ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਨੇ “ਬੰਦੀ ਛੋੜ ਦਿਵਸ” ਦੀ ਸਿੱਖ ਜਗਤ ਨੂੰ ਦਿੱਤੀ ਵਧਾਈ

sukhbir badal and harsimrat kaur badal
ਸੁਖਬੀਰ-ਹਰਸਿਮਰਤ ਬਾਦਲ ਵੱਲੋਂ “ਬੰਦੀ ਛੋੜ ਦਿਵਸ” ਦੀ ਸਿੱਖ ਜਗਤ ਨੂੰ ਵਧਾਈ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਬੰਦੀ ਛੋੜ ਦਿਵਸ ਮੌਕੇ ਸਿੱਖ ਜਗਤ ਨੂੰ ਵਧਾਈਆਂ ਦਿੱਤੀਆਂ ਹਨ।

ਸੁਖਬੀਰ ਸਿੰਘ ਬਾਦਲ ਨੇ ਆਪਣੇ ਟਵਿਟਰ ਅਕਾਊਂਟ ‘ਤੇ ਇੱਕ ਪੋਸਟ ਸ਼ੇਅਰ ਕਰਦਿਆਂ ਲਿਖਿਆ ਹੈ ਕਿ ”ਛੇਵੇਂ ਸਤਿਗੁਰੂ, ਮੀਰੀ ਪੀਰੀ ਦੇ ਮਾਲਕ, ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰੇਰਨਾਦਾਇਕ ਇਤਿਹਾਸ ਦੀ ਸਾਂਝ ਵਾਲੇ ਬੰਦੀ ਛੋੜ ਦਿਵਸ ਦੀਆਂ ਸਮੂਹ ਸੰਗਤ ਨੂੰ ਲੱਖ-ਲੱਖ ਵਧਾਈਆਂ। ਸਨਿਮਰ ਅਰਦਾਸ ਹੈ ਕਿ ‘ਬੰਦੀ ਛੋੜ ਦਾਤਾਰ’ ਜੀ ਮਿਹਰਾਂ ਦਾ ਮੀਂਹ ਵਰਸਾਉਣ ਤੇ ਸਰਬੱਤ ਸੰਗਤ ਦੇ ਸੰਕਟ ਦੂਰ ਕਰਕੇ ਖੁਸ਼ੀਆਂ ਨਾਲ ਝੋਲੀਆਂ ਭਰਨ।”

ਉਥੇ ਹੀ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਵੀ ਵਧਾਈ ਦਿੰਦਿਆਂ ਕਿਹਾ ਕਿ ”ਬੰਦੀ ਛੋੜ ਦਾਤਾਰ, ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਯਾਦਗਾਰੀ, ਬੰਦੀ ਛੋੜ ਦਿਵਸ ਦੀ ਸਮੂਹ ਸੰਗਤ ਨੂੰ ਲੱਖ-ਲੱਖ ਵਧਾਈ। ਸਿੱਖਾਂ ਨੂੰ ਸ਼ਸਤਰਧਾਰੀ ਬਣਨ ਦਾ ਸੁਨੇਹਾ ਦਿੰਦਿਆਂ, ਸਿੱਖ ਫ਼ੌਜ ਦੀ ਸਥਾਪਨਾ ਦੇ ਨਾਲ -ਨਾਲ 52 ਰਾਜਿਆਂ ਦੀ ਰਿਹਾਈ, ਦੋਵੇਂ ਕੌਤਕਾਂ ਰਾਹੀਂ ਪਾਤਸ਼ਾਹ ਜੀ ਨੇ ‘ਮੀਰੀ ਤੇ ਪੀਰੀ’ ਦੇ ਸਿਧਾਂਤ ਨੂੰ ਪ੍ਰਤੱਖ ਕਰ ਦਿਖਾਇਆ।”

ਜ਼ਿਕਰ ਏ ਖਾਸ ਹੈ ਕਿ 6ਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਗਵਾਲੀਅਰ ਕਿਲੇ ‘ਚੋਂ 52 ਰਾਜਿਆਂ ਨੂੰ ਰਿਹਾਅ ਕਰਵਾ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ ਲਿਆਏ ਸਨ।ਉਹਨਾਂ ਦੇ ਇਥੇ ਪਹੁੰਚਣ ਦੀ ਯਾਦ ‘ਚ ਸਿੱਖ ਦੀਵਾਲੀ ਨੂੰ ਬੰਦੀਛੋੜ ਦਿਵਸ ਵਜੋਂ ਮਨਾਉਂਦੇ ਹਨ, ਜੋ ਹਰ ਸਾਲ ਸ਼ਰਧਾ ਤੇ ਭਾਵਨਾ ਨਾਲ ਮਨਾਇਆ ਜਾਂਦਾ ਹੈ।

-PTC News