੀ ਤੇ ਸਮਰੱਥਾ ਪ੍ਰਾਪਤ ਕਰਨ ਦੀ ਗੁਰੂ ਚਰਨਾਂ 'ਚ ਸਾਂਝੀ ਅਰਦਾਸ ਕਰੀਏ। ਇਸ ਦੇ ਨਾਲ ਹੀ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇਮਨੁੱਖਤਾ ਦੇ ਤਾਰਣਹਾਰ, ਜਗਤ ਗੁਰੂ,ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੀਆਂ ਸਮੂਹ ਸੰਗਤ ਨੂੰ ਲੱਖ-ਲੱਖ ਵਧਾਈਆਂਵਧਾਈਆਂ ਦਿੱਤੀਆਂ ਹਨ। ਅੱਖਰਾਂ ਦੀਆਂ ਹੱਦਾਂ ਸਰਹੱਦਾਂ ਤੋਂ ਕਿਤੇ ਵੱਡੀ ਮਨੁੱਖਤਾ ਦੇ ਆਦਰਸ਼ ਧੰਨ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੀ ਸ਼ਖ਼ਸੀਅਤ। ਆਓ, ਜਗਤ ਗੁਰੂ ਜੀ ਦੇ 550ਵੇਂ ਪਾਵਨ ਪ੍ਰਕਾਸ਼ ਪੁਰਬ ਮੌਕੇ ਇੱਕ ਮਨ ਇੱਕ ਚਿੱਤ ਨਾਲ, ਉਨ੍ਹਾਂ ਦੇ ਗੁਰਬਾਣੀ ਸੰਦੇਸ਼ ਨੂੰ ਪੜ੍ਹ, ਸਮਝ ਅਤੇ ਵੀਚਾਰ ਕੇ ਆਪਣਾ ਮਨੁੱਖੀ ਜਾਮਾ ਸਫ਼ਲ ਕਰਨ ਦਾ ਯਤਨ ਕਰੀਏ। ਦੱਸ ਦੇਈਏ ਕਿ ਸ੍ਰੀ ਗੁਰੂ ਨਾਨਕ ਸਾਹਿਬ ਦਾ 550ਵਾਂ ਪ੍ਰਕਾਸ਼ ਪੁਰਬ ਮਨਾਉਣ ਲੱਖਾਂ ਦੀ ਗਿਣਤੀ ਵਿਚ ਸੰਗਤ ਇਤਿਹਾਸਕ ਗੁਰਦੁਆਰਾ ਬੇਰ ਸਾਹਿਬ ਵਿਖੇ ਪੁੱਜ ਚੁੱਕੀ ਹੈ ਜਦਕਿ ਸਰਹੱਦ ਪਾਰ ਗੁਰਦੁਆਰਾ ਕਰਤਾਰਪੁਰ ਸਾਹਿਬ ਵਿਖੇ ਵੀ ਦੁਨੀਆਂ ਦੇ ਕੋਨੇ-ਕੋਨੇ ਤੋਂ ਸ਼ਰਧਾਲੂ ਪੁੱਜ ਰਹੇ ਹਨ। ਦੇਸ਼ ਵਿਦੇਸ਼ 'ਚ ਪ੍ਰਕਾਸ਼ ਪੁਰਬ ਨੂੰ ਲੈ ਕੇ ਸੰਗਤ 'ਚ ਸ਼ਰਧਾ ਤੇ ਭਾਰੀ ਉਤਸ਼ਾਹ ਵੇਖਿਆ ਜਾ ਰਿਹਾ ਹੈ। -PTCNews-
latest-news india-latest-news news-in-punjabi news-in-punjab
Advertisment

Stay updated with the latest news headlines.

Follow us:
Advertisment