Thu, Apr 18, 2024
Whatsapp

Flying Sikh ਮਿਲਖਾ ਸਿੰਘ ਦੇ ਦੇਹਾਂਤ 'ਤੇ ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਨੇ ਪ੍ਰਗਟਾਇਆ ਦੁੱਖ  

Written by  Shanker Badra -- June 19th 2021 01:40 PM
Flying Sikh ਮਿਲਖਾ ਸਿੰਘ ਦੇ ਦੇਹਾਂਤ 'ਤੇ ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਨੇ ਪ੍ਰਗਟਾਇਆ ਦੁੱਖ  

Flying Sikh ਮਿਲਖਾ ਸਿੰਘ ਦੇ ਦੇਹਾਂਤ 'ਤੇ ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਨੇ ਪ੍ਰਗਟਾਇਆ ਦੁੱਖ  

ਚੰਡੀਗੜ੍ਹ : ਉੱਡਣਾ ਸਿੱਖ ਦੇ ਨਾਂ ਨਾਲ ਮਸ਼ਹੂਰ ਪਦਮਸ੍ਰੀ ਮਿਲਖਾ ਸਿੰਘ (Milkha Singh)ਦਾ ਸ਼ੁੱਕਰਵਾਰ ਰਾਤ 11.24 ਵਜੇ ਦੇਹਾਂਤ ਹੋ ਗਿਆ।ਉਹਨਾਂ ਨੇ 91 ਸਾਲ ਦੀ ਉਮਰ ਵਿਚ ਚੰਡੀਗੜ੍ਹ ਸਥਿਤ ਪੀਜੀਆਈ (PGI) 'ਚ ਆਖ਼ਰੀ ਸਾਹ ਲਏ ਹਨ। ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਨੇ ਦੇਸ਼ ਭਰ ਵਿੱਚ ਸੋਗ ਦੀ ਲਹਿਰ ਫੈਲਾ ਦਿੱਤੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਮਿਲਖਾ ਸਿੰਘ ਦੇ ਦੇਹਾਂਤ 'ਤੇ ਦੁੱਖ ਜ਼ਾਹਿਰ ਕੀਤਾ ਹੈ। ਪੜ੍ਹੋ ਹੋਰ ਖ਼ਬਰਾਂ : ਪੰਜਾਬ ਦੇ ਇਸ ਜ਼ਿਲ੍ਹੇ 'ਚ ਐਤਵਾਰ ਦਾ ਲੌਕਡਾਊਨ ਹੋਇਆ ਖ਼ਤਮ, ਹੁਣ ਪੂਰਾ ਹਫ਼ਤਾ ਖੁੱਲ੍ਹਣਗੀਆਂ ਦੁਕਾਨਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮਹਾਨ ਦੌੜਾਕ ਮਿਲਖਾ ਸਿੰਘ ਦੀ ਮੌਤ 'ਤੇ ਦੁੱਖ ਜ਼ਾਹਿਰ ਕੀਤਾ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ, ਤੁਹਾਡੀ ਜ਼ਿੰਦਗੀ, ਤੁਹਾਡਾ ਸੰਘਰਸ਼ ਅਤੇ ਤੁਹਾਡੀ ਕਹਾਣੀ, ਆਉਣ ਵਾਲੀਆਂ ਪੀੜ੍ਹੀਆਂ ਤੱਕ ਲੱਖਾਂ ਭਾਰਤੀਆਂ ਨੂੰ ਹੌਸਲੇ ਅਤੇ ਲਗਨ ਦੇ ਖੰਭ ਦੇ ਕੇ ਆਪਣੇ ਸੁਪਨਿਆਂ ਦੀ ਪੂਰਤੀ ਲਈ ਉੱਡਣ ਵਾਸਤੇ ਪ੍ਰੇਰਦੀ ਰਹੇਗੀ। ਪਰਮਾਤਮਾ ਤੁਹਾਡੀ ਨੇਕ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ੇ, ਉੱਡਣਾ ਸਿੱਖ ਸ. ਮਿਲਖਾ ਸਿੰਘ ਜੀ।

ਸਾਬਕਾ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਦੌੜਾਕ ਮਿਲਖਾ ਸਿੰਘ ਦੀ ਮੌਤ 'ਤੇ ਦੁੱਖ ਜ਼ਾਹਿਰ ਕੀਤਾ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ,  ਸ. ਮਿਲਖਾ ਸਿੰਘ ਜੀ ਦੇ ਦਿਹਾਂਤ ਬਾਰੇ ਜਾਣ ਕੇ ਦੁੱਖ ਲੱਗਿਆ। ਸਾਡੇ ਦੇਸ਼ ਨੇ ਖੇਡ ਜਗਤ ਦਾ ਇੱਕ ਮਹਾਨਾਇਕ ਗੁਆ ਦਿੱਤਾ ਹੈ, ਪਰ ਉਹ ਸਾਡੇ ਦਿਲਾਂ ਅਤੇ ਇਤਿਹਾਸ ਵਿੱਚ ਸਦਾ ਜਿਉਂਦੇ ਰਹਿਣਗੇ ਅਤੇ ਲੱਖਾਂ ਉੱਭਰਦੇ ਐਥਲੀਟਾਂ ਲਈ ਮਾਰਗ ਦਰਸ਼ਕ ਬਣਕੇ ਉਨ੍ਹਾਂ ਨੂੰ ਪ੍ਰੇਰਦੇ ਰਹਿਣਗੇ। ਗੁਰੂ ਸਾਹਿਬ ਉਨ੍ਹਾਂ ਦੀ ਰੂਹ ਨੂੰ ਆਤਮਿਕ ਸ਼ਾਂਤੀ ਪ੍ਰਦਾਨ ਕਰਨ। ਪੜ੍ਹੋ ਹੋਰ ਖ਼ਬਰਾਂ : ਨਹੀਂ ਰਹੇ ਫਲਾਇੰਗ ਸਿੱਖ ਮਿਲਖਾ ਸਿੰਘ , ਬੀਤੀ ਰਾਤ ਸਾਢੇ 11 ਵਜੇ ਚੰਡੀਗੜ੍ਹ PGI 'ਚਲਿਆ ਆਖਰੀ ਸਾਹ ਦੱਸ ਦੇਈਏ ਕਿ ਪਿਛਲੇ ਦਿਨੀਂ ਮਿਲਖਾ ਸਿੰਘ ਕੋਰੋਨਾ ਪਾਜ਼ੀਟਿਵ ਆਏ ਸੀ ਪਰ ਅਚਾਨਕ ਉਸ ਦੀ ਸਿਹਤ ਵਿਗੜਨ ਲੱਗੀ, ਜਿਸ ਤੋਂ ਬਾਅਦ ਉਸ ਨੂੰ ਚੰਡੀਗੜ੍ਹ ਦੇ ਪੀਜੀਆਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਜਿੱਥੇ ਬੀਤੀ ਦੇਰ ਰਾਤ ਉਨ੍ਹਾਂ ਦਾ ਦੇਹਾਂਤ ਹੋ ਗਿਆ ਹੈ। ਮਿਲਖਾ ਸਿੰਘ ਦਾ ਅੰਤਿਮ ਸਸਕਾਰ ਅੱਜ ਸ਼ਾਮ 5 ਵਜੇ ਚੰਡੀਗੜ੍ਹ ਦੇ ਸੈਕਟਰ -25 ਸਥਿਤ ਸ਼ਮਸ਼ਾਨ ਘਾਟ ਵਿਖੇ ਕੀਤਾ ਜਾਵੇਗਾ। -PTCNews

Top News view more...

Latest News view more...