ਮੁੱਖ ਖਬਰਾਂ

ਸੁਖਬੀਰ ਸਿੰਘ ਬਾਦਲ ਵੱਲੋਂ ਭਾਜਪਾ ਵਿਧਾਇਕ ਅਰੁਣ ਨਾਰੰਗ ’ਤੇ ਹਿੰਸਕ ਹਮਲੇ ਦੀ ਕੀਤੀ ਨਿਖੇਧੀ

By Jagroop Kaur -- March 28, 2021 10:03 am -- Updated:Feb 15, 2021

ਚੰਡੀਗੜ੍ਹ : ਬੀਤੇ ਦਿਨੀਂ ਭਾਜਪਾ ਦੇ ਅਬੋਹਰ ਤੋਂ ਵਿਧਾਇਕ ਅਰੁਣ ਨਾਰੰਗ ’ਤੇ ਹੋਏ ਹਿੰਸਕ ਹਮਲੇ ਦੀ ਹਰ ਪਾਸੇ ਨਿੰਦਾ ਹੋ ਰਹੀ ਹੈ। ਉਥੇ ਹੀ ਇਸ ਮਾਮਲੇ ਦੀ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਵੀ ਇਸ ਮਾਮਲੇ ਦੀ ਜ਼ੋਰਦਾਰ ਨਿਖੇਧੀ ਕੀਤੀ ਤੇ ਮੰਗ ਕੀਤੀ ਕਿ ਸੂਬਾ ਪੁਲਿਸ ਵੱਲੋਂ ਇਕ ਚੁਣੇ ਹੋਏ ਪ੍ਰਤੀਨਿਧ ਦੇ ਮਾਣ ਸਨਮਾਨ ਦੀ ਰਾਖੀ ਵਿਚ ਅਸਫਲਤਾ ਦੀ ਜ਼ਿੰਮੇਵਾਰੀ ਤੈਅ ਕਰਨ ਵਾਸਤੇ ਘਟਨਾ ਦੀ ਨਿਰਪੱਖ ਜਾਂਚ ਕਰਵਾਈ ਜਾਵੇ।

BJP MLA Arun Narang in thrashed: What is happening in Punjab asks Author Shefali Vaidya and Twitter Users says it was a 'Khalistani Attack' - निर्वस्त्र कर BJP विधायक की पिटाईः लेखिका

READ MORE : ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਹਾਲਤ ਸਥਿਰ, ਆਰਮੀ ਹਸਪਤਾਲ ਨੇ AIIMS ਕੀਤਾ ਰੈਫ਼ਰ  

ਭਾਜਪਾ ਵਿਧਾਇਕ ’ਤੇ ਮਲੋਟ ਵਿਚ ਹੋਏ ਹਮਲੇ ’ਤੇ ਪ੍ਰਤੀਕਰਮ ਪ੍ਰਗਟ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਨੇ ਹਰ ਕਿਸੇ ਨੂੰ ਅਪੀਲ ਕੀਤੀ ਕਿ ਸੂਬੇ ਵਿਚ ਸ਼ਾਂਤੀ ਤੇ ਫਿਰਕੂ ਸਦਭਾਵਨਾ ਵਿਚ ਵਿਘਨ ਨਾ ਪਵੇ, ਇਸ ਵਾਸਤੇ ਹਰ ਕੋਈ ਸੰਜਮ ਨਾਲ ਕੰਮ ਲਵੇ। ਉਹਨਾਂ ਨੇ ਆਪਣਾ ਫਰਜ਼ ਨਿਭਾਉਣ ਵਿਚ ਅਸਫਲ ਰਹਿਣ ’ਤੇ ਸੂਬਾ ਪੁਲਿਸ ਦੀ ਤਿੱਖੀ ਆਲੋਚਨਾ ਕੀਤੀ ਤੇ ਕਿਹਾ ਕਿ ਕਾਂਗਰਸ ਸਰਕਾਰ ਤਾਂ ਅਮਨ ਕਾਨੁੰਨ ਦੀ ਵਿਵਸਥਾ ਕਾਇਮ ਰੱਖਣ ਵਿਚ ਵੀ ਬੁਰੀ ਤਰ੍ਹਾਂ ਅਸਫਲ ਰਹੀ ਹੈ।

