Thu, Apr 18, 2024
Whatsapp

ਬਰਨਾਲਾ : ਸੁਖਬੀਰ ਸਿੰਘ ਬਾਦਲ ਨੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਵਰਕਰਾਂ ਨਾਲ ਕੀਤੀ ਮੀਟਿੰਗ

Written by  Shanker Badra -- March 20th 2019 07:00 PM
ਬਰਨਾਲਾ : ਸੁਖਬੀਰ ਸਿੰਘ ਬਾਦਲ ਨੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਵਰਕਰਾਂ ਨਾਲ ਕੀਤੀ ਮੀਟਿੰਗ

ਬਰਨਾਲਾ : ਸੁਖਬੀਰ ਸਿੰਘ ਬਾਦਲ ਨੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਵਰਕਰਾਂ ਨਾਲ ਕੀਤੀ ਮੀਟਿੰਗ

ਬਰਨਾਲਾ : ਸੁਖਬੀਰ ਸਿੰਘ ਬਾਦਲ ਨੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਵਰਕਰਾਂ ਨਾਲ ਕੀਤੀ ਮੀਟਿੰਗ:ਅੱਜ ਜ਼ਿਲ੍ਹਾ ਬਰਨਾਲਾ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਹਲਕੇ ਵਿੱਚ ਪਾਰਟੀ ਵਰਕਰਾਂ ਨਾਲ ਮਿਲਣੀ ਪ੍ਰੋਗਰਾਮ ਦੌਰਾਨ ਸੰਬੋਧਨ ਕੀਤਾ। ਇਸ ਦੇ ਚਲਦੇ ਸੁਖਬੀਰ ਸਿੰਘ ਬਾਦਲ ਨੇ ਬਰਨਾਲਾ ਦੇ ਤਿੰਨੋ ਹਲਕਿਆਂ ਵਿੱਚ ਵੀ ਪਾਰਟੀ ਵਰਕਰਾਂ ਨਾਲ ਮੀਟਿੰਗ ਕੀਤੀ।ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਬੇਅਦਬੀ ਕਾਂਡ ਦੀ ਜਾਂਚ ਕਰ ਰਹੀ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਉੱਤੇ ਕਾਂਗਰਸ ਦੇ ਇਸ਼ਾਰਿਆਂ ਉੱਤੇ ਚੱਲਣ ਦਾ ਇਲਜ਼ਾਮ ਲਗਾਇਆ।ਇਸ ਮੌਕੇ ਉਨ੍ਹਾਂ ਨਾਲ ਸਾਬਕਾ ਵਿੱਤ ਮੰਤਰੀ ਪ੍ਰਮਿੰਦਰ ਸਿੰਘ ਢੀਂਡਸਾ ਅਤੇ ਹਲਕਾ ਭਦੌੜ ਤੋਂ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀਂ ਵੀ ਹਾਜ਼ਰ ਸਨ। [caption id="attachment_272158" align="aligncenter" width="300"]Sukhbir Singh Badal Barnala party workers With Meeting ਬਰਨਾਲਾ : ਸੁਖਬੀਰ ਸਿੰਘ ਬਾਦਲ ਨੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਵਰਕਰਾਂ ਨਾਲ ਕੀਤੀ ਮੀਟਿੰਗ[/caption] ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਰਨਾਲਾ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਤੱਕ ਕਿਸੇ ਵੀ ਜਾਂਚ ਟੀਮ ਨੇ ਮੀਡੀਆ ਨਾਲ ਗੱਲਬਾਤ ਨਹੀਂ ਕੀਤੀ ਪਰ ਇਹ ਜਾਂਚ ਟੀਮ ਹਰ ਰੋਜ਼ ਮੀਡੀਆ ਨੂੰ ਪ੍ਰੈੱਸ ਕਾਨਫ਼ਰੰਸ ਕਰਕੇ ਕਾਂਗਰਸ ਦਾ ਪੱਖ ਪੂਰ ਰਹੀ ਹੈ।ਇਸ ਤੋਂ ਬਿਨਾਂ ਉਨ੍ਹਾਂ ਕਾਂਗਰਸ ਉੱਤੇ ਨਿਸ਼ਾਨਾ ਲਗਾਉਂਦਿਆਂ ਕਿਹਾ ਕਿ ਕਾਂਗਰਸ ਹਰ ਚੀਜ਼ ਵਿੱਚ ਫੇਲ੍ਹ ਹੋ ਗਈ ਹੈ ਅਤੇ ਆਪਣੀਆਂ ਕਮੀਆਂ ਨੂੰ ਲੁਕਾ ਰਹੀ ਹੈ।ਉਨ੍ਹਾਂ ਮੁੱਖ ਮੰਤਰੀ ਨੂੰ ਵੀ ਨਖਿੱਧ ਮੁੱਖ ਮੰਤਰੀ ਦੱਸਿਆ। [caption id="attachment_272156" align="aligncenter" width="300"]Sukhbir Singh Badal Barnala party workers With Meeting ਬਰਨਾਲਾ : ਸੁਖਬੀਰ ਸਿੰਘ ਬਾਦਲ ਨੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਵਰਕਰਾਂ ਨਾਲ ਕੀਤੀ ਮੀਟਿੰਗ[/caption] ਇਸ ਤੋਂ ਬਿਨਾਂ ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਉਨ੍ਹਾਂ ਗ੍ਰਹਿ ਮੰਤਰੀ ਹੁੰਦੇ ਉਨ੍ਹਾਂ ਡੀਜੀਪੀ ਪੁਲੀਸ ਨਾਲ ਮਿਲ ਕੇ ਇੱਕ ਪ੍ਰੈੱਸ ਕਾਨਫ਼ਰੰਸ ਕੀਤੀ ਸੀ ਅਤੇ ਉਨ੍ਹਾਂ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੇ ਤਾਰ ਵਿਦੇਸ਼ਾਂ ਨਾਲ ਜੁੜੇ ਹੋਣ ਦਾ ਦਾਅਵਾ ਕੀਤਾ ਸੀ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਉਹ ਪ੍ਰੈੱਸ ਕਾਨਫ਼ਰੰਸ ਬਤੌਰ ਗ੍ਰਹਿ ਮੰਤਰੀ ਕੀਤੀ ਸੀ ਅਤੇ ਸਾਰੀ ਗੱਲ ਜਾਂਚ ਵਿੱਚ ਸਾਹਮਣੇ ਆ ਜਾਵੇਗੀ।ਇਸ ਤੋਂ ਬਾਅਦ ਉਨ੍ਹਾਂ ਸੰਗਰੂਰ ਤੋਂ ਲੋਕ ਸਭਾ ਉਮੀਦਵਾਰ ਨਾ ਐਲਾਨੇ ਜਾਣ ਉੱਤੇ ਕਿਹਾ ਕਿ ਉਹ ਛੇਤੀ ਹੀ ਇਸ ਦਾ ਐਲਾਨ ਕਰ ਦੇਣਗੇ। [caption id="attachment_272155" align="aligncenter" width="300"]Sukhbir Singh Badal Barnala party workers With Meeting ਬਰਨਾਲਾ : ਸੁਖਬੀਰ ਸਿੰਘ ਬਾਦਲ ਨੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਵਰਕਰਾਂ ਨਾਲ ਕੀਤੀ ਮੀਟਿੰਗ[/caption] ਸਾਬਕਾ ਸੰਸਦ ਮੈਂਬਰ ਸੁਖਦੇਵ ਢੀਂਡਸਾ ਦੀ ਚੁੱਪੀ ਉੱਤੇ ਉਨ੍ਹਾਂ ਕਿਹਾ ਕਿ ਮੀਡੀਆ ਜਾਣ-ਬੁੱਝ ਕੇ ਅਜਿਹੇ ਸੁਆਲ ਕਰਦਾ ਹੈ ਜਦ ਕਿ ਅਜਿਹੀ ਗੱਲ ਨਹੀਂ ਹੈ ਅਤੇ ਉਹ ਸੁਖਦੇਵ ਸਿੰਘ ਢੀਂਡਸਾ ਨੂੰ ਆਪਣੇ ਪਿਤਾ ਸਮਾਨ ਸਮਝਦੇ ਹਨ।ਜਦੋਂ ਸੁਖਬੀਰ ਸਿੰਘ ਬਾਦਲ ਨੂੰ ਪੁੱਛਿਆ ਗਿਆ ਕਿ ਉਹ ਵੋਟਾਂ ਲਈ ਕਿਸੇ ਡੇਰੇ ਦਾ ਸਹਿਯੋਗ ਮੰਗਣਗੇ ਤਾਂ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸਿਰਫ਼ ਅਕਾਲ ਤਖ਼ਤ ਨੂੰ ਸਮਰਪਿਤ ਹੈ। [caption id="attachment_272158" align="aligncenter" width="300"]Sukhbir Singh Badal Barnala party workers With Meeting ਬਰਨਾਲਾ : ਸੁਖਬੀਰ ਸਿੰਘ ਬਾਦਲ ਨੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਵਰਕਰਾਂ ਨਾਲ ਕੀਤੀ ਮੀਟਿੰਗ[/caption] ਇਸ ਮੌਕੇ ਸਾਬਕਾ ਵਿੱਤ ਮੰਤਰੀ ਪ੍ਰਮਿੰਦਰ ਸਿੰਘ ਢੀਂਡਸਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਲੋਕ ਸਭਾ ਚੋਣਾਂ ਲੜਨ ਦਾ ਕੋਈ ਇਰਾਦਾ ਨਹੀਂ ਹੈ ਪਰ ਜੇ ਪਾਰਟੀ ਉਨ੍ਹਾਂ ਨੂੰ ਕਹੇਗੀ ਅਤੇ ਜਿੱਥੇ ਕਹੇਗੀ ਉਹ ਚੋਣ ਜਰੂਰ ਲੜਨਗੇ।ਇਸ ਮੌਕੇ ਹਲਕਾ ਭਦੌੜ ਤੋਂ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀਂ ਨੇ ਕਿਹਾ ਕਿ ਅਕਾਲੀ ਵਰਕਰਾਂ ਵਿੱਚ ਆਉਣ ਵਾਲੀਆ ਲੋਕ ਸਭਾ ਚੋਣਾਂ ਨੁੰ ਲੈ ਕੇ ਭਾਰੀ ਉਤਸਾਹ ਪਾਇਆ ਜਾ ਰਿਹਾ ਹੈ ਅਤੇ ਭਦੌੜ ਹਲਕੇ ਦੇ ਵੋਟਰ ਅਕਾਲੀ ਉਮੀਦਵਾਰ ਨੂੰ ਭਾਰੀ ਵੋਟਾ ਨਾਲ ਜਿਤਾਉਣਗੇ। -PTCNews


Top News view more...

Latest News view more...