Tue, Apr 23, 2024
Whatsapp

ਸੁਖਬੀਰ ਸਿੰਘ ਬਾਦਲ ਨੇ ਮੋਗਾ ਵਿਚ 2 ਅਕਾਲੀ ਵਰਕਰਾਂ ਦੀ ਹੱਤਿਆ ਕਰਨ ਦੀ ਕੀਤੀ ਨਿਖੇਧੀ

Written by  Shanker Badra -- February 10th 2021 06:07 PM
ਸੁਖਬੀਰ ਸਿੰਘ ਬਾਦਲ ਨੇ ਮੋਗਾ ਵਿਚ 2 ਅਕਾਲੀ ਵਰਕਰਾਂ ਦੀ ਹੱਤਿਆ ਕਰਨ ਦੀ ਕੀਤੀ ਨਿਖੇਧੀ

ਸੁਖਬੀਰ ਸਿੰਘ ਬਾਦਲ ਨੇ ਮੋਗਾ ਵਿਚ 2 ਅਕਾਲੀ ਵਰਕਰਾਂ ਦੀ ਹੱਤਿਆ ਕਰਨ ਦੀ ਕੀਤੀ ਨਿਖੇਧੀ

ਫਿਰੋਜ਼ਪੁਰ : ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਕੀਤੀ ਜਾ ਰਹੀ ਗੁੰਡਾਗਰਦੀ ਦਾ ਪੰਜਾਬੀ ਭਾਰੀ ਮੁੱਲ ਤਾਰ ਰਹੇ ਹਨ ਤੇ ਉਹਨਾਂ ਨੇ ਆਜ਼ਾਦ ਤੇ ਨਿਰਪੱਖ ਮਿਉਂਪਸਲ ਚੋਣਾਂ ਯਕੀਨੀ ਬਣਾਉਣ ਵਿਚ ਅਸਫਲ ਰਹਿਣ ’ਤੇ ਸੂਬਾ ਚੋਣ ਕਮਿਸ਼ਨਰ ਦੀ ਨਿਖੇਧੀ ਕੀਤੀ ਤੇ ਰਾਜਪਾਲ ਸ੍ਰੀ ਵੀ.ਪੀ ਸਿੰਘ ਬਦਨੌਰ ਨੁੰ ਅਪੀਲ ਕੀਤੀ ਕਿ ਕੱਲ੍ਹ ਰਾਤ ਮੋਗਾ ਵਿਚ ਹੋਏ ਕਤਲਾਂ ਤੋਂ ਬਾਅਦ ਹੋਰ ਜਾਨਾਂ ਨਾ ਜਾਣ ਇਸ ਵਾਸਤੇ ਉਹ ਤੁਰੰਤ ਦਖਲ ਦੇਣ। [caption id="attachment_473854" align="aligncenter" width="750"]ਸੁਖਬੀਰ ਸਿੰਘ ਬਾਦਲ ਨੇ ਮੋਗਾ ਵਿਚ 2 ਅਕਾਲੀ ਵਰਕਰਾਂ ਦੀ ਹੱਤਿਆ ਕਰਨ ਦੀ ਕੀਤੀ ਨਿਖੇਧੀ ਸੁਖਬੀਰ ਸਿੰਘ ਬਾਦਲ ਨੇ ਮੋਗਾ ਵਿਚ 2 ਅਕਾਲੀ ਵਰਕਰਾਂ ਦੀ ਹੱਤਿਆ ਕਰਨ ਦੀ ਕੀਤੀ ਨਿਖੇਧੀ[/caption] ਪੜ੍ਹੋ ਹੋਰ ਖ਼ਬਰਾਂ : ਹਰਸਿਮਰਤ ਕੌਰ ਬਾਦਲ ਨੇ ਕਿਸਾਨਾਂ ਨੂੰ ਅੱਤਵਾਦੀ ਕਹਿਣ ਵਾਲਿਆਂ ਦੀ ਲੋਕ ਸਭਾ 'ਚ ਲਾਈ ਝਾੜ, ਘੇਰੀ ਮੋਦੀ ਸਰਕਾਰ ਕੱਲ੍ਹ ਰਾਤ ਮੋਗਾ ਵਿਚ ਦੋ ਅਕਾਲੀ ਵਰਕਰਾਂ ਹਰਮਿੰਦਰ ਅਤੇ ਜਗਦੀਪ ਦਾ ਕਾਂਗਰਸੀਆਂ ਵੱਲੋਂ ਕਤਲ ਕੀਤੇ ਜਾਣ ਦੀ ਜ਼ੋਰਦਾਰ ਨਿਖੇਧੀ ਕਰਦਿਆਂ ਸ੍ਰੀ ਬਾਦਲ ਨੇ ਕਿਹਾ ਕਿ ਸੂਬਾ ਚੋਣ ਕਮਿਸ਼ਨ ਇਹਨਾਂ ਮੌਤਾਂ ਲਈ ਸਿੱਧੇ ਤੌਰ ’ਤੇ ਜ਼ਿੰਮੇਵਾਰ ਹੈ ਕਿਉਂਕਿ ਇਕ ਹਫਤੇ ਤੋਂ ਵਾਰ ਵਾਰ ਸ਼ਿਕਾਇਤਾਂ ਦੇਣ ਦੇ ਬਾਵਜੂਦ ਉੁਹ ਕਾਂਗਰਸੀ ਗੁੰਡਿਆਂ ਨੁੰ ਨਕੇਲ ਪਾਉਣ ਵਿਚ ਅਸਫਲ ਰਿਹਾ ਹੈ। ਉਹਨਾਂ ਕਿਹਾ ਕਿ ਚੋਣ ਕਮਿਸ਼ਨ ਨੇ ਜੇਕਰ ਆਪਣਾ ਫਰਜ਼ ਨਿਭਾਇਆ ਹੁੰਦਾ ਤੇ ਸੂਬਾ ਪੁਲਿਸ ਨੂੰ ਜਲਾਲਾਬਾਦ ਤੇ ਭਿਖੀਵਿੰਡ ਵਿਚ ਅਕਾਲੀ ਦਲ ਦੇ ਵਰਕਰਾਂ ’ਤੇ ਹਥਿਆਰਬੰਦ ਹਮਲੇ ਦੇ ਮਾਮਲੇ ਵਿਚ ਕਾਰਵਾਈ ਕਰਨ ਦੀ ਹਦਾਇਤ ਦਿੱਤੀ ਹੁੰਦੀ ਤਾਂ ਕਾਂਗਰਸੀ ਵਰਕਰ ਇੰਨੇ ਬੇਖੌਫ ਨਾ ਹੋ ਜਾਂਦੇ ਤੇ ਇਸ ਤਰੀਕੇ ਅਕਾਲੀ ਵਰਕਰਾਂ ਦਾ ਵਹਿਸ਼ੀਆਨਾ ਢੰਗ ਨਾਲ ਕਤਲ ਨਾ ਕਰਦੇ। [caption id="attachment_473852" align="aligncenter" width="750"]ਸੁਖਬੀਰ ਸਿੰਘ ਬਾਦਲ ਨੇ ਮੋਗਾ ਵਿਚ 2 ਅਕਾਲੀ ਵਰਕਰਾਂ ਦੀ ਹੱਤਿਆ ਕਰਨ ਦੀ ਕੀਤੀ ਨਿਖੇਧੀ ਸੁਖਬੀਰ ਸਿੰਘ ਬਾਦਲ ਨੇ ਮੋਗਾ ਵਿਚ 2 ਅਕਾਲੀ ਵਰਕਰਾਂ ਦੀ ਹੱਤਿਆ ਕਰਨ ਦੀ ਕੀਤੀ ਨਿਖੇਧੀ[/caption] ਸ੍ਰੀ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਸੂਬੇ ਵਿਚ ਅਮਨ ਕਾਨੂੰਨ ਦੀ ਸਥਿਤੀ ਹੱਥੋਂ ਬਾਹਰ ਹੋ ਗਈ ਹੈ ਤੇ ਸੂਬੇ ਦੇ ਰਾਜਪਾਲ ਨੁੰ ਤੁਰੰਤ ਦਖਲ ਦੇ ਕੇ ਸੂਬਾ ਪੁਲਿਸ ਨੂੰ ਅਮਨ ਕਾਨੂੰਨ ਵਿਵਸਥਾ ਬਹਾਲ ਕਰਨ ਦੀ ਹਦਾਇਤ ਦੇਣ ਲਈ ਅਪੀਲ ਕੀਤੀ। ਉਹਨਾਂ ਕਿਹਾ ਕਿ ਉਹਨਾਂ ਪੁਲਿਸ ਅਧਿਕਾਰੀਆਂ ਦੇ ਖਿਲਾਫ ਵੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ ਜੋ ਕਾਂਗਰਸਰੀ ਵਰਕਰਾਂ ਵਾਂਗ ਕੰਮ ਕਰ ਰਹੇ ਹਨ ਅਤੇ ਲੋਕਾਂ ਨੁੰ ਆਪਣਾ ਲੋਕਤੰਤਰੀ ਅਧਿਕਾਰ ਵਰਤਣ ਦੀ ਆਗਿਾ ਨਹੀਂ ਦੇ ਰਹੇ। [caption id="attachment_473850" align="aligncenter" width="750"]ਸੁਖਬੀਰ ਸਿੰਘ ਬਾਦਲ ਨੇ ਮੋਗਾ ਵਿਚ 2 ਅਕਾਲੀ ਵਰਕਰਾਂ ਦੀ ਹੱਤਿਆ ਕਰਨ ਦੀ ਕੀਤੀ ਨਿਖੇਧੀ ਸੁਖਬੀਰ ਸਿੰਘ ਬਾਦਲ ਨੇ ਮੋਗਾ ਵਿਚ 2 ਅਕਾਲੀ ਵਰਕਰਾਂ ਦੀ ਹੱਤਿਆ ਕਰਨ ਦੀ ਕੀਤੀ ਨਿਖੇਧੀ[/caption] ਉਹਨਾਂ ਨੇ ਰਾਜਪਾਲ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਸੂਬੇ ਦੀਆਂ ਸਾਰੀਆਂ ਏਜੰਸੀਆਂ ਨੂੰ ਹਦਾਇਤ ਦੇਣ ਕਿ ਉਹ ਕਾਂਗਰਰਸੀ ਵਿਧਾਇਕਾਂ ਦੇ ਕਹਿਣ ’ਤੇ ਅਕਾਲੀ ਵਰਕਰਾਂ ਨੁੰ ਤੰਗ ਪ੍ਰੇਸ਼ਾਨ ਕਰਨਾ ਬੰਦ ਕਰਨ ਅਤੇ ਕਿਹਾ ਅਕਾਲੀ ਵਰਕਰਾਂ ਦੇ ਵਪਾਰਕ ਠਿਕਾਣਿਆਂ ’ਤੇ ਛਾਪੇਮਾਰੀ ਕਰ ਕੇ ਉਹਨਾਂ ਨੁੰ ਡਰਾਉਣ ਦਾ ਯਤਨ ਕੀਤਾ ਜਾ ਰਿਹਾ ਹੈ। ਸ੍ਰੀ ਬਾਦਲ ਨੇ ਰਾਜਪਾਲ ਨੂੰ ਇਹ ਵੀ ਬੇਨਤੀ ਕੀਤੀ ਕਿ ਸੂਬੇ ਦੇ ਚੋਣ ਕਮਿਸ਼ਨਰ ਨੂੰ ਲੋਕਤੰਤਰੀ ਸਿਧਾਂਤਾਂ ਦੀ ਰਾਖੀ ਕਰਨ ਵਿਚ ਅਸਫਲ ਰਹਿਣ ਕਾਰਨ ਤੁਰੰਤ ਬਰਖ਼ਾਸਤ ਕਰਨ। [caption id="attachment_473853" align="aligncenter" width="750"]ਸੁਖਬੀਰ ਸਿੰਘ ਬਾਦਲ ਨੇ ਮੋਗਾ ਵਿਚ 2 ਅਕਾਲੀ ਵਰਕਰਾਂ ਦੀ ਹੱਤਿਆ ਕਰਨ ਦੀ ਕੀਤੀ ਨਿਖੇਧੀ ਸੁਖਬੀਰ ਸਿੰਘ ਬਾਦਲ ਨੇ ਮੋਗਾ ਵਿਚ 2 ਅਕਾਲੀ ਵਰਕਰਾਂ ਦੀ ਹੱਤਿਆ ਕਰਨ ਦੀ ਕੀਤੀ ਨਿਖੇਧੀ[/caption] ਉਹਨਾਂ ਕਿਹਾ ਕਿ 15 ਦਿਨ ਤੋਂ ਵੀ ਜ਼ਿਆਦਾ ਸਮਾਂ ਹੋ ਗਿਆ ਹੈ ਜਦੋਂ ਤੋਂਅ ਸੀਂ ਮੰਗ ਕਰ ਰਹੇ ਹਾਂ ਕਿ ਪੈਰਾ ਮਿਲਟਰੀ ਫੋਰਸ ਲਗਾਈ ਜਾਵੇ ਤਾਂ ਜੋ ਆਜ਼ਾਦ ਤੇ ਨਿਰਪੱਖ ਚੋਣਾਂ ਯਕੀਨੀ ਬਣਾਈਆਂ ਜਾ ਸਕਣ। ਉਹਨਾਂ ਕਿਹਾ ਕਿ ਅਸੀਂ ਇਹ ਵੀ ਮੰਗ ਕੀਤੀ ਹੈ ਕਿ ਚੋਣ ਬੂਥਾਂ ਦੇ ਅੰਦਰ ਵੀਡੀਓਗ੍ਰਾਫੀ ਦੀ ਆਗਿਆ ਦਿੱਤੀ ਜਾਵੇ ਤੇ ਵੋਟਾਂ ਪੈਣ ਤੋਂ ਤੁਰੰਤ ਬਾਅਦ ਗਿਣਤੀ ਕਰਵਾਈ ਜਾਵੇ ਤਾਂ ਜੋ ਕੋਈ ਗੜਬੜ ਨਾ ਕੀਤੀ ਜਾ ਸਕੇ। ਉਹਨਾਂ ਕਿਹਾ ਕਿ ਸੂਬਾ ਚੋਣ ਕਮਿਸ਼ਨਰ ਇਸ ਮਾਮਲੇ ਵਿਚ ਸੱਤਾ ਪਿਆ ਹੈ ਤੇ ਸਰਕਾਰੀ ਕਮਿਸ਼ਨਰ ਵਾਂਗ ਵਿਹਾਰ ਕਰ ਰਿਹਾ ਹੈ। ਉਹਨਾਂ ਕਿਹਾ ਕਿ ਉਹਨਾਂ ਦੇ ਖਿਲਾਫ ਤੁਰੰਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਪੜ੍ਹੋ ਹੋਰ ਖ਼ਬਰਾਂ : ਭਾਰਤ 'ਚ ਹਿੰਸਾ ਤੇ ਦੰਗੇ ਭੜਕਾਉਣ ਦੇ ਡਰ ਤੋਂ Twitter ਨੇ500 ਤੋਂ ਜ਼ਿਆਦਾ ਅਕਾਊਂਟਸ ਨੂੰ ਕੀਤਾ ਬਲਾਕ  [caption id="attachment_473851" align="aligncenter" width="700"]ਸੁਖਬੀਰ ਸਿੰਘ ਬਾਦਲ ਨੇ ਮੋਗਾ ਵਿਚ 2 ਅਕਾਲੀ ਵਰਕਰਾਂ ਦੀ ਹੱਤਿਆ ਕਰਨ ਦੀ ਕੀਤੀ ਨਿਖੇਧੀ ਸੁਖਬੀਰ ਸਿੰਘ ਬਾਦਲ ਨੇ ਮੋਗਾ ਵਿਚ 2 ਅਕਾਲੀ ਵਰਕਰਾਂ ਦੀ ਹੱਤਿਆ ਕਰਨ ਦੀ ਕੀਤੀ ਨਿਖੇਧੀ[/caption] ਇਕ ਸਵਾਲ ਦੇ ਜਵਾਬ ਵਿਚ ਸ੍ਰੀ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸੰਸਦ ਵਿਚ ਕਿਸਾਨਾਂ ਨਾਲ ਚੱਟਾਨ ਵਾਂਗ ਡੱਟਿਆ ਤੇ ਤਿੰਨ ਕਾਲੇ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ ਸੀ ਤੇ ਜਿਣਸਾਂ ਦੀ ਘੱਟੋ ਘੱਟ ਸਮਰਥਨ ਮੁੱਲ ’ਤੇ ਯਕੀਨੀ ਸਰਕਾਰੀ ਖਰੀਦ ਕੀਤੇ ਜਾਣ ਤੇ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਇੰਨ ਬਿਨ ਲਾਗੂ ਕਰਨ ਦੀ ਵੀ ਮੰਗ ਕੀਤੀ ਹੈ। ਉਹਨਾਂ ਕਿਹਾ ਕਿ ਪਾਰਟੀ ਨੇ ਭਾਜਪਾ ਦੇ ਦੋਗਲੇਪਨ ਨੂੰ ਵੀ ਬੇਨਕਾਬ ਕੀਤਾ। ਉਹਨਾਂ ਕਿਹਾ ਕਿ ਇਹ ਇਕ ਸੱਚਾਈ ਹੈ ਕਿ ਪ੍ਰਧਾਨ ਮੰਤਰੀ ਜਦੋਂ ਆਪ ਗੁਜਰਾਤ ਦਾ ਮੁੱਖ ਮੰਤਰੀ ਹੁੰਦਿਆਂ ਮੁੱਖ ਮੰਤਰੀਆਂ ਦੀ ਕਮੇਟੀ ਦੇ ਮੁਖੀ ਸਨ ਤਾਂ ਉਹਨਾਂ ਸਿਫਾਰਸ਼ ਕੀਤੀ ਸੀ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਕਿਸੇ ਵੀ ਕਿਸਾਨ ਦੀ ਜਿਣਸ ਐਮ ਐਸ ਪੀ ਤੋਂ ਘੱਟ ਭਾਅ ’ਤੇ ਨਾ ਖਰੀਦੀ ਜਾਵੇ। -PTCNews


Top News view more...

Latest News view more...