Wed, Apr 24, 2024
Whatsapp

ਕਿਸਾਨ ਆਪਣੇ ਲਈ ਨਹੀਂ ਬਲਕਿ ਪੂਰੇ ਦੇਸ਼ ਲਈ ਲੜਾਈ ਲੜ ਰਹੇ ਹਨ :ਸੁਖਬੀਰ ਸਿੰਘ ਬਾਦਲ

Written by  Shanker Badra -- December 12th 2020 12:49 PM
ਕਿਸਾਨ ਆਪਣੇ ਲਈ ਨਹੀਂ ਬਲਕਿ ਪੂਰੇ ਦੇਸ਼ ਲਈ ਲੜਾਈ ਲੜ ਰਹੇ ਹਨ :ਸੁਖਬੀਰ ਸਿੰਘ ਬਾਦਲ

ਕਿਸਾਨ ਆਪਣੇ ਲਈ ਨਹੀਂ ਬਲਕਿ ਪੂਰੇ ਦੇਸ਼ ਲਈ ਲੜਾਈ ਲੜ ਰਹੇ ਹਨ :ਸੁਖਬੀਰ ਸਿੰਘ ਬਾਦਲ

ਕਿਸਾਨ ਆਪਣੇ ਲਈ ਨਹੀਂ ਬਲਕਿ ਪੂਰੇ ਦੇਸ਼ ਲਈ ਲੜਾਈ ਲੜ ਰਹੇ ਹਨ :ਸੁਖਬੀਰ ਸਿੰਘ ਬਾਦਲ:ਅੰਮ੍ਰਿਤਸਰ : ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਦੀ ਅਰੰਭਤਾ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲਸ੍ਰੀ ਦਰਬਾਰ ਸਾਹਿਬ ਪੁੱਜੇ। ਜਿੱਥੇ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਸਿੱਖ ਪੰਥ ਅਤੇ ਪਾਰਟੀ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ। [caption id="attachment_457193" align="aligncenter" width="300"]Sukhbir Singh Badal and Harsimrat Kaur Badal at Sri Harimandir Sahib Amritsar ਕਿਸਾਨ ਆਪਣੇ ਲਈ ਨਹੀਂ ਬਲਕਿ ਪੂਰੇ ਦੇਸ਼ ਲਈ ਲੜਾਈ ਲੜ ਰਹੇ ਹਨ :ਸੁਖਬੀਰ ਸਿੰਘ ਬਾਦਲ[/caption] ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਕਿਸਾਨ ਅੰਦੋਲਨ ਨੂੰ ਲੈ ਕੇ ਪ੍ਰੈੱਸ ਕਾਨਫਰੰਸ ਕੀਤੀ ਗਈ ਹੈ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਿਸਾਨ ਆਪਣੇ ਲਈ ਨਹੀਂ ਬਲਕਿ ਪੂਰੇ ਦੇਸ਼ ਲਈ ਲੜਾਈ ਲੜ ਰਹੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਕਿਸਾਨਾਂ ਦਾ ਕਿਸੇ ਧਰਮ ਜਾਂ ਰਾਜਸੀ ਪਾਰਟੀ ਨਾਲ ਕੋਈ ਸਬੰਧ ਨਹੀਂ ਹੈ। [caption id="attachment_457195" align="aligncenter" width="300"]Sukhbir Singh Badal and Harsimrat Kaur Badal at Sri Harimandir Sahib Amritsar ਕਿਸਾਨ ਆਪਣੇ ਲਈ ਨਹੀਂ ਬਲਕਿ ਪੂਰੇ ਦੇਸ਼ ਲਈ ਲੜਾਈ ਲੜ ਰਹੇ ਹਨ :ਸੁਖਬੀਰ ਸਿੰਘ ਬਾਦਲ[/caption] ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ 'ਚ ਅਮਨ ਸ਼ਾਂਤੀ ਤੇ ਭਾਈਚਾਰਕ ਸਾਂਝ ਕਾਇਮ ਰੱਖਣ ਲਈ ਸ਼੍ਰੋਮਣੀ ਅਕਾਲੀ ਦਲ ਹਰ ਕੁਰਬਾਨੀ ਦੇਣ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਕਿਸਾਨੀ ਸੰਘਰਸ਼ ਨੂੰ ਵੱਖਵਾਦ ਨਾਲ ਜੋੜਨ ਦੀਆਂ ਕੋਸ਼ਿਸ਼ ਹੋ ਰਹੀਆਂ ਹਨ , ਇਸ ਤੋਂ ਬਚਣ ਦੀ ਲੋੜ ਹੈ। ਸੁਖਬੀਰ ਸਿੰਘ ਬਾਦਲ ਨੇ ਕੈਪਟਨ ਅਮਰਿੰਦਰ ਸਿੰਘ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਾਂਗਰਸ ਨੇ ਆਪਣੇ ਚੋਣ ਮਨੋਰਥ ਪੱਤਰ 'ਚ ਨਵੇਂ ਖੇਤੀ ਕਨੂੰਨ ਲਾਗੂ ਕਰਨ ਦਾ ਜ਼ਿਕਰ ਕੀਤਾ ਸੀ। [caption id="attachment_457196" align="aligncenter" width="300"]Sukhbir Singh Badal and Harsimrat Kaur Badal at Sri Harimandir Sahib Amritsar ਕਿਸਾਨ ਆਪਣੇ ਲਈ ਨਹੀਂ ਬਲਕਿ ਪੂਰੇ ਦੇਸ਼ ਲਈ ਲੜਾਈ ਲੜ ਰਹੇ ਹਨ :ਸੁਖਬੀਰ ਸਿੰਘ ਬਾਦਲ[/caption] ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ 100 ਸਾਲਾ ਸਥਾਪਨਾ ਦਿਵਸ ਦੇ ਸਬੰਧ 'ਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਗੁ. ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਆਰੰਭ ਕਰਵਾਇਆ ਗਿਆ, ਜਿਸ ਦਾ ਭੋਗ 14 ਦਸੰਬਰ ਨੂੰ ਪਵੇਗਾ। ਇਸ ਦੌਰਾਨ ਬਾਦਲ ਪਰਿਵਾਰ ਵੱਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਸੇਵਾ ਕੀਤੀ ਗਈ ਹੈ। -PTCNews


Top News view more...

Latest News view more...