Fri, Mar 31, 2023
Whatsapp

ਸੁਖਬੀਰ ਸਿੰਘ ਬਾਦਲ ਵੱਲੋਂ ਹਰੀ ਸਿੰਘ ਪ੍ਰੀਤ ਪਾਰਟੀ ਦੇ ਇੰਡਸਟਰੀ ਵਿੰਗ ਦੇ ਪ੍ਰਧਾਨ ਨਿਯੁਕਤ

Written by  Shanker Badra -- August 07th 2021 06:38 PM
ਸੁਖਬੀਰ ਸਿੰਘ ਬਾਦਲ ਵੱਲੋਂ ਹਰੀ ਸਿੰਘ ਪ੍ਰੀਤ ਪਾਰਟੀ ਦੇ ਇੰਡਸਟਰੀ ਵਿੰਗ ਦੇ ਪ੍ਰਧਾਨ ਨਿਯੁਕਤ

ਸੁਖਬੀਰ ਸਿੰਘ ਬਾਦਲ ਵੱਲੋਂ ਹਰੀ ਸਿੰਘ ਪ੍ਰੀਤ ਪਾਰਟੀ ਦੇ ਇੰਡਸਟਰੀ ਵਿੰਗ ਦੇ ਪ੍ਰਧਾਨ ਨਿਯੁਕਤ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਸਰਦਾਰ ਹਰੀ ਸਿੰਘ ਪ੍ਰੀਤ ਨੂੰ ਪਾਰਟੀ ਦੇ ਨਵੇਂ ਬਣਾਏ ਇੰਡਸਟਰੀ ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਹੈ।


ਇਥੇ ਜਾਰੀ ਕੀਤੇ ਇਕ ਬਿਆਨ ਵਿਚ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਨੇ ਦੱਸਿਆ ਕਿ ਅਕਾਲੀ ਦਲ ਦੇ ਪ੍ਰਧਾਨ ਨੇ ਸਰਦਾਰ ਹਰੀ ਸਿੰਘ ਪ੍ਰੀਤ ਨੂੰ ਅਕਾਲੀ ਦਲ ਤੇ ਬਸਪਾ ਗਠਜੋੜ ਦੀ ਆਉਣ ਵਾਲੀ ਸਰਕਾਰ ਵੱਲੋਂ ਉਦਯੋਗਿਕ ਨੀਤੀ ਬਣਾਉਣ ਲਈ ਉਦਯੋਗਪਤੀਆਂ ਤੋਂ ਫੀਡਬੈਕ ਲੈਣ ਦੀ ਜ਼ਿੰਮੇਵਾਰੀ ਸੌਂਪੀ ਹੈ। ਉਹਨਾਂ ਦੱਸਿਆ ਕਿ ਸਰਦਾਰ ਪ੍ਰੀਤ ਉਦਯੋਗਪਤੀਆਂ ਨਾਲ ਮੀਟਿੰਗਾਂ ਕਰਕੇ ਉਹਨਾਂ ਨੂੰ ਦਰਪੇਸ਼ ਮੁਸ਼ਕਿਲਾਂ ਜਾਣਨਗੇ ਤਾਂ ਜੋ ਉਹਨਾਂ ਦਾ ਨਿਪਟਾਰਾ ਕੀਤਾ ਜਾ ਸਕੇ।

ਅਕਾਲੀ ਦਲ ਦੇ ਪ੍ਰਧਾਨ ਨੇ ਸਰਦਾਰ ਹਰੀ ਸਿੰਘ ਪ੍ਰੀਤ ਨੂੰ ਆਖਿਆ ਕਿ ਉਹ ਅਕਾਲੀ ਦਲ ਤੇ ਬਸਪਾ ਗਠਜੋੜ ਦੀਆਂ ਉਦਯੋਗਿਕ ਖੇਤਰ ਲਈ ਬਿਜਲੀ 5 ਰੁਪਏ ਪ੍ਰਤੀ ਯੂਨਿਟ ਕਰਨ ਸਮੇਤ ਹੋਰ ਉਦਯੋਗ ਪੱਖੀ ਨੀਤੀਆਂ ਤੋਂ ਉਦਯੋਗਪਤੀਆਂ ਨੂੰ ਜਾਣੂ ਕਰਵਾਉਣ। ਉਹਨਾਂ ਕਿਹਾ ਕਿ ਅਕਾਲੀ ਦਲ ਉਦਯੋਗਿਕ ਖੇਤਰ ਲਈ ਚੋਣ ਮਨੋਰਥ ਪੱਤਰ ਵਿਚ ਹੋਰ ਵੀ ਐਲਾਨ ਕਰੇਗਾ ਤੇ ਇਹਨਾਂ ਦੀਆਂ ਮੁਸ਼ਕਿਲਾਂ ਹੱਲ ਕਰੇਗਾ।

-PTCNews

Top News view more...

Latest News view more...