Tue, Jul 8, 2025
Whatsapp

ਸੁਖਬੀਰ ਸਿੰਘ ਬਾਦਲ ਵੱਲੋਂ ਵਿਦਿਆਰਥੀ ਵਿੰਗ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦੇ ਵਿਸਥਾਰ ਦਾ ਐਲਾਨ

Reported by:  PTC News Desk  Edited by:  Shanker Badra -- December 07th 2021 04:14 PM
ਸੁਖਬੀਰ ਸਿੰਘ ਬਾਦਲ ਵੱਲੋਂ ਵਿਦਿਆਰਥੀ ਵਿੰਗ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦੇ ਵਿਸਥਾਰ ਦਾ ਐਲਾਨ

ਸੁਖਬੀਰ ਸਿੰਘ ਬਾਦਲ ਵੱਲੋਂ ਵਿਦਿਆਰਥੀ ਵਿੰਗ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦੇ ਵਿਸਥਾਰ ਦਾ ਐਲਾਨ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜਨਰਲ ਸਕੱਤਰ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ, ਐਸ.ਓ.ਆਈ ਦੇ ਸਰਪ੍ਰਸਤ ਭੀਮ ਸਿੰਘ ਵੜੈਚ ਅਤੇ ਪ੍ਰਧਾਨ ਅਰਸ਼ਦੀਪ ਸਿੰਘ ਰੋਬਿਨ ਬਰਾੜ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਵਿਦਿਆਰਥੀ ਵਿੰਗ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ ਕਰ ਦਿੱਤਾ। ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਜਿਹਨਾਂ ਮਿਹਨਤੀ ਵਿਦਿਆਰਥੀ ਆਗੂਆਂ ਨੂੰ ਜਥੇਬੰਦਕ ਢਾਂਚੇ ਵਿੱਚ ਸ਼ਾਮਲ ਕੀਤਾ ਹੈ ਗਿਆ ਹੈ ਉਹਨਾਂ ਦਾ ਵਿਸਥਾਰ ਹੇਠ ਲਿਖੇ ਅਨੁਸਾਰ ਹੈ :-ਜਿਹਨਾਂ ਵਿਦਿਆਰਥੀ ਆਗੂਆਂ ਨੂੰ ਸੀਨੀਅਰ ਮੀਤ ਪ੍ਰਧਾਨ ਬਣਾਇਆ ਗਿਆ ਹੈ ਉਹਨਾਂ ਵਿੱਚ ਸ.ਜੀਵਨ ਸੇਖਾ ਲੁਧਿਆਣਾ ਸਾਊਥ,ਸ. ਜਸਵਿੰਦਰ ਸਿੰਘ ਜੀਵਨ ਲੁਧਿਆਣਾ ਵੈਸਟ,ਗੁਰਨੂਰ ਸਿੰਘ ਖੈਹਰਾ ਆਦਮਪੁਰ ਦੇ ਨਾਮ ਸ਼ਾਮਲ ਹਨ। ਜਿਹਨਾਂ ਵਿਦਿਆਰਥੀ ਆਗੂਆਂ ਨੂੰ ਐਸ.ਓ.ਆਈ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ, ਉਹਨਾਂ ਵਿੱਚ ਹਰਪ੍ਰੀਤ ਸਿੰਘ ਲਵਲੀ ਜਲੰਧਰ ਨੌਰਥ, ਨਵਦੀਪ ਸਿੰਘ ਗਗਨ ਬਰਨਾਲਾ,ਸ. ਸੰਦੀਪ ਸਿੰਘ ਧਾਲੀਵਾਲ ਜਗਰਾਉਂ ਦੇ ਨਾਮ ਸ਼ਾਮਲ ਹਨ।ਇਸੇ ਤਰਾਂ ਜਿਹਨਾਂ ਆਗੂਆਂ ਨੂੰ ਐਸ.ਓ.ਆਈ ਦਾ ਮੀਤ ਪ੍ਰਧਾਨ ਬਣਾਇਆ ਗਿਆ ਹੈ ਉਹਨਾਂ ਵਿੱਚ ਸ.ਪ੍ਰਭ ਰਾਮਗੜ੍ਹੀਆ ਜਲੰਧਰ ਨੌਰਥ,ਸ.ਅਵਤਾਰ ਸਿੰਘ ਜਗਲ, ਬਰਨਾਲਾ ਦੇ ਨਾਮ ਸ਼ਾਮਲ ਹਨ। -PTCNews


Top News view more...

Latest News view more...

PTC NETWORK
PTC NETWORK