Thu, May 2, 2024
Whatsapp

ਸੁਖਬੀਰ ਸਿੰਘ ਬਾਦਲ ਵੱਲੋਂ ਉੱਘੇ ਪੰਜਾਬੀ ਲੇਖਕ ਜਸਵੰਤ ਸਿੰਘ ਕੰਵਲ ਦੇ ਦਿਹਾਂਤ ਉੱਤੇ ਦੁੱਖ ਦਾ ਪ੍ਰਗਟਾਵਾ

Written by  Shanker Badra -- February 01st 2020 07:50 PM
ਸੁਖਬੀਰ ਸਿੰਘ ਬਾਦਲ ਵੱਲੋਂ ਉੱਘੇ ਪੰਜਾਬੀ ਲੇਖਕ ਜਸਵੰਤ ਸਿੰਘ ਕੰਵਲ ਦੇ ਦਿਹਾਂਤ ਉੱਤੇ ਦੁੱਖ ਦਾ ਪ੍ਰਗਟਾਵਾ

ਸੁਖਬੀਰ ਸਿੰਘ ਬਾਦਲ ਵੱਲੋਂ ਉੱਘੇ ਪੰਜਾਬੀ ਲੇਖਕ ਜਸਵੰਤ ਸਿੰਘ ਕੰਵਲ ਦੇ ਦਿਹਾਂਤ ਉੱਤੇ ਦੁੱਖ ਦਾ ਪ੍ਰਗਟਾਵਾ

ਸੁਖਬੀਰ ਸਿੰਘ ਬਾਦਲ ਵੱਲੋਂ ਉੱਘੇ ਪੰਜਾਬੀ ਲੇਖਕ ਜਸਵੰਤ ਸਿੰਘ ਕੰਵਲ ਦੇ ਦਿਹਾਂਤ ਉੱਤੇ ਦੁੱਖ ਦਾ ਪ੍ਰਗਟਾਵਾ:ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਉੱਘੇ ਪੰਜਾਬੀ ਲੇਖਕ, ਨਾਵਲਕਾਰ ਅਤੇ ਸਾਹਿਤ ਅਕਾਦਮੀ ਐਵਾਰਡ ਜੇਤੂ ਸਰਦਾਰ ਜਸਵੰਤ ਸਿੰਘ ਕੰਵਲ ਦੇ ਸੰਖੇਪ ਬੀਮਾਰੀ ਮਗਰੋਂ ਹੋਏ ਦਿਹਾਂਤ ਉੱਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ ਆਮ ਆਦਮੀ ਨੂੰ ਦਰਪੇਸ਼ ਸਮਾਜਿਕ ਅਤੇ ਆਰਥਿਕ ਸਮੱਿਸਆਵਾਂ ਬਾਰੇ ਨਿੱਠ ਕੇ ਲਿਖਣ ਵਾਲੇ ਇਸ ਪ੍ਰੋੜ ਲੇਖਕ ਦੇ ਦਿਹਾਂਤ ਨਾਲ ਪੰਜਾਬੀ ਸਾਹਿਤ ਅੰਦਰ ਇੱਕ ਵੱਡਾ ਖ਼਼ਲਾਅ ਪੈਦਾ ਹੋ ਗਿਆ ਹੈ, ਜਿਸ ਨੂੰ ਭਰਨਾ ਬਹੁਤ ਮੁਸ਼ਕਿਲ ਹੋਵੇਗਾ। ਉਹਨਾਂ ਕਿਹਾ ਕਿ ਸਰਦਾਰ ਕੰਵਲ ਵੱਲੋਂ ਲਿਖੀਆਂ 80 ਦੇ ਕਰੀਬ ਕਿਤਾਬਾਂ ਸਾਡੇ ਲਈ ਹਮੇਸ਼ਾਂ ਪ੍ਰੇਰਣਾ ਦਾ ਸਰੋਤ ਬਣੀਆਂ ਰਹਿਣਗੀਆਂ। ਸਰਦਾਰ ਬਾਦਲ ਨੇ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਵਾਹਿਗੁਰੂ ਅੱਗੇ ਦੁਖੀ ਪਰਿਵਾਰ ਨੂੰ ਭਾਣੇ ਨੂੰ ਮੰਨਣ ਦਾ ਬਲ ਬਖ਼ਸ਼ਣ ਦੀ ਅਰਦਾਸ ਕੀਤੀ। -PTCNews


Top News view more...

Latest News view more...