Punjab: आंदोलनकारी किसानों ने बीजेपी विधायक Arun Narang को पीटा, फाड़े कपड़े - Punjab: BJP MLA Arun Narang thrashed by farmers in Malout - Punjab AajTak

READ MORE : WhatsApp ਚਲਾਉਣ ਵਾਲਿਆਂ ਲਈ ਅਹਿਮ ਖ਼ਬਰ !  ਇਨ੍ਹਾਂ ਗ਼ਲਤੀਆਂ ਕਰਕੇ ਹੋ ਸਕਦੀ ਹੈ ਜੇਲ੍ਹ

ਸੁਖਬੀਰ ਸਿੰਘ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਹਿੰਸਾ ਦੀ ਸਭਿਅਕ ਸਮਾਜ ਵਿਚ ਕੋਈ ਥਾਂ ਨਹੀਂ ਹੈ ਤੇ ਅਜਿਹੀਆਂ ਕਾਰਵਾਈਆਂ ਕਿਸਾਨ ਸੰਘਰਸ਼ ਨੁੰ ਕਮਜ਼ੋਰ ਕਰਨਗੀਆਂ। ਉਹਨਾਂ ਜ਼ੋਰ ਦੇ ਕੇ ਕਿਹਾ ਕਿ ਲੋਕਤੰਤਰ ਵਿਚ ਹਰ ਕਿਸੇ ਨੂੰ ਰੋਸ ਪ੍ਰਗਟ ਕਰਨ ਦਾ ਹੱਕ ਹੈ ਪਰ ਸ਼ਾਂਤੀਪੂਰਨ ਰੋਸ ਪ੍ਰਦਰਸ਼ਨ ਯਕੀਨੀ ਬਣਾਉਣ ਲਈ ਖਿਆਲ ਰੱਖਿਆ ਜਾਣਾ ਚਾਹੀਦਾ ਹੈ।

ਉਹਨਾਂ ਕਿਹਾ ਕਿ ਜਿਸ ਤਰੀਕੇ ਮਲੋਟ ਵਿਚ ਰੋਸ ਪ੍ਰਦਰਸ਼ਨ ਹੱਥਾਂ ਵਿਚੋਂ ਬਾਹਰ ਹੋ ਗਿਆ, ਇਹ ਪ੍ਰਵਾਨ ਨਹੀਂ ਕੀਤਾ ਜਾ ਸਕਦਾ। ਉਹਨਾਂ ਕਿਹਾ ਕਿ ਇਸਦੇ ਨਾਲ ਹੀ ਹਰ ਕਿਸੇ ਨੁੰ ਆਪਣੇ ਵਿਚਾਰ ਰੱਖਣ ਦਾ ਹੱਕ ਹੈ ਪਰ ਆਪਣੇ ਵਿਚਾਰ ਇਸ ਤਰੀਕੇ ਰੱਖੇ ਜਾਣੇ ਚਾਹੀਦੇ ਹਨ ਕਿ ਕਿਸੇ ਹੋਰ ਦੀਆਂ ਭਾਵਨਾਵਾਂ ਨੂੰ ਸੱਟ ਨਾ ਵੱਜੇ। ਸੁਖਬੀਰ ਬਾਦਲ ਨੇ ਕੇਂਦਰ ਤੇ ਪੰਜਾਬ ਸਰਕਾਰ ਦੋਹਾਂ ਨੂੰ ਆਖਿਆ ਕਿ ਉਹ ਤਣਾਅ ਮਾਹੌਲ ਵਿਚ ਕੁੜਤਣ ਘਟਾਉਣ ਲਈ ਲੋੜੀਂਦੇ ਕਦਮ ਚੁੱਕਣ ਕਿਉਂਕਿ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀ ਗੱਲ ਸੁਣਨ ਤੋਂ ਇਨਕਾਰ ਕਰਨ ਅਤੇ ਤਿੰੰਨ ਖੇਤੀ ਕਾਨੂੰਨ ਰੱਦ ਕਰਨ ਤੋਂ ਇਨਕਾਰ ਕਰਨ ਕਾਰਨ ਮਾਹੌਲ ਵਿਚ ਤਲਖੀ ਬਣੀ ਹੋ

  • Share