Thu, Apr 25, 2024
Whatsapp

ਸੁਖਬੀਰ ਸਿੰਘ ਬਾਦਲ ਵੱਲੋਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੇ 3 ਹੋਰ ਉਮੀਦਵਾਰਾਂ ਦਾ ਐਲਾਨ

Written by  Shanker Badra -- November 13th 2021 10:51 AM -- Updated: November 13th 2021 01:25 PM
ਸੁਖਬੀਰ ਸਿੰਘ ਬਾਦਲ ਵੱਲੋਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੇ 3 ਹੋਰ ਉਮੀਦਵਾਰਾਂ ਦਾ ਐਲਾਨ

ਸੁਖਬੀਰ ਸਿੰਘ ਬਾਦਲ ਵੱਲੋਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੇ 3 ਹੋਰ ਉਮੀਦਵਾਰਾਂ ਦਾ ਐਲਾਨ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੇ 3 ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਵਿਧਾਨ ਸਭਾ ਹਲਕਾ ਬਲਾਚੌਰ ਤੋਂ ਬੀਬੀ ਸੁਨੀਤਾ ਚੌਧਰੀ ਜੋ ਕਿ ਸਵਰਗਵਾਸੀ ਚੌਧਰੀ ਨੰਦ ਲਾਲ ਸਾਬਕਾ ਮੁੱਖ ਸੰਸਦੀ ਸਕੱਤਰ ਦੇ ਨੂੁੰਹ ਹਨ ਉਮੀਦਵਾਰ ਹੋਣਗੇ। [caption id="attachment_548166" align="aligncenter" width="615"] ਸੁਖਬੀਰ ਸਿੰਘ ਬਾਦਲ ਵੱਲੋਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੇ 3 ਹੋਰ ਉਮੀਦਵਾਰਾਂ ਦਾ ਐਲਾਨ[/caption] ਹਲਕਾ ਸ਼ਾਹਕੋਟ ਤੋਂ ਨੌਂਜਵਾਨ ਆਗੂ ਬਚਿੱਤਰ ਸਿੰਘ ਕੋਹਾੜ ਜੋ ਕਿ ਸਵਰਗਵਾਸੀ ਸਾਬਕਾ ਕੈਬਨਿਟ ਮੰਤਰੀ ਅਜੀਤ ਸਿੰਘ ਕੋਹਾੜ ਦੇ ਪੋਤਰੇ ਹਨ ਪਾਰਟੀ ਦੇ ਉਮੀਦਵਾਰ ਹੋਣਗੇ ਅਤੇ ਵਿਧਾਨ ਸਭਾ ਹਲਕਾ ਪਟਿਆਲਾ ਦਿਹਾਤੀ ਤੋਂ ਯੂਥ ਅਕਾਲੀ ਦੀ ਕੋਰ ਕਮੇਟੀ ਦੇ ਮੈਂਬਰ ਅਤੇ ਸਾਬਕਾ ਕੌਂਸਲਰ, ਨਗਰ ਨਿਗਮ ਪਟਿਆਲਾ ਜਸਪਾਲ ਸਿੰਘ ਬਿੱਟੂ ਚੱਠਾ ਪਾਰਟੀ ਦੇ ਉਮੀਦਵਾਰ ਹੋਣਗੇ। [caption id="attachment_548165" align="aligncenter" width="750"] ਸੁਖਬੀਰ ਸਿੰਘ ਬਾਦਲ ਵੱਲੋਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੇ 3 ਹੋਰ ਉਮੀਦਵਾਰਾਂ ਦਾ ਐਲਾਨ[/caption] ਅੱਜ ਐਲਾਨੇ ਤਿੰਨੇ ਉਮੀਦਵਾਰਾਂ ਸਮੇਤ ਪਾਰਟੀ ਵੱਲੋਂ ਹੁਣ ਤੱਕ 83 ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ। ਇਹ ਜਾਣਕਾਰੀ ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ। -PTCNews


Top News view more...

Latest News view more...