Advertisment

ਸੁਖਬੀਰ ਸਿੰਘ ਬਾਦਲ ਨੇ ਸੰਗਰੂਰ ਲੋਕ ਸਭਾ ਦੀ ਜ਼ਿਮਨੀ ਚੋਣ ਜਿੱਤਣ ’ਤੇ ਸਿਮਰਨਜੀਤ ਸਿੰਘ ਮਾਨ ਨੂੰ ਦਿੱਤੀ ਵਧਾਈ

author-image
Riya Bawa
Updated On
New Update
ਸੁਖਬੀਰ ਸਿੰਘ ਬਾਦਲ ਨੇ ਸੰਗਰੂਰ ਲੋਕ ਸਭਾ ਦੀ ਜ਼ਿਮਨੀ ਚੋਣ ਜਿੱਤਣ ’ਤੇ ਸਿਮਰਨਜੀਤ ਸਿੰਘ ਮਾਨ ਨੂੰ ਦਿੱਤੀ ਵਧਾਈ
Advertisment
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੁੰ ਸੰਗਰੂਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਦੀ ਜਿੱਤ ਦੀ ਵਧਾਈ ਦਿੱਤੀ ਤੇ ਉਹਨਾਂ ਨੂੰ ਪਾਰਟੀ ਵੱਲੋਂ ਸਹਿਯੋਗ ਦੇਣ ਦੀ ਪੇਸ਼ਕਸ਼ ਕੀਤੀ।
Advertisment
 ਸੁਖਬੀਰ ਸਿੰਘ ਬਾਦਲ ਨੇ ਸੰਗਰੂਰ ਲੋਕ ਸਭਾ ਦੀ ਜ਼ਿਮਨੀ ਚੋਣ ਜਿੱਤਣ ’ਤੇ ਸਿਮਰਨਜੀਤ ਸਿੰਘ ਮਾਨ ਨੂੰ ਦਿੱਤੀ ਵਧਾਈ ਅੱਜ ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਅਸੀਂ ਸਹੀ ਲੋਕਤੰਤਰੀ ਭਾਵਨਾ ਮੁਤਾਬਕ ਦਿੱਤੇ ਲੋਕਾਂ ਦੇ ਫਤਵੇ ਅੱਗੇ ਸੀਸ ਨਿਵਾਉਂਦੇ ਹਾਂ ਤੇ ਸਾਨੂੰ ਵਿਸ਼ਵਾਸ ਹੈ ਕਿ ਸਰਦਾਰ ਮਾਨ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੀ ਸੰਸਦ ਵਿਚ ਆਵਾਜ਼ ਬੁਲੰਦ ਕਰਨਗੇ।  ਸੁਖਬੀਰ ਸਿੰਘ ਬਾਦਲ ਨੇ ਸੰਗਰੂਰ ਲੋਕ ਸਭਾ ਦੀ ਜ਼ਿਮਨੀ ਚੋਣ ਜਿੱਤਣ ’ਤੇ ਸਿਮਰਨਜੀਤ ਸਿੰਘ ਮਾਨ ਨੂੰ ਦਿੱਤੀ ਵਧਾਈ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਇਹ ਸੰਸਦੀ ਜ਼ਿਮਨੀ ਚੋਣ ਸਿਧਾਂਤਾ ਦੇ ਆਧਰਾ ’ਤੇ ਲੜੀ ਸੀ ਤੇ ਪਾਰਟੀ ਸਿਧਾਂਤਾਂ ਲਈ ਹਮੇਸ਼ਾ ਡਟੀ ਰਹੇਗੀ। ਉਹਨਾਂ ਕਿਹਾ ਕਿ ਅਸੀਂ ਸਾਰੀਆਂ ਪੰਥਕ ਧਿਰਾਂ ਦੇ ਨਾਲ ਰਲ ਕੇ ਬੰਦੀ ਸਿੰਘਾਂ ਦੇ ਪਰਿਵਾਰ ਵਿਚੋਂ ਉਮੀਦਵਾਰ ਖੜ੍ਹਾ ਕੀਤਾ ਸੀ। ਉਹਨਾਂ ਕਿਹਾ ਕਿ ਇਹ ਇਕ ਸਿਧਾਂਤਕ ਲੜਾਈ ਸੀ।
Advertisment
ਇਹ ਵੀ ਪੜ੍ਹੋ: ਸਿਆਸਤ ਦੇ ਹਰ ਦਿੱਗਜ਼ ਨੇ ਸਿਮਰਨਜੀਤ ਸਿੰਘ ਮਾਨ ਨੂੰ ਦਿੱਤੀ ਵਧਾਈ ਅਸੀਂ ਭਾਈ ਬਲਵੰਤ ਸਿੰਘ ਰਾਜੋਆਣਾ ਜੋ ਬਿਨਾਂ ਪੈਰੋਲ ਤੋਂ 28 ਸਾਲਾਂ ਤੋਂ ਜੇਲ੍ਹ ਵਿਚ ਬੰਦ ਹਨ, ਸਮੇਤ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਜਾਰੀ ਰੱਖਾਂਗੇ। ਉਹਨਾਂ ਕਿਹਾ ਕਿ ਇਕ ਹੋਰ ਬੰਦੀ ਸਿੰਘ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਜਿਹਨਾਂ ਦੀ ਰਿਹਾਈ ਲਈ ਪ੍ਰਵਾਨਗੀ ਮਿਲਣ ਦੇ ਬਾਵਜੂਦ ਵੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ 7 ਮਹੀਨਿਆਂ ਤੋਂ ਰਿਹਾਈ ਦਸਤਾਵੇਜ਼ਾਂ ’ਤੇ ਹਸਤਾਖ਼ਰ ਨਾ ਕਰਨ ਕਾਰਨ ਉਹਨਾਂ ਦੀ ਰਿਹਾਈ ਨਹੀਂ ਹੋ ਰਹੀ। Who is Sangrur's new MP Simranjit Singh Mann? Know his electoral profile ਉਹਨਾਂ ਕਿਹਾ ਕਿ ਇਹਨਾਂ ਦੋਵੇਂ ਬੰਦੀ ਸਿੰਘਾਂ ਦੇ ਨਾਲ ਨਾਲ ਹੋਰ ਜਿਹੜੇ ਵੀ ਆਪਣੀ ਉਮਰ ਕੈਦ ਦੀ ਸਜ਼ਾ ਪੂਰੀ ਹੋਣ ਦੇ ਬਾਵਜੂਦ ਜੇਲ੍ਹਾਂ ਵਿਚ ਕੈਦ ਹਨ, ਦੀ ਰਿਹਾਈ ਤੁਰੰਤ ਹੋਣੀ ਚਾਹੀਦੀ ਹੈ। publive-image -PTC News-
latest-news punjabi-news simranjit-singh-mann shiromani-akali-dal-amritsar sukhbirbadal elections-2022 sangrur-by-election-2022 sangrur-parliamentary-bypoll sangrur-loksabha-by-election-results2022 sangrur-constituency
Advertisment

Stay updated with the latest news headlines.

Follow us:
Advertisment