Thu, Apr 18, 2024
Whatsapp

ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਵੱਲੋਂ ਸ. ਗੁਰਦਾਸ ਸਿੰਘ ਬਾਦਲ ਜੀ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ

Written by  Shanker Badra -- May 15th 2020 12:13 PM -- Updated: May 15th 2020 12:20 PM
ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਵੱਲੋਂ ਸ. ਗੁਰਦਾਸ ਸਿੰਘ ਬਾਦਲ ਜੀ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਵੱਲੋਂ ਸ. ਗੁਰਦਾਸ ਸਿੰਘ ਬਾਦਲ ਜੀ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਵੱਲੋਂ ਸ. ਗੁਰਦਾਸ ਸਿੰਘ ਬਾਦਲ ਜੀ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ:ਚੰਡੀਗੜ੍ਹ : ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਪਿਤਾ ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਦੇ ਛੋਟੇ ਭਰਾ ਗੁਰਦਾਸ ਸਿੰਘ ਬਾਦਲ ਜੀ ਦਾ ਬੀਤੀ ਰਾਤ ਦਿਹਾਂਤ ਹੋ ਗਿਆ ਹੈ। ਉਹ ਪਿਛਲੇ ਲੰਬੇ ਸਮੇਂ ਤੋਂ ਸ਼ੂਗਰ ਦੀ ਬਿਮਾਰੀ ਤੋਂ ਪੀੜਤ ਸਨ। 88 ਸਾਲਾ ਗੁਰਦਾਸ ਸਿੰਘ ਬਾਦਲ ਨੇ ਵੀਰਵਾਰ ਦੇਰ ਰਾਤ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਚ ਆਖਰੀ ਸਾਹ ਲਏ ਹਨ। ਦੱਸਣਯੋਗ ਹੈ ਕਿ ਪਿਛਲੇ ਹਫਤੇ ਗੁਰਦਾਸ ਸਿੰਘ ਬਾਦਲ ਦੀ ਸਿਹਤ ਖਰਾਬ ਹੋਣ ਕਾਰਨ ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਸੀ। ਇਸ ਤੋਂ ਪਹਿਲਾਂ ਪਿਛਲੇ ਮਹੀਨੇ ਹੀ ਗੁਰਦਾਸ ਸਿੰਘ ਬਾਦਲ ਦੀ ਧਰਮ ਪਤਨੀ ਮਹਿੰਦਰ ਕੌਰ ਦਾ ਵੀ ਲੰਬੀ ਬਿਮਾਰੀ ਤੋਂ ਬਾਅਦ ਦਿਹਾਂਤ ਹੋ ਗਿਆ ਸੀ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਸ.ਗੁਰਦਾਸ ਸਿੰਘ ਬਾਦਲ ਜੀ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਇਕ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਸਤਿਕਾਰਯੋਗ ਚਾਚਾ ਜੀ ਸ. ਗੁਰਦਾਸ ਸਿੰਘ ਬਾਦਲ ਜੀ ਦੇ ਦਿਹਾਂਤ ਦਾ ਦੁੱਖ ਸਾਡੇ ਸਮੁੱਚੇ ਪਰਿਵਾਰ ਲਈ ਬਹੁਤ ਭਾਰਾ ਹੈ। ਇਹ ਸਾਡੇ ਪਰਿਵਾਰ ਤੇ ਖ਼ਾਸ ਤੌਰ 'ਤੇ ਉਨ੍ਹਾਂ ਦੇ ਪਿਤਾ ਸ.