Thu, Apr 25, 2024
Whatsapp

#PunjabBandh : ਲੰਬੀ ਧਰਨੇ 'ਚ ਟਰੈਕਟਰ 'ਤੇ ਪਹੁੰਚੇ ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ, ਦੇਖੋ ਤਸਵੀਰਾਂ

Written by  Shanker Badra -- September 25th 2020 02:02 PM
#PunjabBandh : ਲੰਬੀ ਧਰਨੇ 'ਚ ਟਰੈਕਟਰ 'ਤੇ ਪਹੁੰਚੇ ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ, ਦੇਖੋ ਤਸਵੀਰਾਂ

#PunjabBandh : ਲੰਬੀ ਧਰਨੇ 'ਚ ਟਰੈਕਟਰ 'ਤੇ ਪਹੁੰਚੇ ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ, ਦੇਖੋ ਤਸਵੀਰਾਂ

#PunjabBandh : ਲੰਬੀ ਧਰਨੇ 'ਚ ਟਰੈਕਟਰ 'ਤੇ ਪਹੁੰਚੇ ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ, ਦੇਖੋ ਤਸਵੀਰਾਂ: ਲੰਬੀ : ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਆਰਡੀਨੈਂਸਾਂ ਖ਼ਿਲਾਫ਼ ਰੋਸ ਪ੍ਰਗਟ ਕਰਨ ਲਈ ਪੰਜਾਬ ਦੀਆਂ 31 ਕਿਸਾਨ ਜਥੇਬੰਦੀਆਂ ਵੱਲੋਂ ਅੱਜ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਬੰਦ ਨੂੰ ਪੰਜਾਬ ਵਿਚ ਕਿਸਾਨ ਜਥੇਬੰਦੀਆਂ ਦੇ ਨਾਲ ਨਾਲ ਸਾਰੀਆਂ ਰਾਜਨੀਤਿਕ ਪਾਰਟੀਆਂ ਅਤੇ ਹੋਰ ਜਥੇਬੰਦੀਆਂ ਨੇ ਪੂਰਨ ਸਹਿਯੋਗ ਦਿੱਤਾ ਹੈ। ਇਸ ਦਾ ਵਿਆਪਕ ਅਸਰ ਦੇਖਣ ਨੂੰ ਮਿਲ ਰਿਹਾ ਹੈ। [caption id="attachment_434136" align="aligncenter" width="300"] #PunjabBandh : ਲੰਬੀਧਰਨੇ 'ਚ ਟਰੈਕਟਰ 'ਤੇ ਪਹੁੰਚੇ ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ , ਦੇਖੋ ਤਸਵੀਰਾਂ[/caption] ਇਸ ਤਹਿਤਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਆਪਣੀ ਧਰਮ ਪਤਨੀਹਰਸਿਮਰਤ ਕੌਰ ਬਾਦਲ ਅਤੇ ਅਕਾਲੀ ਆਗੂਆਂ ਸਮੇਤ ਟਰੈਕਟਰ 'ਤੇ ਸਵਾਰ ਹੋ ਲੰਬੀ ਵਿਖੇ ਲਗਾਏ ਗਏ ਕਿਸਾਨਾਂ ਦੇ ਧਰਨੇ 'ਚ ਪਹੁੰਚੇ ਹਨ। ਇਸ ਦੌਰਾਨ ਬੀਬਾ ਹਰਸਿਮਰਤ ਕੌਰ ਬਾਦਲ ਵੀ ਉਨ੍ਹਾਂ ਨਾਲ ਬੈਠੇ ਹੋਏ ਹਨ। ਸੁਖਬੀਰ ਬਾਦਲ ਨੇ ਕੇਂਦਰ ਸਰਕਾਰ ਨੂੰ ਇਹ ਸਾਫ਼ ਕਰ ਦਿੱਤਾ ਹੈ ਕਿ ਜਦੋਂ ਤੱਕ ਇਨ੍ਹਾਂ ਖੇਤੀ ਬਿੱਲਾਂ ਨੂੰ ਵਾਪਸ ਨਹੀਂ ਲਿਆ ਜਾਂਦਾ ਉਹ ਇਸ ਦਾ ਵਿਰੋਧ ਕਰਦੇ ਰਹਿਣਗੇ। [caption id="attachment_434134" align="aligncenter" width="300"] #PunjabBandh : ਲੰਬੀਧਰਨੇ 'ਚ ਟਰੈਕਟਰ 'ਤੇ ਪਹੁੰਚੇ ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ , ਦੇਖੋ ਤਸਵੀਰਾਂ[/caption] ਦੱਸਣਯੋਗ ਹੈ ਕਿ ਬੀਤੇ ਦਿਨ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਸੀ ਕਿ ਉਹ ਕੈਪਟਨ ਦੇ ਤਖ਼ਤ ਨੂੰ ਹਿਲਾਉਣ ਲਈ ਅੱਜ ਚੱਕਾ ਜਾਮ ਕਰਨਗੇ। ਇਸ ਤੋਂ ਬਾਅਦ 1 ਅਕਤੂਬਰ ਨੂੰ ਕਿਸਾਨ ਅੰਦੋਲਨ ਚੰਡੀਗੜ੍ਹ 'ਚ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਹਮੇਸ਼ਾਂ ਕਿਸਾਨਾਂ ਦੇ ਹੱਕਾਂ ਲਈ ਲੜਦਾ ਰਿਹਾ ਹੈ ਤੇ ਅੱਗੇ ਵੀ ਇਸ ਤਰ੍ਹਾਂ ਲੜਦਾ ਰਹੇਗਾ। ਦੱਸ ਦੇਈਏ ਕਿ ਕੇਂਦਰ ਸਰਕਾਰ ਵੱਲੋਂ ਲਿਆਂਦੇ ਖੇਤੀ ਆਰਡੀਨੈਂਸਾਂ ਦੇ ਵਿਰੋਧ ਵਿੱਚ ਸ਼੍ਰੋਮਣੀ ਅਕਾਲੀ ਦਲ ਵੀ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਾ ਹੈ ਤੇ ਉਨ੍ਹਾਂ ਦਾ ਸਮਰਥਨ ਕਰ ਰਿਹਾ ਹੈ।ਸ਼੍ਰੋਮਣੀ ਅਕਾਲੀ ਦਲ ਵੱਲੋਂ ਕਿਸਾਨਾਂ ਦਾ ਸਾਥ ਦਿੱਤਾ ਜਾ ਰਿਹਾ ਹੈ ਅਤੇ ਥਾਂ-ਥਾਂ 'ਤੇ ਧਰਨੇ ਦਿੱਤੇ ਜਾ ਰਹੇ ਹਨ ਤੇ ਚੱਕਾ ਜਾਮ ਕੀਤਾ ਜਾ ਰਿਹਾ ਹੈ। -PTCNews


Top News view more...

Latest News view more...