ਚੰਡੀਗੜ੍ਹ ਦੇ ਮਟਕਾ ਚੌਕ 'ਤੇ ਪੱਕਾ ਮੋਰਚਾ ਲਾਈ ਬੈਠੇ ਬਾਬਾ ਲਾਭ ਸਿੰਘ ਨੂੰ ਮਿਲਣ ਪਹੁੰਚੇ ਸੁਖਬੀਰ ਸਿੰਘ ਬਾਦਲ, ਹੋਏ ਭਾਵੁਕ

By Jashan A - July 24, 2021 1:07 pm

ਚੰਡੀਗੜ੍ਹ: ਕੇਂਦਰ ਸਰਕਾਰ (Central Govt) ਵੱਲੋਂ ਪਾਸ ਕੀਤੇ ਗਏ 3 ਖੇਤੀ ਕਾਨੂੰਨਾਂ (Farmer Law) ਨੂੰ ਰੱਦ ਕਰਵਾਉਣ ਲਈ ਜਿਥੇ ਕਿਸਾਨ ਦਿੱਲੀ ਦੀਆਂ ਸਰਹੱਦਾਂ 'ਤੇ ਡਟੇ ਹੋਏ ਹਨ, ਉਥੇ ਹੀ ਕਈ ਨਾਮੀ ਸਖਸੀਅਤਾਂ ਅਤੇ ਲੋਕ ਵੀ ਕਿਸਾਨਾਂ ਨੂੰ ਸਮਰਥਨ ਦੇ ਰਹੇ ਹਨ, ਜਿਨ੍ਹਾਂ ਵਿੱਚੋਂ ਨੇ ਬਾਬਾ ਲਾਭ ਸਿੰਘ ਜੀ, ਜੋ ਆਪਣੀ ਹੋਂਦ ਬਚਾਉਣ ਲਈ ਲੰਮੇ ਸਮੇਂ ਤੋਂ ਚੰਡੀਗੜ੍ਹ ਦੇ ਮਟਕਾ ਚੌਂਕ 'ਤੇ ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਕਰ ਰਹੇ ਹਨ।

ਭਾਵੇਂ ਮੀਂਹ ਹੋਵੇ, ਭਾਵੇਂ ਤੂਫ਼ਾਨ ਹੋਵੇ ਹਰ ਔਕੜਾਂ 'ਚ ਬਾਬਾ ਲਾਭ ਸਿੰਘ (Baba Labh Singh Ji) ਨੇ ਕਿਸਾਨੀ ਨੂੰ ਆਪਣਾ ਸਮਰਥਨ ਦਿੱਤਾ ਹੈ, ਜਿਨ੍ਹਾਂ ਦੀਆਂ ਕਈ ਵੀਡੀਓਜ਼ ਵੀ ਸੋਸ਼ਲ ਮੀਡੀਆ 'ਤੇ ਵਾਇਰਲ ਹੋਈਆਂ, ਜਿਨ੍ਹਾਂ 'ਚ ਉਹ ਭਾਰੀ ਮੀਂਹ 'ਚ ਕਿਰਸਾਨੀ ਦਾ ਝੰਡਾ ਲੈ ਕੇ ਡਟੇ ਹੋਏ ਸਨ। ਜਿਨ੍ਹਾਂ ਦੀ ਵੀਡੀਓ ਸ਼੍ਰੋਮਣੀ ਅਕਾਲੀ ਦਲ (Shiromani Akali Dal ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਦੇਖੀ ਤਾਂ ਉਹਨਾਂ ਦੇ ਸੰਘਰਸ਼ ਤੋਂ ਪ੍ਰੇਰਿਤ ਹੋ ਕੇ ਅੱਜ ਚੰਡੀਗੜ੍ਹ ਦੇ ਮਟਕਾ ਚੌਂਕ 'ਚ ਬਾਬਾ ਲਾਭ ਸਿੰਘ ਨੂੰ ਮਿਲਣ ਪਹੁੰਚੇ ਤੇ ਉਹਨਾਂ ਦਾ ਅਸ਼ੀਰਵਾਦ ਪ੍ਰਾਪਤ ਕੀਤਾ।

