Sun, Apr 28, 2024
Whatsapp

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਦੇ ਮੁਲਾਜ਼ਮ ਫਰੰਟ ਦਾ ਐਲਾਨ   

Written by  Shanker Badra -- May 18th 2021 03:50 PM
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਦੇ ਮੁਲਾਜ਼ਮ ਫਰੰਟ ਦਾ ਐਲਾਨ   

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਦੇ ਮੁਲਾਜ਼ਮ ਫਰੰਟ ਦਾ ਐਲਾਨ   

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁਲਾਜ਼ਮ ਵਿੰਗ ਦੇ ਕੋਆਰਡੀਨੇਟਰ ਅਤੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂੁਕਾ ਨਾਲ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਪਾਰਟੀ ਦੇ ਮੁਲਾਜ਼ਮ ਫਰੰਟ ਦਾ ਐਲਾਨ ਕਰ ਦਿੱਤਾ ਹੈ। [caption id="attachment_498361" align="aligncenter" width="300"]Sukhbir Singh Badal Announces Party Employees Front , Baj Singh Khaira appointed President ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਦੇ ਮੁਲਾਜ਼ਮਫਰੰਟ ਦਾ ਐਲਾਨ[/caption] ਅੱਜ ਪਾਰਟੀ ਦੇ ਮੁੱਖ ਦਫ਼ਤਰ ਤੋਂ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਪਿਛਲੇ ਲੰਮੇ ਸਮੇ ਤੋਂ ਪਾਰਟੀ ਨਾਲ ਕੰਮ ਕਰਦੇ ਸ.ਬਾਜ ਸਿੰਘ ਖਹਿਰਾ ਨੂੰ ਮੁਲਾਜ਼ਮ ਫਰੰਟ ਦਾ ਪ੍ਰਧਾਨ ਬਣਾਇਆ ਗਿਆ ਹੈ। [caption id="attachment_498359" align="aligncenter" width="300"]Sukhbir Singh Badal Announces Party Employees Front , Baj Singh Khaira appointed President ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਦੇ ਮੁਲਾਜ਼ਮਫਰੰਟ ਦਾ ਐਲਾਨ[/caption] ਉਹਨਾਂ ਦੱਸਿਆ ਕਿ ਸ. ਮਨਜੀਤ ਸਿੰਘ ਚਹਿਲ ਪਟਿਆਲਾ ਨੂੰ ਸਕੱਤਰ ਜਨਰਲ ਅਤੇ ਗੁਰਜੀਤ ਸਿੰਘ ਲਾਲਿਆਂਵਾਲੀ ਮਾਨਸਾ ਨੂੰ ਮੁਲਾਜ਼ਮ ਫਰੰਟ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਹੈ। ਡਾ. ਚੀਮਾ ਨੇ ਦੱਸਿਆ ਕਿ ਮੁਲਾਜ਼ਮ ਵਿੰਗ ਅਤੇ ਫਰੰਟ ਦੇ ਬਾਕੀ ਅਹੁਦੇਦਾਰਾਂ ਦਾ ਐਲਾਨ ਛੇਤੀ ਕਰ ਦਿੱਤਾ ਜਾਵੇਗਾ। -PTCNews


Top News view more...

Latest News view more...