ਕਿਸਾਨਾਂ ਦੇ ਹੱਕ 'ਚ ਨਿੱਤਰੇ ਗੋਲਡਨ ਹੱਟ ਦੇ ਮਾਲਕ ਰਾਮ ਸਿੰਘ ਰਾਣਾ ਨੂੰ ਮਿਲਣ ਪਹੁੰਚੇ ਸੁਖਬੀਰ ਸਿੰਘ ਬਾਦਲ

By Baljit Singh - June 26, 2021 6:06 pm

ਚੰਡੀਗੜ੍ਹ- ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿਚ ਦਿੱਲੀ ਦੀਆਂ ਬਰੂਹਾਂ ਉੱਤੇ ਬੈਠੇ ਕਿਸਾਨਾਂ ਨੂੰ 7 ਮਹੀਨੇ ਹੋ ਚੁੱਕੇ ਹਨ। ਇਸ ਸਮੇਂ ਦੌਰਾਨ ਗੋਲਡਨ ਹੱਟ ਦੇ ਮਾਲਕ ਰਾਮ ਸਿੰਘ ਨੇ ਕਿਸਾਨਾਂ ਦੀ ਪੂਰੀ ਤਨਦੇਹੀ ਨਾਲ ਸੇਵਾ ਕੀਤੀ। ਇਸੇ ਦੌਰਾਨ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਕਿਸਾਨਾਂ ਦੇ ਹੱਲ ਵਿਚ ਰਾਮ ਸਿੰਘ ਰਾਣਾ ਨੂੰ ਮਿਲਣ ਪਹੁੰਚੇ।

ਪੜੋ ਹੋਰ ਖਬਰਾਂ:ਹੁਸ਼ਿਆਰਪੁਰ 'ਚ ਬਿਸਤ ਦੋਆਬ ਨਹਿਰ 'ਚ ਰੁੜੇ 2 ਨੌਜਵਾਨ

ਦੱਸਣਯੋਗ ਹੈ ਕਿ ਰਾਮ ਸਿੰਘ ਰਾਣਾ ਨੇ ਆਪਣਾ ਇਕ ਹੋਟਲ ਕਿਸਾਨਾਂ ਨੂੰ ਸਮਰਪਿਤ ਕਰ ਦਿੱਤਾ ਤੇ ਦੂਜੇ ਹੋਟਲ ਤੋਂ ਉਹ ਆਪਣੇ ਘਰ ਦਾ ਗੁਜ਼ਾਰ ਕਰ ਰਹੇ ਸਨ। ਬੀਤੇ ਦਿਨੀਂ ਸਰਕਾਰ ਨੇ ਗੋਲਡਨ ਹੱਟ ਉੱਤੇ ਸਖਤੀ ਦਿਖਾਉਂਦਿਆਂ ਉਨ੍ਹਾਂ ਦੇ ਹੋਟਲ ਦੇ ਬਾਹਰ ਬੈਰੀਕੇਡ ਲਗਾ ਦਿੱਤੇ ਸਨ। ਸਰਕਾਰ ਦੀ ਇਸ ਕਾਰਵਾਈ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਰਾਮ ਸਿੰਘ ਰਾਣਾ ਦੇ ਹੱਕ ਵਿਚ ਨਿੱਤਰੀ ਹੈ। ਰਾਮ ਸਿੰਘ ਰਾਣਾ ਨੂੰ ਮਿਲਣ ਪਹੁੰਚੇ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਨੂੰ ਹਰ ਮੁਮਕਿਨ ਮਦਦ ਦਾ ਭਰੋਸਾ ਦਿਵਾਇਆ ਹੈ ਤੇ ਸਰਕਾਰ ਦੀ ਇਸ ਕਾਰਵਾਈ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ।

ਪੜੋ ਹੋਰ ਖਬਰਾਂ: 24 ਸਾਲਾ ਨੌਜਵਾਨ ਨੇ ਕੀਤੀ ਆਤਮਹੱਤਿਆ, ਸੁਸਾਈਡ ਨੋਟ 'ਚ ਖੋਲ੍ਹਿਆ ਰਾਜ਼

-PTC News

adv-img
adv-img