ਹੋਰ ਪੜ੍ਹੋ: ਭਾਰਤ ਨੂੰ ਟੋਕੀਓ ਉਲੰਪਿਕ ‘ਚ ਮਿਲਿਆ ਪਹਿਲਾ ਮੈਡਲ, ਮੀਰਾਬਾਈ ਚਾਨੂੰ ਨੇ ਹਾਸਲ ਕੀਤਾ ਚਾਂਦੀ ਦਾ ਤਮਗਾ

ਉਹਨਾਂ ਨੇ ਆਪਣੇ ਫੇਸਬੁੱਕ ਅਕਾਊਂਟ 'ਤੇ ਬਾਬਾ ਲਾਭ ਸਿੰਘ ਨਾਲ ਮੁਲਾਕਾਤ ਦੀ ਵੀਡੀਓ ਵੀ ਜਾਰੀ ਕੀਤੀ, ਜਿਸ ਦੀ ਕੈਪਸ਼ਨ 'ਚ ਉਹਨਾਂ ਲਿਖਿਆ ਹੈ ਕਿ " ਚੰਡੀਗੜ੍ਹ ਦੇ ਮਟਕਾ ਚੌਂਕ ਵਿਖੇ ਅੱਜ ਬਾਬਾ ਲਾਭ ਸਿੰਘ ਜੀ ਨਾਲ ਮੁਲਾਕਾਤ ਕਰਨਾ, ਕਿਸਾਨ ਅੰਦੋਲਨ ਦੀ ਭਾਵਨਾ ਨੂੰ ਸੱਚੀ ਸ਼ਰਧਾਂਜਲੀ ਵਰਗਾ ਮਹਿਸੂਸ ਹੋਇਆ। ਚੌਂਕ 'ਤੇ ਆਪਣਾ ਅੰਦੋਲਨ ਜਾਰੀ ਰੱਖਦੇ ਹੋਏ ਪਿਛਲੇ 5 ਮਹੀਨਿਆਂ ਤੋਂ ਬਾਬਾ ਜੀ ਨੇ ਹਰ ਮੁਸ਼ਕਿਲ ਦਾ ਖਿੜੇ ਮੱਥੇ ਸਾਹਮਣਾ ਕੀਤਾ ਹੈ। ਸਾਡੇ ਸਾਰਿਆਂ ਲਈ ਉਹ ਇੱਕ ਯਾਦਗਾਰੀ ਸਬਕ ਅਤੇ ਪ੍ਰੇਰਨਾ ਸਾਬਤ ਹੋਏ ਹਨ। ਬਾਬਾ ਜੀ ਸੱਚੀ ਅਤੇ ਨਿਰਸੁਆਰਥ ਸੇਵਾ ਦਾ ਸਰੂਪ ਹਨ।''

ਜ਼ਿਕਰ ਏ ਖਾਸ ਹੈ ਕਿ ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਲੰਮੇ ਅਰਸੇ ਤੋਂ ਦਿੱਲੀ ਦੀਆਂ ਬਰੂਹਾਂ 'ਤੇ ਡਟੇ ਹੋਏ ਹਨ, ਜੰਤਰ ਮੰਤਰ 'ਤੇ ਪ੍ਰਦਰਸ਼ਨ ਵੀ ਕਰ ਰਹੇ ਹਨ। ਪਰ ਕੇਂਦਰ ਸਰਕਾਰ ਦੇ ਕੰਨੀ ਜੂੰ ਸਰਕਦੀ ਨਜ਼ਰ ਨਹੀਂ ਆ ਰਹੀ।


-PTC News

 

adv-img
adv-img