BSF ਨੂੰ ਵੱਧ ਅਧਿਕਾਰ ਦੇਣ ਖਿਲਾਫ਼ ਮੁਜ਼ਾਹਰਾ ਕਰ ਰਹੇ ਸੁਖਬੀਰ ਸਿੰਘ ਬਾਦਲ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ
ਚੰਡੀਗੜ੍ਹ : ਕੇਂਦਰ ਸਰਕਾਰ ਵੱਲੋਂ ਸੀਮਾ ਸੁਰੱਖਿਆ ਬਲ ( BSF) ਨੂੰ ਅੰਤਰਰਾਸ਼ਟਰੀ ਸਰਹੱਦ ਤੋਂ ਭਾਰਤੀ ਖੇਤਰ ਅੰਦਰ 50 ਕਿਲੋਮੀਟਰ ਤੱਕ ਵੱਧ ਅਧਿਕਾਰ ਦੇਣ ਖਿਲਾਫ਼ ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਚੰਡੀਗੜ੍ਹ 'ਚ ਰਾਜ ਭਵਨ ਦੇ ਬਾਹਰ ਮੁਜ਼ਾਹਰਾ ਕੀਤਾ ਗਿਆ ਹੈ। ਇਸ ਦੌਰਾਨ ਮੁਜ਼ਾਹਰਾ ਕਰ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ ਹੈ। ਸੁਖਬੀਰ ਸਿੰਘ ਬਾਦਲ ਨੂੰ ਚੰਡੀਗੜ੍ਹ ਦੇ ਸੈਕਟਰ -3 ਦੇ ਪੁਲਿਸ ਥਾਣੇ ਵਿੱਚ ਲਿਆਂਦਾ ਗਿਆ ਹੈ।
BSF ਨੂੰ ਵੱਧ ਅਧਿਕਾਰ ਦੇਣ ਖਿਲਾਫ਼ ਮੁਜ਼ਾਹਰਾ ਕਰ ਰਹੇ ਸੁਖਬੀਰ ਸਿੰਘ ਬਾਦਲ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ
ਜਿਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਚੰਡੀਗੜ੍ਹ ਦੇ ਸੈਕਟਰ -3 ਦੇ ਪੁਲਿਸ ਥਾਣੇ ਦੇ ਬਾਹਰ ਧਰਨੇ 'ਤੇ ਬੈਠ ਗਏ ਹਨ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਹਿਲਾਂ ਖੇਤੀ ਕਾਨੂੰਨਾਂ ਅਤੇ ਹੁਣ ਬੀਐੱਸਐੱਫ ਜ਼ਰੀਏ ਪੰਜਾਬ ਨੂੰ ਪਾਵਰਲੈੱਸ ਕਰਨ ਦੀ ਸਾਜਿਸ਼ ਕੀਤੀ ਜਾ ਰਹੀ ਹੈ। ਇਸ ਤਹਿਤ ਅੱਧਾ ਪੰਜਾਬ ਬੀਐੱਸਐੱਫ ਦੇ ਹਵਾਲੇ ਕਰ ਦਿੱਤਾ ਗਿਆ ਹੈ। ਇਸ ਦੇ ਇਲਾਵਾ ਪੱਛਮੀ ਬੰਗਾਲ , ਅਸਾਮ ਸਮੇਤ ਪੂਰਬੀ ਸੂਬਿਆਂ 'ਚ ਵੀ ਬੀਐੱਸਐੱਫ ਦਾ ਅਧਿਕਾਰ ਖੇਤਰ ਵਧਿਆ ਹੈ।
BSF ਨੂੰ ਵੱਧ ਅਧਿਕਾਰ ਦੇਣ ਖਿਲਾਫ਼ ਮੁਜ਼ਾਹਰਾ ਕਰ ਰਹੇ ਸੁਖਬੀਰ ਸਿੰਘ ਬਾਦਲ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ
ਉਨ੍ਹਾਂ ਕਿਹਾ ਕਿ ਕੌਮਾਂਤਰੀ ਸਰਹੱਦ ਤੋਂ 50 ਕਿੱਲੋਮੀਟਰ ਅੰਦਰ ਤੱਕ ਬੀਐੱਸਐੱਫ ਕਾਰਵਾਈ ਕਰ ਸਕੇਗੀ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕੇਂਦਰ ਖਿਲਾਫ਼ ਲੜਾਈ ਕਿਉਂ ਨਹੀਂ ਲੜ ਰਹੇ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਿਰਫ਼ ਟਵੀਟ ਕਰਕੇ ਹੀ ਵਿਰੋਧ ਜਤਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਦੇ ਹੱਕਾਂ ਨਾਲ ਹੁੰਦੇ ਵਿਤਕਰੇ 'ਤੇ ਚੁੱਪ ਬੈਠੀ ਹੈ। ਕੇਂਦਰ ਦੇ ਫ਼ੈਸਲੇ ਜ਼ਰੀਏ ਸੰਘੀ-ਢਾਂਚੇ 'ਤੇ ਕੀਤਾ ਗਿਆ ਹਮਲਾ ਹੈ। ਇਸ ਮੌਕੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਅਤੇ ਹੋਰ ਅਕਾਲੀ ਆਗੂ ਮੌਜੂਦ ਹਨ।
BSF ਨੂੰ ਵੱਧ ਅਧਿਕਾਰ ਦੇਣ ਖਿਲਾਫ਼ ਮੁਜ਼ਾਹਰਾ ਕਰ ਰਹੇ ਸੁਖਬੀਰ ਸਿੰਘ ਬਾਦਲ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ
ਦਰਅਸਲ 'ਚ ਕੇਂਦਰ ਸਰਕਾਰ ਨੇ ਬੀਐੱਸਐੱਫ ਦੇ ਅਧਿਕਾਰੀਆਂ ਦੇ ਅਧਿਕਾਰ ਖੇਤਰ ਵਿੱਚ ਵਾਧਾ ਕੀਤਾ ਹੈ। ਹੁਣ ਭਾਰਤ ਦੇ ਸਰਹੱਦੀ ਸੂਬਿਆਂ (ਪੰਜਾਬ, ਪੱਛਮੀ ਬੰਗਾਲ, ਅਸਾਮ ਤੇ ਤ੍ਰਿਪੁਰਾ) ਦੇ ਕੌਮਾਤਰੀ ਸਰਹੱਦ ਤੋਂ 50 ਕਿਲੋਮੀਟਰ ਦੇ ਘੇਰੇ ਵਿੱਚ ਸ਼ੱਕੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਸਕਣਗੇ, ਉਨ੍ਹਾਂ ਦੀ ਤਲਾਸ਼ੀ ਲੈ ਸਕਣਗੇ ਤੇ ਇਤਰਾਜ਼ਯੋਗ ਸਾਮਾਨ ਨੂੰ ਜ਼ਬਤ ਵੀ ਕਰ ਸਕਣਗੇ। ਇਸ ਤੋਂ ਪਹਿਲਾਂ ਬੀਐੱਸਐੱਫ ਨੂੰ ਸਰਹੱਦੀ ਸੂਬਿਆਂ ਪੰਜਾਬ, ਪੱਛਮੀ ਬੰਗਾਲ, ਅਸਾਮ ਤੇ ਤ੍ਰਿਪੁਰਾ ਵਿੱਚ ਸਰਹੱਦ ਤੋਂ ਕੇਵਲ 15 ਕਿਲੋਮੀਟਰ ਅੰਦਰ ਤੱਕ ਹੀ ਕਾਰਵਾਈ ਕਰਨ ਦਾ ਅਧਿਕਾਰ ਸੀ।
BSF ਨੂੰ ਵੱਧ ਅਧਿਕਾਰ ਦੇਣ ਖਿਲਾਫ਼ ਮੁਜ਼ਾਹਰਾ ਕਰ ਰਹੇ ਸੁਖਬੀਰ ਸਿੰਘ ਬਾਦਲ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ
ਹੁਣ ਬੀਐੱਸਐੱਫ ਕੋਲ ਸਰਹੱਦ ਤੋਂ 50 ਕਿਲੋਮੀਟਰ ਅੰਦਰ ਤੱਕ ਪੁਲਿਸ ਵਾਂਗ ਹੀ ਨਿਗਰਾਨੀ, ਤਲਾਸ਼ੀ, ਛਾਪੇਮਾਰੀ, ਬਰਾਮਦ ਸਮੱਗਰੀ ਜ਼ਬਤ ਕਰਨ ਅਤੇ ਗ੍ਰਿਫ਼ਤਾਰੀਆਂ ਕਰਨ ਦੇ ਹੱਕ ਹੋਣਗੇ। ਕੇਂਦਰੀ ਮੰਤਰਾਲੇ ਵੱਲੋਂ ਜਾਰੀ ਤਾਜ਼ਾ ਹੁਕਮਾਂ ਵਿੱਚ ਬੀਐੱਸਐੱਫ ਨੂੰ ਸੀਆਰਪੀਸੀ, ਪਾਸਪੋਰਟ ਐਕਟ ਅਤੇ ਪਾਸਪੋਰਟ (ਐਂਟਰੀ ਟੂ ਇੰਡੀਆ) ਐਕਟ ਤਹਿਤ ਕਾਰਵਾਈ ਕਰਨ ਦਾ ਅਧਿਕਾਰ ਵੀ ਦਿੱਤਾ ਗਿਆ ਹੈ। ਹਾਲਾਂਕਿ ਗੁਜਰਾਤ ਵਿੱਚ ਬੀਐੈੱਸਐੱਫ ਦੇ ਅਧਿਕਾਰ ਖੇਤਰ ਨੂੰ 80 ਕਿਲੋਮੀਟਰ ਤੋਂ ਘਟਾ ਕੇ 50 ਕਿਲੋਮੀਟਰ ਕਰ ਦਿੱਤਾ ਗਿਆ ਹੈ, ਜਦੋਂਕਿ ਰਾਜਸਥਾਨ ਵਿੱਚ ਇਹ ਘੇਰਾ ਪਹਿਲਾਂ ਵਾਂਗ 50 ਕਿਲੋਮੀਟਰ ਦਾ ਹੀ ਰਹੇਗਾ।
-PTCNews