Tue, Apr 16, 2024
Whatsapp

ਸੁਖਬੀਰ ਸਿੰਘ ਬਾਦਲ ਨੇ ਗਿੱਦੜਬਾਹਾ ਤੋਂ ਹਰਦੀਪ ਸਿੰਘ ਡਿੰਪੀ ਢਿੱਲੋਂ ਨੂੰ ਐਲਾਨਿਆ ਅਕਾਲੀ ਦਲ ਦਾ ਉਮੀਦਵਾਰ

Written by  Shanker Badra -- August 24th 2021 12:02 PM -- Updated: August 24th 2021 12:09 PM
ਸੁਖਬੀਰ ਸਿੰਘ ਬਾਦਲ ਨੇ ਗਿੱਦੜਬਾਹਾ ਤੋਂ ਹਰਦੀਪ ਸਿੰਘ ਡਿੰਪੀ ਢਿੱਲੋਂ ਨੂੰ ਐਲਾਨਿਆ ਅਕਾਲੀ ਦਲ ਦਾ ਉਮੀਦਵਾਰ

ਸੁਖਬੀਰ ਸਿੰਘ ਬਾਦਲ ਨੇ ਗਿੱਦੜਬਾਹਾ ਤੋਂ ਹਰਦੀਪ ਸਿੰਘ ਡਿੰਪੀ ਢਿੱਲੋਂ ਨੂੰ ਐਲਾਨਿਆ ਅਕਾਲੀ ਦਲ ਦਾ ਉਮੀਦਵਾਰ

ਗਿੱਦੜਬਾਹਾ : ਪੰਜਾਬ ਭਰ ਵਿਚ ਆ ਰਹੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਦੇ ਸੰਦਰਭ ਵਿਚ ਗੱਲ ਪੰਜਾਬ ਦੀ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਗੱਲ ਪੰਜਾਬ ਦੀ ਤਹਿਤ ਵੱਖ -ਵੱਖ ਪਬਲਿਕ ਮੀਟਿੰਗਾਂ ਨੂੰ ਸੰਬੋਧਨ ਕਰਨ ਲਈ ਅੱਜ ਹਲਕਾ ਗਿੱਦੜਬਾਹਾ ਵਿਖੇ ਪਹੁੰਚੇ ਹਨ। [caption id="attachment_526419" align="aligncenter" width="300"] ਸੁਖਬੀਰ ਸਿੰਘ ਬਾਦਲ ਨੇ ਗਿੱਦੜਬਾਹਾ ਤੋਂ ਹਰਦੀਪ ਸਿੰਘ ਡਿੰਪੀ ਢਿੱਲੋਂ ਨੂੰ ਐਲਾਨਿਆ ਅਕਾਲੀ ਦਲ ਦਾ ਉਮੀਦਵਾਰ[/caption] ਜਿੱਥੇ ਸੁਖਬੀਰ ਸਿੰਘ ਬਾਦਲ ਨੇ ਮੱਕੜ ਪੈਲੇਸ ਵਿਚ ਪਹਿਲੇ ਵਿਸ਼ਾਲ ਇਕੱਠ ਨੂੰ ਸੰਬੋਧਨ ਕੀਤਾ ਹੈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੌਜੂਦਾ ਕਾਂਗਰਸ ਸਰਕਾਰ ਨੂੰ ਹੁਣ ਤੱਕ ਦੀ ਸਭ ਤੋਂ ਨਿਕੰਮੀ ਸਰਕਾਰ ਦੱਸਿਆ ਹੈ। [caption id="attachment_526423" align="aligncenter" width="300"] ਸੁਖਬੀਰ ਸਿੰਘ ਬਾਦਲ ਨੇ ਗਿੱਦੜਬਾਹਾ ਤੋਂ ਹਰਦੀਪ ਸਿੰਘ ਡਿੰਪੀ ਢਿੱਲੋਂ ਨੂੰ ਐਲਾਨਿਆ ਅਕਾਲੀ ਦਲ ਦਾ ਉਮੀਦਵਾਰ[/caption] ਇਸ ਮੌਕੇ ਉਹਨਾਂ ਹਰਦੀਪ ਸਿੰਘ ਡਿੰਪੀ ਢਿੱਲੋ ਨੂੰ ਗਿੱਦੜਬਾਹਾ ਤੋਂ ਸ਼੍ਰੋਮਣੀ ਅਕਾਲੀ ਦਲ ਦਾ ਉਮੀਦਵਾਰ ਐਲਾਨਿਆ ਹੈ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ 2022 ਦੀਆਂ ਵਿਧਾਨ ਸਭਾ ਚੋਣਾਂ 'ਚ ਡਿੰਪੀ ਢਿੱਲੋ ਨੂੰ ਵੱਡੀ ਲੀਡ ਨਾਲ ਜਿਤਾ ਕੇ ਵਿਧਾਨ ਸਭਾ 'ਚ ਭੇਜਣ। [caption id="attachment_526422" align="aligncenter" width="300"] ਸੁਖਬੀਰ ਸਿੰਘ ਬਾਦਲ ਨੇ ਗਿੱਦੜਬਾਹਾ ਤੋਂ ਹਰਦੀਪ ਸਿੰਘ ਡਿੰਪੀ ਢਿੱਲੋਂ ਨੂੰ ਐਲਾਨਿਆ ਅਕਾਲੀ ਦਲ ਦਾ ਉਮੀਦਵਾਰ[/caption] ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਅੱਜ ਵਿਧਾਨ ਸਭਾ ਹਲਕਾ ਗਿੱਦੜਬਾਹਾ ਵਿਖੇ ਪਹੁੰਚਣ 'ਤੇ ਭਰਵਾਂ ਸਵਾਗਤ ਕੀਤਾ ਗਿਆ ਹੈ। ਖੁੱਲ੍ਹੀ ਗੱਡੀ ਵਿਚ ਸੁਖਬੀਰ ਸਿੰਘ ਬਾਦਲ ਅਤੇ ਹਲਕਾ ਇੰਚਾਰਜ ਹਰਦੀਪ ਸਿੰਘ ਡਿੰਪੀ ਢਿੱਲੋਂ ਸਵਾਰ ਸਨ। -PTCNews


Top News view more...

Latest News view more...