Sat, Apr 20, 2024
Whatsapp

ਸ਼੍ਰੋਮਣੀ ਅਕਾਲੀ ਦਲ ਵੱਲੋਂ ਸੰਸਦ ਦਾ ਇਕ ਰੋਜ਼ਾ ਵਿਸ਼ੇਸ਼ ਇਜਲਾਸ ਸੱਦਣ ਤੇ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ 

Written by  Shanker Badra -- December 25th 2020 05:54 PM -- Updated: December 25th 2020 06:04 PM
ਸ਼੍ਰੋਮਣੀ ਅਕਾਲੀ ਦਲ ਵੱਲੋਂ ਸੰਸਦ ਦਾ ਇਕ ਰੋਜ਼ਾ ਵਿਸ਼ੇਸ਼ ਇਜਲਾਸ ਸੱਦਣ ਤੇ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ 

ਸ਼੍ਰੋਮਣੀ ਅਕਾਲੀ ਦਲ ਵੱਲੋਂ ਸੰਸਦ ਦਾ ਇਕ ਰੋਜ਼ਾ ਵਿਸ਼ੇਸ਼ ਇਜਲਾਸ ਸੱਦਣ ਤੇ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ 

ਸ਼੍ਰੋਮਣੀ ਅਕਾਲੀ ਦਲ ਵੱਲੋਂ ਸੰਸਦ ਦਾ ਇਕ ਰੋਜ਼ਾ ਵਿਸ਼ੇਸ਼ ਇਜਲਾਸ ਸੱਦਣ ਤੇ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ :ਚੰਡੀਗੜ੍ਹ :  ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਿਛਲੇ ਇਕ ਮਹੀਨੇ ਤੋਂ ਦਿੱਲੀ ਦੇ ਬਾਰਡਰਾਂ ’ਤੇ ਸ਼ਾਂਤੀਪੂਰਵਕ ਤਰੀਕੇ ਨਾਲ ਰੋਸ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਪ੍ਰਤੀ ਬੇਰਹਿਮੀ ਵਾਲਾ ਰਵੱਈਆ ਅਪਣਾਉਣ ਲਈ ਕੇਂਦਰ ਸਰਕਾਰ ਦੀ ਜ਼ੋਰਦਾਰ ਨਿਖੇਧੀ ਕੀਤੀ ਹੈ। ਇਥੇ ਜਾਰੀ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਕੜਾਕੇ ਦੀ ਠੰਡ ਵਿਚ ਸ਼ਾਂਤੀਪੂਰਵਕ ਤਰੀਕੇ ਨਾਲ ਰੋਸ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਪ੍ਰਤੀ ਢਿੱਲਮੱਠ ਵਾਲਾ ਤੇ ਬੇਰਹਿਮੀ ਰਵੱਹੀਆ ਅਪਣਾਇਆ ਹੋਇਆ ਹੈ। ਉਨ੍ਹਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਸਰਕਾਰ ਪਿਛਲੇ ਸੰਸਦੀ ਇਜਲਾਸ ਵਿਚ ਜਬਰੀ ਪਾਸ ਕਰਵਾਏ ਗਏ ਤਿੰਨ ਖੇਤੀ ਕਾਨੂੰਨਾਂ ਖਿਲਾਫ ਆਵਾਜ਼ ਚੁੱਕਣ ’ਤੇ ਕਿਸਾਨਾਂ ਨੂੰ ਸਜ਼ਾ ਦੇਣਾ ਚਾਹੁੰਦੀ ਹੈ। [caption id="attachment_460925" align="aligncenter" width="300"]Sukhbir Singh Badal castigates centre for being heartless towards farmers on one-month anniversary of their protest on Delhi borders ਸ਼੍ਰੋਮਣੀ ਅਕਾਲੀ ਦਲ ਵੱਲੋਂ ਸੰਸਦ ਦਾ ਇਕ ਰੋਜ਼ਾ ਵਿਸ਼ੇਸ਼ ਇਜਲਾਸ ਸੱਦਣ ਤੇ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ[/caption] ਇਹੀ ਕਾਰਨ ਹੈ ਕਿ ਕੇਂਦਰ ਨੇ ਅਜਿਹੀ ਨੀਤੀ ਅਪਣਾਈ ਹੋਈ ਹੈ, ਜਿਸ ਨਾਲ ਕਿਸਾਨ ਥੱਕ ਜਾਣ। ਗੱਲਬਾਤ ਦਾ ਸ਼ਗੂਫਾ ਛੱਡਣ ਦਾ ਮਕਸਦ ਸਿਰਫ ਕਿਸਾਨਾਂ ਨੂੰ ਬਦਨਾਮ ਕਰਨਾ ਅਤੇ ਇਹ ਪ੍ਰਭਾਵ ਦੇਣਾ ਹੈ ਕਿ ਉਹ ਅੜੀਅਲ ਹਨ। ਸੱਚਾਈ ਇਹ ਹੈ ਕਿ ਇਹ ਕੇਂਦਰ ਹੈ ਜੋ ਦੇਸ਼ ਭਰ ਦੇ ਕਿਸਾਨਾਂ ਵਲੋਂ ਪ੍ਰਵਾਨ ਨਾ ਕੀਤੇ ਜਾ ਰਹੇ ਤਿੰਨ ਖੇਤੀ ਐਕਟਾਂ ਨੂੰ ਰੱਦ ਕਰਨ ਤੋਂ ਇਨਕਾਰ ਕਰਕੇ ਅੜਬ ਰਵੱਈਆ ਅਪਣਾਈ ਬੈਠਾ ਹੈ। ਐਨ.ਡੀ.ਏ. ਸਰਕਾਰ ਨੂੰ ਬਿਨ੍ਹਾਂ ਏਜੰਡੇ ਤੇ ਬਿਨਾਂ ਤਾਰੀਕ ਤੇ ਸਮੇਂ ਵਾਲੇ ਗੱਲਬਾਤ ਦੇ ਸੱਦੇ ਭੇਜ ਕੇ ਕਿਸਾਨਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਨਾ ਕਰਨ ਲਈ ਆਖਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਸੰਜੀਦਗੀ ਨਾਲ ਤਿੰਨ ਖੇਤੀ ਐਕਟ ਖਾਰਜ ਕਰਨ ਦੇ ਤਰੀਕਿਆਂ ਬਾਰੇ ਗੱਲਬਾਤ ਕਰਨੀ ਚਾਹੀਦੀ ਹੈ। [caption id="attachment_460924" align="aligncenter" width="300"]Sukhbir Singh Badal castigates centre for being heartless towards farmers on one-month anniversary of their protest on Delhi borders ਸ਼੍ਰੋਮਣੀ ਅਕਾਲੀ ਦਲ ਵੱਲੋਂ ਸੰਸਦ ਦਾ ਇਕ ਰੋਜ਼ਾ ਵਿਸ਼ੇਸ਼ ਇਜਲਾਸ ਸੱਦਣ ਤੇ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ[/caption] ਇਸ ਨੂੰ ਕਿਸਾਨਾਂ ਨੂੰ ਵੱਖਵਾਦੀ ਦੱਸ ਕੇ ਬਦਨਾਮ ਕਰਨ ਅਤੇ ਆੜ੍ਹਤੀਆਂ ਨੂੰ ਇਨਕਮ ਟੈਕਸ ਦੇ ਛਾਪਿਆਂ ਰਾਹ ਪੀੜ੍ਹਤ ਕਰਨ ਤੋਂ ਵੀ ਗੁਰੇਜ ਕਰਨਾ ਚਾਹੀਦਾ ਹੈ। ਚੰਗਾ ਹੋਵੇਗਾ ਜੇਕਰ ਕੇਂਦਰ ਸਰਕਾਰ ਸੰਸਦ ਦਾ ਇਕ ਰੋਜ਼ਾ ਵਿਸ਼ੇਸ਼ ਇਜਲਾਸ ਸੱਦ ਕੇ ਤਿੰਨੇ ਖੇਤੀ ਕਾਨੂੰਨ ਰੱਦ ਕਰ ਦਵੇ। ਜਦੋਂ ਅਜਿਹਾ ਕਰ ਦਿੱਤਾ ਗਿਆ ਤਾਂ ਫਿਰ ਕਿਸਾਨਾਂ ਨਾਲ ਸਲਾਹ ਮਸ਼ਵਰਾ ਕਰਕੇ ਨਵੇਂ ਕਾਨੂੰਨ ਬਣਾਏ ਜਾ ਸਕਦੇ ਹਨ। ਮੈਨੂੰ ਇਸ ਤਰਕ ਵਿਚ ਕੁੱਝ ਵੀ ਗਲਤ ਨਹੀਂ ਦਿਖਦਾ। ਉਨ੍ਹਾਂ ਕਿਹਾ ਕਿ ਜੇਕਰ ਅਜਿਹਾ ਨਾ ਕੀਤਾ ਗਿਆ ਤਾਂ ਇਹ ਪ੍ਰਭਾਵ ਹੋਰ ਮਜਬੂਤ ਹੋਵੇਗਾ ਕਿ ਕਾਰਪੋਰੇਟ ਘਰਾਣੇ ਜੋ ਸਰਕਾਰ ਰਾਹ ਕਿਸਾਨਾਂ ਨੂੰ ਗੁਲਾਮ ਬਣਾਉਣਾ ਚਾਹੁੰਦੇ ਹਨ, ਉਹ ਚੱਲ ਰਹੇ ਕਿਸਾਨ ਸੰਘਰਸ਼ ਦੇ ਵਾਜਿਬ ਹੱਲ ਦੇ ਰਾਹ ਵਿਚ ਅੜਿੱਕਾ ਬਣੇ ਹੋਏ ਹਨ। [caption id="attachment_460923" align="aligncenter" width="300"]Sukhbir Singh Badal castigates centre for being heartless towards farmers on one-month anniversary of their protest on Delhi borders ਸ਼੍ਰੋਮਣੀ ਅਕਾਲੀ ਦਲ ਵੱਲੋਂ ਸੰਸਦ ਦਾ ਇਕ ਰੋਜ਼ਾ ਵਿਸ਼ੇਸ਼ ਇਜਲਾਸ ਸੱਦਣ ਤੇ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ[/caption] ਸ. ਬਾਦਲ ਨੇ ਭਾਜਪਾ ਦੀ ਚੋਟੀ ਦੀ ਲੀਡਰਸ਼ਿਪ ਨੂੰ ਸਾਰੇ ਮਾਮਲੇ ’ਤੇ ਮਨੁੱਖਤਾ ਭਰੇ ਪਹੁੰਚ ਅਪਣਾਉਣ ਲਈ ਆਖਦਿਆਂ ਕਿਹਾ ਕਿ ਪਿਛਲੇ ਇਕ ਮਹੀਨੇ ਵਿਚ 40 ਤੋਂ ਜ਼ਿਆਦਾ ਕਿਸਾਨਾਂ ਦੀਆਂ ਮੌਤਾਂ ਹੋ ਚੁੱਕੀਆਂ ਹਨ। ਉਹ ਛੇ ਮਹੀਨੇ ਪਹਿਲਾਂ ਇਨ੍ਹਾਂ ਕਾਨੂੰਨਾਂ ਦਾ ਆਰਡੀਨੈਂਸ ਜਾਰੀ ਕਰਨ ਦੇ ਵੇਲੇ ਤੋਂ ਇਨ੍ਹਾਂ ਦਾ ਵਿਰੋਧ ਕਰ ਰਹੇ ਹਨ। ਸਰਕਾਰ ਪਿਛਲੇ ਪੰਜ ਮਹੀਨੇ ਤੋਂ ਕਿਸਾਨਾਂ ਦੀਆਂ ਸ਼ਿਕਾਇਤਾਂ ਸੁਣਨ ਤੋਂ ਇਨਕਾਰੀ ਹੈ ਅਤੇ ਇਸ ਨੇ ਉਦੋਂ ਹੀ ਗੱਲਬਾਤ ਸ਼ੁਰੂ ਕੀਤੀ ਜਦੋਂ ਕਿਸਾਨਾਂ ਨੇ ਦਿੱਲੀ ਦੇ ਬਾਰਡਰ ਸੀਲ ਕਰ ਦਿੱਤੇ। ਉਨ੍ਹਾਂ ਕਿਹਾ ਕਿ ਹੋਰ ਕਿੰਨੇ ਕਿਸਾਨ ਸ਼ਹਾਦਤ ਦੇਣ ਤਾਂ ਜੋ ਸਰਕਾਰ ਉਨ੍ਹਾਂ ਦੀ ਆਵਾਜ਼ ਸੁਣੇ ਅਤੇ ਇਸ ’ਤੇ ਕਾਰਵਾਈ ਕਰੇ। [caption id="attachment_460921" align="aligncenter" width="300"]Sukhbir Singh Badal castigates centre for being heartless towards farmers on one-month anniversary of their protest on Delhi borders ਸ਼੍ਰੋਮਣੀ ਅਕਾਲੀ ਦਲ ਵੱਲੋਂ ਸੰਸਦ ਦਾ ਇਕ ਰੋਜ਼ਾ ਵਿਸ਼ੇਸ਼ ਇਜਲਾਸ ਸੱਦਣ ਤੇ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ[/caption] ਬਾਦਲ ਨੇ ਕਿਹਾ ਕਿ ਹਾਲਾਤ ਪਹਿਲਾਂ ਅਜਿਹੇ ਨਹੀਂ ਸਨ। ਮਰਹੂਮ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਉਨ੍ਹਾਂ ਦੇ ਜਨਮ ਦਿਨ ’ਤੇ ਯਾਦ ਕਰਦਿਆਂ ਉਨ੍ਹਾਂ ਕਿਹਾ ਕਿ ਸ਼੍ਰੀ ਵਾਜਪਾਈ ਨੂੰ ਹਾਲਾਤ ਨੂੰ ਅਜਿਹਾ ਨਹੀਂ ਬਣਨ ਦਿੰਦੇ। ਮੌਜੂਦਾ ਐਨ.ਡੀ.ਏ. ਸਰਕਾਰ ਨੂੰ ਮਰਹੂਮ ਪ੍ਰਧਾਨ ਮੰਤਰੀ ਵਲੋਂ ਸਭ ਵਰਗਾਂ ਨੂੰ ਨਾਲ ਲੈ ਕੇ ਚੱਲਣ ਦੀ ਨੀਤੀ ਤੋਂ ਸਿੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਤੇਜੀ ਨਾਲ ਹਜ਼ਾਰਾਂ ਪੁਰਸ਼ਾਂ, ਮਹਿਲਾਵਾਂ ਅਤੇ ਬੱਚਿਆਂ ਜੋ ਉਸ ਦੇ ਦਰ ’ਤੇ ਸਹੇ ਨਾ ਜਾ ਸਕਣ ਵਾਲੇ ਹਾਲਾਤਾਂ ਵਿਚ ਦੁੱਖ ਝੱਲ ਰਹੇ ਹਨ ਦੀਆਂ ਤਕਲੀਫਾਂ ਹੱਲ ਕਰਨੀਆਂ ਚਾਹੀਦੀਆਂ ਹਨ। ਇਸ ਨੂੰ ਝੂਠੇ ਹੰਕਾਰ ਤੇ ਹਿਊਮੇ ਦਾ ਮੁੱਦਾ ਨਹੀਂ ਬਣਾਉਣਾ ਚਾਹੀਦਾ ਤੇ ਅੰਨਦਾਤਾ ਨੂੰ ਉਸ ਦੇ ਬਣਦੇ ਹੱਕ ਦੇਣੇ ਚਾਹੀਦੇ ਹਨ। -PTCNews


Top News view more...

Latest News view more...