Fri, Apr 26, 2024
Whatsapp

ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਅਹੁਦੇਦਾਰਾਂ ਦੀ ਪਹਿਲੀ ਸੂਚੀ ਦਾ ਕੀਤਾ ਐਲਾਨ

Written by  Shanker Badra -- June 12th 2020 09:12 AM
ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਅਹੁਦੇਦਾਰਾਂ ਦੀ ਪਹਿਲੀ ਸੂਚੀ ਦਾ ਕੀਤਾ ਐਲਾਨ

ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਅਹੁਦੇਦਾਰਾਂ ਦੀ ਪਹਿਲੀ ਸੂਚੀ ਦਾ ਕੀਤਾ ਐਲਾਨ

ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਅਹੁਦੇਦਾਰਾਂ ਦੀ ਪਹਿਲੀ ਸੂਚੀ ਦਾ ਕੀਤਾ ਐਲਾਨ:ਚੰਡੀਗੜ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਅਹੁਦੇਦਾਰਾਂ ਦੀ ਪਹਿਲੀ ਸੂਚੀ ਦਾ ਐਲਾਨ ਕਰ ਦਿੱਤਾ ਹੈ। ਐਲਾਨੀ ਗਈ ਸੂਚੀ ਮੁਤਾਬਕ ਸ੍ਰ ਬਲਵਿੰਦਰ ਸਿੰਘ ਭੂੰਦੜ ਪਾਰਟੀ ਦੇ ਸਕੱਤਰ ਜਨਰਲ ਨਿਯੁਕਤ ਕੀਤੇ ਗਏ ਹਨ। ਜਥੇਦਾਰ ਤੋਤਾ ਸਿੰਘ, ਸ੍ਰ ਨਿਰਮਲ ਸਿੰਘ ਕਾਹਲੋਂ, ਸ੍ਰ ਚਰਨਜੀਤ ਸਿੰਘ ਅਟਵਾਲ, ਡਾ. ਉਪਿੰਦਰਜੀਤ ਕੌਰ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸ੍ਰ ਮਹੇਸ਼ਇੰਦਰ ਸਿੰਘ ਗਰੇਵਾਲ, ਡਾ. ਦਲਜੀਤ ਸਿੰਘ ਚੀਮਾ, ਸ੍ਰ ਸ਼ਰਨਜੀਤ ਸਿੰਘ ਢਿੱਲੋਂ, ਸ੍ਰ ਜਨਮੇਜਾ ਸਿੰਘ ਸੇਖੋਂ, ਸ੍ਰ ਆਦੇਸ਼ ਪ੍ਰਤਾਪ ਸਿੰਘ ਕੈਰੋਂ, ਸ੍ਰੀ ਨਰੇਸ਼ ਗੁਜਰਾਲ, ਸ੍ਰ ਜਗਮੀਤ ਸਿੰਘ ਬਰਾੜ, ਸ੍ਰੀ ਪ੍ਰਕਾਸ਼ ਚੰਦ ਗਰਗ, ਸ੍ਰ ਹਰਮਨਜੀਤ ਸਿੰਘ ਦਿੱਲੀ ਅਤੇ ਸ੍ਰ ਹਰਮੇਲ ਸਿੰਘ ਟੌਹੜਾ ਨੂੰ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਸ੍ਰੀ ਐਨ ਕੇ ਸ਼ਰਮਾ ਪਾਰਟੀ ਦੇ ਖਜ਼ਾਨਚੀ ਨਿਯੁਕਤ ਕੀਤੇ ਗਏ ਹਨ ਜਦਕਿ ਸ੍ਰ ਹੀਰਾ ਸਿੰਘ ਗਾਬੜੀਆ ਤੇ ਸ੍ਰ ਮਨਜਿੰਦਰ ਸਿੰਘ ਸਿਰਸਾ ਦੇ ਨਾਂ ਕੋਰ ਕਮੇਟੀ ਵਿਚ ਮੈਂਬਰਾਂ ਵਜੋਂ ਸ਼ਾਮਲ ਕੀਤੇ ਗਏ ਹਨ। ਸ੍ਰ ਗਾਬੜੀਆ ਨੂੰ ਪਾਰਟੀ ਦੇ ਬੀ ਸੀ ਵਿੰਗ ਦਾ ਮੁੜ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਸੀਨੀਅਰ ਪਾਰਟੀ ਆਗੂ ਸ੍ਰ ਸਿਕੰਦਰ ਸਿੰਘ ਮਲੂਕਾ ਨੂੰ ਕਿਸਾਨ ਵਿੰਗ ਦਾ ਪ੍ਰਧਾਨ ਅਤੇ ਪਾਰਟੀ ਦੇ ਮੁਲਾਜ਼ਮ ਵਿੰਗ ਦਾ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਯੂਥ ਆਗੂ ਸ੍ਰ ਸਰਬਜੀਤ ਸਿੰਘ ਸਾਬੀ ਨੂੰ ਯੂਥ ਅਕਾਲੀ ਦਲ ਦਾ ਸਕੱਤਰ ਜਨਰਲ ਤੇ ਸ੍ਰੀ ਪਵਨ ਕੁਮਾਰ ਟੀਨੂੰ ਨੂੰ ਪਾਰਟੀ ਦੇ ਐਸ.ਸੀ . ਵਿੰਗ ਦਾ ਸਕੱਤਰ ਜਨਰਲ ਨਿਯੁਕਤ ਕੀਤਾ ਗਿਆ ਹੈ। -PTCNews


Top News view more...

Latest News view more...