Fri, Apr 26, 2024
Whatsapp

ਸੁਖਬੀਰ ਸਿੰਘ ਬਾਦਲ ਨੇ ਮੋਗਾ ਤੋਂ ਬਰਜਿੰਦਰ ਸਿੰਘ ਮੱਖਣ ਬਰਾੜ ਨੂੰ ਐਲਾਨਿਆ ਸ਼੍ਰੋਮਣੀ ਅਕਾਲੀ ਦਲ ਦਾ ਉਮੀਦਵਾਰ

Written by  Riya Bawa -- September 02nd 2021 02:53 PM -- Updated: September 02nd 2021 03:01 PM
ਸੁਖਬੀਰ ਸਿੰਘ ਬਾਦਲ ਨੇ ਮੋਗਾ ਤੋਂ ਬਰਜਿੰਦਰ ਸਿੰਘ ਮੱਖਣ ਬਰਾੜ ਨੂੰ ਐਲਾਨਿਆ ਸ਼੍ਰੋਮਣੀ ਅਕਾਲੀ ਦਲ ਦਾ ਉਮੀਦਵਾਰ

ਸੁਖਬੀਰ ਸਿੰਘ ਬਾਦਲ ਨੇ ਮੋਗਾ ਤੋਂ ਬਰਜਿੰਦਰ ਸਿੰਘ ਮੱਖਣ ਬਰਾੜ ਨੂੰ ਐਲਾਨਿਆ ਸ਼੍ਰੋਮਣੀ ਅਕਾਲੀ ਦਲ ਦਾ ਉਮੀਦਵਾਰ

ਮੋਗਾ : ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਭਰ ਵਿਚ ਹੋਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਦੇ ਸੰਦਰਭ ਵਿਚ Shiromani Akali Dal ਦੇ ਪ੍ਰਧਾਨ Sukhbir Singh Badal ਵੱਲੋਂ ਮੋਗਾ ਤੋਂ ਬਰਜਿੰਦਰ ਸਿੰਘ ਮੱਖਣ ਬਰਾੜ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਉਮੀਦਵਾਰ ਐਲਾਨਿਆ ਗਿਆ ਹੈ। ਮੋਗਾ ਵਿਖੇ ਅੱਜ ਸ਼੍ਰੋਮਣੀ ਅਕਾਲੀ ਦਲ (ਬ) ਅਤੇ ਬਹੁਜਨ ਸਮਾਜ ਪਾਰਟੀ ਵਲੋਂ 'ਗਲ ਪੰਜਾਬ ਦੀ' ਰੈਲੀ ਕੀਤੀ ਗਈ। ਇਸ ਮੌਕੇ ਸੁਖਬੀਰ ਸਿੰਘ ਬਾਦਲ ਵੱਲੋਂ ਮੋਗਾ ਤੋਂ ਬਰਜਿੰਦਰ ਸਿੰਘ ਬਰਾੜ ਨੂੰ ਉਮੀਦਵਾਰ ਐਲਾਨਿਆ ਹੈ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ 100 ਦਿਨ 100 ਹਲਕੇ ਦੇ ਤਹਿਤ ਵੱਖ-ਵੱਖ ਹਲਕਿਆਂ 'ਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਅਕਾਲੀ ਦਲ ਵਲੋਂ ਕਈ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ Shiromani Akali Dal ਦੇ ਪ੍ਰਧਾਨ Sukhbir Singh Badal ਨੇ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਹਲਕਾ ਮਲੋਟ ਤੋਂ ਹਰਪ੍ਰੀਤ ਸਿੰਘ ਨੂੰ ,ਉੱਤਰੀ ਅੰਮ੍ਰਿਤਸਰ ਤੋਂ ਅਨਿਲ ਜੋਸ਼ੀ ਨੂੰ, ਜਲੰਧਰ ਕੈਂਟ ਹਲਕੇ ਤੋਂ ਜਗਬੀਰ ਸਿੰਘ ਬਰਾੜ ਨੂੰ, ਹਲਕਾ ਜ਼ੀਰਾ ਤੋਂ ਜਨਮੇਜਾ ਸਿੰਘ ਸੇਖੋਂ , ਅਟਾਰੀ ਹਲਕੇ ਤੋਂ ਗੁਲਜਾਰ ਰਣੀਕੇ, ਖੇਮਕਰਨ ਤੋਂ ਵਿਰਸਾ ਸਿੰਘ ਵਲਟੋਹਾ , ਅਜਨਾਲਾ ਤੋਂ ਅਮਰਪਾਲ ਸਿੰਘ ਬੋਨੀ ਨੂੰ ਉਮੀਦਵਾਰ ਐਲਾਨਿਆ ਜਾ ਚੁੱਕਾ ਹੈ।


Top News view more...

Latest News view more...