Thu, Apr 25, 2024
Whatsapp

ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

Written by  Shanker Badra -- November 18th 2020 11:06 AM
ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ:ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅੱਜ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਪਹੁੰਚੇ ਹਨ। ਜਿਥੇ ਉਹ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਹਨ। ਇਸ ਮੌਕੇ ਉਹਨਾਂ ਗੁਰੂ ਸਾਹਿਬ ਜੀ ਦਾ ਆਸ਼ੀਰਵਾਦ ਲਿਆ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਹੈ। [caption id="attachment_450199" align="aligncenter" width="700"]Sukhbir Singh Badal and Harsimrat Kaur Badal at Sachkhand Sri Darbar Sahib Amritsar ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ[/caption] ਇਹ ਵੀ ਪੜ੍ਹੋ : ਪੰਜਾਬ ਦੀਆਂ 30 ਕਿਸਾਨ ਜਥੇਬੰਦੀਆਂ ਦੀ ਅੱਜ ਚੰਡੀਗੜ੍ਹ ਦੇ ਕਿਸਾਨ ਭਵਨ ਵਿਖੇ ਹੋਵੇਗੀ ਅਹਿਮ ਮੀਟਿੰਗ ਇਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਪ੍ਰੈਸ ਕਾਨਫਰੰਸ ਕਰਦਿਆਂ ਜੇਪੀ ਨੱਡਾ ਦੇ ਪੰਜਾਬ ਦੌਰੇ ਬਾਰੇ ਕਿਹਾ ਕਿ ਇੱਥੇ ਕੋਈ ਵੀ ਆ ਸਕਦਾ ਹੈ ਪਰ ਘੱਟੋ- ਘੱਟ ਪੰਜਾਬ ਕਮੇਟੀ ਨੂੰ ਤਾਂ ਕਿਸਾਨਾਂ ਦਾ ਸਾਥ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਮਸਲੇ ਦਾ ਹੱਲ ਲੱਭਣਾ ਚਾਹੀਦਾ ਹੈ ,ਲੈਕਚਰ ਦੇਣ ਦੀ ਜ਼ਰੂਰਤ ਨਹੀਂ ਹੈ। [caption id="attachment_450200" align="aligncenter" width="700"]Sukhbir Singh Badal and Harsimrat Kaur Badal at Sachkhand Sri Darbar Sahib Amritsar ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ[/caption] ਇਸ ਦੇ ਨਾਲ ਹੀ ਭਾਜਪਾ ਵੱਲੋਂ ਪੰਜਾਬ ਵਿੱਚ 117 ਸੀਟਾਂ 'ਤੇ ਵਿਧਾਨ ਸਭਾ ਚੋਣਾਂ ਲੰਡਨ ਬਾਰੇ ਕਿਹਾ ਕਿ ਉਨ੍ਹਾਂ ਦਾ ਹੱਕ ਹੈ ਪਰ ਸਾਡੇ ਲਈ ਭਾਜਪਾ ਕੋਈ ਚਣੋਤੀ ਨਹੀਂ ਹੈ ,ਕਿਉਂਕਿ ਪੰਜਾਬੀ ਜਾਣਦੇ ਹਨ ਕਿ ਉਨ੍ਹਾਂ ਦੀ ਅਸਲੀ ਪਾਰਟੀ ਕਿਹੜੀ ਹੈ।ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਪਹਿਲਾਂ ਵੀ ਕਈ ਪਾਰਟੀਆਂ ਨੂੰ ਨਿਕਾਰਿਆ ਹੈ। [caption id="attachment_450201" align="aligncenter" width="700"]Sukhbir Singh Badal and Harsimrat Kaur Badal at Sachkhand Sri Darbar Sahib Amritsar ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ[/caption] ਇਸ ਮਗਰੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੇ ਵਿਗੜਦੇ ਹਾਲਾਤਾਂ ਬਾਰੇ ਕਾਂਗਰਸ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਵਿਚ ਲੀਡਰਸ਼ਿਪ ਸੰਕਟ ਹੈ ਤੇ ਰਾਹੁਲ ਨੂੰ ਇੰਝ ਮਹਿਸੂਸ ਹੁੰਦਾ ਹੈ ਜਿਵੇਂ ਉਸਨੂੰ ਕੁਰਸੀ 'ਤੇ ਧੱਕੇ ਨਾਲ ਬਿਠਾਇਆ ਹੋਵੇ।ਉਨ੍ਹਾਂ ਕਿਹਾ ਕਿ ਕਾਂਗਰਸ ਪੰਜਾਬ ਵਿੱਚ ਬਿਲਕੁੱਲ ਖ਼ਤਮ ਹੈ। -PTCNews


Top News view more...

Latest News view more...