ਪ੍ਰਕਾਸ਼ ਸਿੰਘ ਬਾਦਲ ਜੀ ਲਈ ਬਹੁਤ ਵੱਡਾ ਘਾਟਾ ਹੈ। ਪਰਿਵਾਰ 'ਚ ਪਿਆ ਇਹ ਖ਼ਲਾਅ ਕਦੇ ਭਰਿਆ ਨਹੀਂ ਜਾ ਸਕੇਗਾ। ਗੁਰੂ ਸਾਹਿਬ ਵਿੱਛੜੀ ਰੂਹ ਨੂੰ ਆਤਮਿਕ ਸ਼ਾਂਤੀ ਅਤੇ ਮਨਪ੍ਰੀਤ ਸਮੇਤ ਪਰਿਵਾਰ ਦੇ ਸਾਰੇ ਜੀਆਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ। ਇਸ ਦੇ ਇਲਾਵਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਵੀ ਇਕ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਸਾਡੇ ਪਿਆਰੇ ਚਾਚਾ ਜੀ ਸ. ਗੁਰਦਾਸ ਸਿੰਘ ਬਾਦਲ ਜੀ ਦੇ ਦਿਹਾਂਤ ਦਾ ਬਹੁਤ ਦੁੱਖ ਹੋਇਆ। ਉਨ੍ਹਾਂ ਦੀ ਨਰਮਦਿਲੀ, ਨਿੱਘ ਅਤੇ ਨਿਮਰਤਾ ਯਾਦਾਂ 'ਚ ਸਦਾ ਵਸਦੀ ਰਹੇਗੀ। ਵਿੱਛੜੀ ਰੂਹ ਨੂੰ ਆਪਣੇ ਚਰਨਾਂ 'ਚ ਸਦੀਵੀ ਨਿਵਾਸ ਬਖਸ਼ਿਸ਼ ਕਰਦੇ ਹੋਏ, ਗੁਰੂ ਮਹਾਰਾਜ ਜੀ ਸਾਰੇ ਪਰਿਵਾਰ ਨੂੰ ਇਸ ਭਾਰੇ ਦੁੱਖ 'ਚੋਂ ਲੰਘਣ ਦੀ ਸਮਰੱਥਾ ਬਖਸ਼ਣ। ਸ.ਗੁਰਦਾਸ ਸਿੰਘ ਬਾਦਲ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਵਿਖੇ ਕੀਤਾ ਜਾਵੇਗਾ। ਗੁਰਦਾਸ ਸਿੰਘ ਬਾਦਲ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਜੀ ਦੇ ਛੋਟੇ ਭਰਾ ਸਨ। ਇਸ ਮੌਕੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਸਮੇਤ ਸਮੁੱਚਾ ਬਾਦਲ ਪਰਿਵਾਰ ਹਾਜ਼ਰ ਰਹੇਗਾ। ਉਨ੍ਹਾਂ ਦਾ ਜਨਮ 6 ਅਗਸਤ 1931 ਨੂੰ ਪਿੰਡ ਅਬਲ ਖੁਰਾਣਾ (ਫ਼ਿਰੋਜ਼ਪੁਰ ) ਵਿਖੇ ਸ.ਰਘੁਰਾਜ ਸਿੰਘ ਢਿੱਲੋਂ ਦੇ ਘਰ ਹੋਇਆ। ਗੁਰਦਾਸ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਵੱਲੋਂ ਮੈਂਬਰ ਪਾਰਲੀਮੈਂਟ ਵੀ ਰਹੇ। ਉਹ ਸਿਆਸੀ ਖੇਤਰ ਵਿਚ ਹਮੇਸ਼ਾ ਹੀ ਆਪਣੇ ਵੱਡੇ ਭਰਾ ਸ.ਪ੍ਰਕਾਸ਼ ਸਿੰਘ ਬਾਦਲ ਨਾਲ ਮੋਢੇ ਨਾਲ ਮੋਢਾ ਜੋੜ ਕੇ ਚੱਲਦੇ ਰਹੇ। ਅਕਾਲੀ ਦਲ ਅਤੇ ਬਾਦਲ ਪਰਿਵਾਰ ਨੂੰ ਆਈਆਂ ਵੱਡੀਆਂ ਚੁਣੌਤੀਆਂ ਵਾਲੇ ਗੁਰਦਾਸ ਸਿੰਘ ਬਾਦਲ ਨੇ ਬੜੀ ਅਹਿਮ ਭੂਮਿਕਾ ਨਿਭਾਈ,ਜਿਸ ਕਾਰਨ ਬਾਦਲ ਪਰਿਵਾਰ ਹਮੇਸ਼ਾ ਕੀ ਅਜਿਹੀਆਂ ਚੁਣੌਤੀਆਂ ਵਿੱਚੋਂ ਜੇਤੂ ਹੋ ਕੇ ਨਿਕਲਦਾ ਰਿਹਾ। -PTCNews


Top News view more...

Latest News view more...