ਕੋਟਕਪੂਰਾ ਗੋਲੀਕਾਂਡ ਮਾਮਲੇ 'ਚ SIT ਦੇ ਸਾਹਮਣੇ ਪੇਸ਼ ਹੋਣ ਲਈ ਪਹੁੰਚੇ ਸੁਖਬੀਰ ਸਿੰਘ ਬਾਦਲ , ਪੁੱਛਗਿੱਛ ਜਾਰੀ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਸੁਖਬੀਰ ਸਿੰਘ ਬਾਦਲ (Sukhbir Singh Badal )ਅੱਜ SIT ਸਾਹਮਣੇ ਪੇਸ਼ ਹੋਣ ਲਈ ਚੰਡੀਗੜ੍ਹ ਦੇ ਸੈਕਟਰ 32 ਪੁਲਿਸ ਹੈੱਡਕੁਆਰਟਰ ਵਿਖੇ ਪਹੁੰਚ ਗਏ ਹਨ, ਜਿੱਥੇ ਉਹ ਸਿੱਟ ਦੇ ਸਵਾਲਾਂ ਦੇ ਜਵਾਬ ਦੇਣਗੇ। ਕੋਟਕਪੂਰਾ ਗੋਲੀਕਾਂਡ ਮਾਮਲੇ ( Kotkapura police firing case ) ਦੀ ਜਾਂਚ ਕਰ ਰਹੀ ਐੱਸ.ਆਈ.ਟੀ. ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੋਂ ਪੁੱਛਗਿੱਛ ਕਰੇਗੀ।
ਪੜ੍ਹੋ ਹੋਰ ਖ਼ਬਰਾਂ : ਦੇਸ਼ ਦੀ ਪਹਿਲੀ ਮਹਿਲਾ ਪੈਰਾ ਸ਼ੂਟਰ ਦਿਲਰਾਜ ਕੌਰ ਸੜਕ ਕਿਨਾਰੇ ਚਿਪਸ ਅਤੇ ਬਿਸਕੁਟ ਵੇਚਣ ਲਈ ਮਜਬੂਰ
Kotkapura police firing case : ਜਾਣਕਾਰੀ ਅਨੁਸਾਰ ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਬੀਤੇ ਦਿਨੀਂ ਸੰਮਨ ਭੇਜਿਆ ਗਿਆ ਸੀ। ਸੁਖਬੀਰ ਸਿੰਘ ਬਾਦਲ ਨੂੰ ਅੱਜ ਚੰਡੀਗੜ੍ਹ (chandigarh ) ਦੇ ਸੈਕਟਰ 32 ਪੁਲਿਸ ਹੈੱਡਕੁਆਰਟਰ ਵਿਖੇ ਆਉਣ ਲਈ ਕਿਹਾ ਗਿਆ ਸੀ। ਉਨ੍ਹਾਂ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਬਾਕੀ ਲੀਡਰ ਵੀ ਪਹੁੰਚ ਗਏ ਹਨ ਪਰ ਉਨ੍ਹਾਂ ਨੂੰ SIT ਨੇ ਬਾਹਰ ਬਿਠਾ ਦਿੱਤਾ ਗਿਆ ਹੈ।
[caption id="attachment_510078" align="aligncenter" width="285"]
ਕੋਟਕਪੂਰਾ ਗੋਲੀਕਾਂਡ ਮਾਮਲੇ 'ਚ SIT ਦੇ ਸਾਹਮਣੇ ਪੇਸ਼ ਹੋਣ ਲਈ ਪਹੁੰਚੇ ਸੁਖਬੀਰ ਸਿੰਘ ਬਾਦਲ , ਪੁੱਛਗਿੱਛ ਜਾਰੀ[/caption]
Kotkapura police firing case : ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਕੋਟਕਪੂਰਾ ਗੋਲੀਕਾਂਡ ਮਾਮਲੇ 'ਚ 22 ਜੂਨ ਨੂੰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ (Parkash Singh Badal ) ਤੋਂ ਪੁੱਛਗਿੱਛ ਕੀਤੀ ਗਈ ਸੀ। ਐੱਸ.ਆਈ. ਟੀ. ਸੈਕਟਰ -4 ਸਥਿਤ ਉਨ੍ਹਾਂ ਦੇ ਸਰਕਾਰੀ ਫਲੈਟ 'ਚ ਪਹੁੰਚੀ ਅਤੇ ਤਕਰੀਬਨ ਢਾਈ ਘੰਟੇ ਪੁੱਛਗਿੱਛ ਕੀਤੀ ਗਈ। ਇਸ ਪੁੱਛਗਿੱਛ 'ਤੇ ਪ੍ਰਕਾਸ਼ ਸਿੰਘ ਬਾਦਲ ਨੇ ਸਵਾਲ ਵੀ ਚੁੱਕੇ ਸਨ।
[caption id="attachment_510077" align="aligncenter" width="284"]
ਕੋਟਕਪੂਰਾ ਗੋਲੀਕਾਂਡ ਮਾਮਲੇ 'ਚ SIT ਦੇ ਸਾਹਮਣੇ ਪੇਸ਼ ਹੋਣ ਲਈ ਪਹੁੰਚੇ ਸੁਖਬੀਰ ਸਿੰਘ ਬਾਦਲ , ਪੁੱਛਗਿੱਛ ਜਾਰੀ[/caption]
Kotkapura police firing case : ਸ਼੍ਰੋਮਣੀ ਅਕਾਲੀ ਦਲ ਨੇ ਨਵੀਂ ਐੱਸ.ਆਈ.ਟੀ. ਟੀਮ ਦੀ ਜਾਂਚ 'ਤੇ ਸਵਾਲ ਚੁੱਕੇ ਹਨ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਦਾ ਕਿਹਾ ਹੈ ਕਿ ਰਾਹੁਲ ਗਾਂਧੀ ਦੇ ਇਸ਼ਾਰੇ 'ਤੇ ਸ਼੍ਰੋਮਣੀ ਅਕਾਲੀ ਦਲ ਨੂੰ ਬਦਨਾਮ ਕਰਨ ਦੀ ਸਾਜਿਸ਼ ਰਚੀ ਗਈ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਤੇ ਆਮ ਆਦਮੀ ਪਾਰਟੀ ਵੱਲੋਂ ਮਿਲ ਕੇ ਇਹ ਸਾਜਿਸ਼ ਰਚੀ ਗਈ ਹੈ। ਕਾਂਗਰਸ ਧਾਰਮਿਕ ਮੁੱਦੇ ਭੜਕਾ ਕੇ 2022 ਦੀਆਂ ਚੋਣਾਂ ਜਿੱਤਣਾ ਚਾਹੁੰਦੀ ਹੈ।
[caption id="attachment_510079" align="aligncenter" width="300"]
ਕੋਟਕਪੂਰਾ ਗੋਲੀਕਾਂਡ ਮਾਮਲੇ 'ਚ SIT ਦੇ ਸਾਹਮਣੇ ਪੇਸ਼ ਹੋਣ ਲਈ ਪਹੁੰਚੇ ਸੁਖਬੀਰ ਸਿੰਘ ਬਾਦਲ , ਪੁੱਛਗਿੱਛ ਜਾਰੀ[/caption]
ਪੜ੍ਹੋ ਹੋਰ ਖ਼ਬਰਾਂ : ਪੰਜਾਬ 'ਚ ਇਨ੍ਹਾਂ ਸ਼ਰਤਾਂ ਤਹਿਤ IELTS ਇੰਸਟੀਚਿਊਟ ਖੋਲ੍ਹਣ ਦੀ ਮਨਜ਼ੂਰੀ , ਜਾਣੋ ਹੋਰ ਕੀ ਕੁਝ ਖੁੱਲ੍ਹੇਗਾ
Kotkapura police firing case : ਉਨ੍ਹਾਂ ਕਿਹਾ ਕਿ ਕਾਂਗਰਸ ਨੇ ਖਾਨਾਜੰਗੀ ਤੋਂ ਧਿਆਨ ਭੜਕਾਉਣ ਲਈ ਇਹ ਮੁੱਦਾ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸੀ ਆਗੂ ਕਾਨੂੰਨੀ ਦਾਇਰੇ 'ਚ ਰਹਿਣ। ਸ਼੍ਰੋਮਣੀ ਅਕਾਲੀ ਦਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਅਰਵਿੰਦ ਕੇਜਰੀਵਾਲ ਦਾ ਨਾਰਕੋ ਟੈਸਟ ਕਰਵਾਉਣ ਦੀ ਮੰਗ ਕੀਤੀ ਹੈ। ਕਾਂਗਰਸ ਵੱਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਫਸਾ ਕੇ ਜੇਲ੍ਹ ਭੇਜਣ ਦੀ ਕੋਸ਼ਿਸ ਕੀਤੀ ਜਾ ਰਹੀ ਹੈ।
-PTCNews