Sun, May 19, 2024
Whatsapp

ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਨੇ ਸੁਸ਼ਮਾ ਸਵਰਾਜ ਦੇ ਦਿਹਾਂਤ ’ਤੇ ਪ੍ਰਗਟਾਇਆ ਗਹਿਰਾ ਦੁੱਖ

Written by  Shanker Badra -- August 07th 2019 01:32 PM -- Updated: August 07th 2019 01:36 PM
ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਨੇ ਸੁਸ਼ਮਾ ਸਵਰਾਜ ਦੇ ਦਿਹਾਂਤ ’ਤੇ ਪ੍ਰਗਟਾਇਆ ਗਹਿਰਾ ਦੁੱਖ

ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਨੇ ਸੁਸ਼ਮਾ ਸਵਰਾਜ ਦੇ ਦਿਹਾਂਤ ’ਤੇ ਪ੍ਰਗਟਾਇਆ ਗਹਿਰਾ ਦੁੱਖ

ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਨੇ ਸੁਸ਼ਮਾ ਸਵਰਾਜ ਦੇ ਦਿਹਾਂਤ ’ਤੇ ਪ੍ਰਗਟਾਇਆ ਗਹਿਰਾ ਦੁੱਖ:ਚੰਡੀਗੜ੍ਹ : ਭਾਰਤ ਦੀ ਸਾਬਕਾ ਵਿਦੇਸ਼ ਮੰਤਰੀ ਅਤੇ ਭਾਜਪਾ ਦੀ ਸੀਨੀਅਰ ਆਗੂ ਸੁਸ਼ਮਾ ਸਵਰਾਜ ਦਾ ਮੰਗਲਵਾਰ ਦੇਰ ਰਾਤ ਦੇਹਾਂਤ ਹੋ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਦਿਲ ਦਾ ਦੌਰਾ ਪੈਣ 'ਤੇ ਉਨ੍ਹਾਂ ਨੂੰ ਰਾਤ 10.20 ਵਜੇ ਦਿੱਲੀ ਦੇ ਏਮਜ਼ ਹਸਪਤਾਲ 'ਚ ਦਾਖਲ ਕਰਵਾਇਆ ਗਿਆ ,ਜਿਥੇ ਉਨ੍ਹਾਂ ਨੇ ਆਖਰੀ ਸਾਹ ਲਿਆ। [caption id="attachment_326559" align="aligncenter" width="300"] Sukhbir Singh Badal And Harsimrat Kaur Badal Sushma Swaraj Death Tweet ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਨੇ ਸੁਸ਼ਮਾ ਸਵਰਾਜ ਦੇ ਦਿਹਾਂਤ ’ਤੇ ਪ੍ਰਗਟਾਇਆ ਗਹਿਰਾ ਦੁੱਖ[/caption] ਇਸ ਦੌਰਾਨ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦੇ ਦਿਹਾਂਤ 'ਤੇ ਸੋਗ ਪ੍ਰਗਟਾਉਂਦਿਆ ਕਿਹਾ ਕਿ ਭਾਰਤ ਨੇ ਇਕ ਮਹਾਨ ਨੇਤਾ ਨੂੰ ਖੋਹ ਦਿੱਤਾ ਹੈ। ਹਰਸਿਮਰਤ ਨੇ ਆਪਣੇ ਟਵਿੱਟਰ ਅਕਾਊਂਟ 'ਤੇ ਟਵੀਟ ਕਰਦੇ ਲਿਖਿਆ ਕਿ ਅੱਜ ਭਾਰਤ ਨੇ ਇਕ ਮਹਾਨ ਨੇਤਾ ਨੂੰ ਖੋਹ ਦਿੱਤਾ ਹੈ ਤੇ ਮੈਂ ਇਕ ਵੱਡੀ ਭੈਣ ਨੂੰ ਗੁਆ ਦਿੱਤਾ ਹੈ। ਉਨ੍ਹਾਂ ਕਿਹਾ ਸਾਬਕਾ ਵਿਦੇਸ਼ੀ ਮਾਮਲਿਆਂ ਬਾਰੇ ਮੰਤਰੀ ਸੁਸ਼ਮਾ ਸਵਰਾਜ ਦੇ ਦਿਹਾਂਤ ਨਾਲ ਜੋ ਘਾਟਾ ਪਿਆ ,ਉਹ ਕਦੇ ਪੂਰਾ ਨਹੀਂ ਹੋ ਸਕਦਾ। ਵਾਹਿਗੁਰੂ ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਤੇ ਆਪਣੇ ਚਰਨਾਂ 'ਚ ਥਾਂ ਬਖਸ਼ਣ। [caption id="attachment_326562" align="aligncenter" width="300"]Sukhbir Singh Badal And Harsimrat Kaur Badal Sushma Swaraj Death Tweet ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਨੇ ਸੁਸ਼ਮਾ ਸਵਰਾਜ ਦੇ ਦਿਹਾਂਤ ’ਤੇ ਪ੍ਰਗਟਾਇਆ ਗਹਿਰਾ ਦੁੱਖ[/caption] ਇਸ ਦੇ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਸੁਸ਼ਮਾ ਸਵਰਾਜ ਦੇ ਦਿਹਾਂਤ 'ਤੇ ਦੁੱਖ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਜੀ ਦੇ ਬੇਵਕਤੀ ਤੁਰ ਜਾਣ ਨਾਲ ਇਨਸਾਨੀਅਤ, ਦੋਸਤੀ ਅਤੇ ਲੋਕ ਸਮਰਪਣ ਦੇ ਇੱਕ ਯੁਗ ਦਾ ਅੰਤ ਹੋ ਗਿਆ ਹੈ। ਆਪਣੀ ਹਮਦਰਦੀ ਭਰੀ ਕਾਰਜਸ਼ੈਲੀ ਨਾਲ, ਉਨ੍ਹਾਂ ਦੇਸ਼ ਅਤੇ ਦੁਨੀਆ ਭਰ ਦੇ ਲੱਖਾਂ ਲੋਕਾਂ ਦਾ ਪਿਆਰ ਜਿੱਤਿਆ। ਮੇਰੀ ਅਰਦਾਸ ਹੈ ਕਿ ਵਾਹਿਗੁਰੂ ਜੀ ਉਸ ਨੇਕ ਰੂਹ ਨੂੰ ਆਤਮਿਕ ਸ਼ਾਂਤੀ ਪ੍ਰਦਾਨ ਕਰਨ। [caption id="attachment_326561" align="aligncenter" width="300"]Sukhbir Singh Badal And Harsimrat Kaur Badal Sushma Swaraj Death Tweet ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਨੇ ਸੁਸ਼ਮਾ ਸਵਰਾਜ ਦੇ ਦਿਹਾਂਤ ’ਤੇ ਪ੍ਰਗਟਾਇਆ ਗਹਿਰਾ ਦੁੱਖ[/caption] ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਲੁਧਿਆਣਾ : ਹੌਜ਼ਰੀ ਫ਼ੈਕਟਰੀ ਦੀ ਤੀਜੀ ਮੰਜ਼ਲ ‘ਤੇ ਲੱਗੀ ਭਿਆਨਕ ਅੱਗ ,ਮਜ਼ਦੂਰਾਂ ਨੇ ਇੰਝ ਬਚਾਈ ਜਾਨ ਦੱਸ ਦੇਈਏ ਕਿ ਸੁਸ਼ਮਾ ਸਵਰਾਜ ਦਸੰਬਰ 2016 ਤੋਂ ਹੀ ਬਿਮਾਰ ਚੱਲ ਰਹੀ ਸੀ। ਉਨ੍ਹਾਂ ਨੂੰ ਲੰਮੇ ਸਮੇਂ ਤੋਂ ਸ਼ੂਗਰ ਸੀ ਅਤੇ ਬਾਅਦ 'ਚ ਉਨ੍ਹਾਂ ਦੀ ਕਿਡਨੀ ਫੇਲ੍ਹ ਹੋ ਗਈ ਸੀ। ਜਿਸ ਤੋਂ ਬਾਅਦ ਸੁਸ਼ਮਾ ਦੀ ਕਿਡਨੀ ਟਰਾਂਸਪਲਾਂਟ ਸਰਜਰੀ ਹੋਈ ਸੀ।ਅੱਜ ਦੁਪਹਿਰ 3 ਵਜੇ ਲੋਧੀ ਰੋਡ ਦੇ ਸ਼ਮਸ਼ਾਨਘਾਟ 'ਚ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ। -PTCNews


Top News view more...

Latest News view more...

LIVE CHANNELS
LIVE CHANNELS