Sun, Jul 13, 2025
Whatsapp

ਸੁਖਬੀਰ ਸਿੰਘ ਬਾਦਲ ਨੇ ਪੰਜਾਬ ਯੂਨੀਵਰਸਿਟੀ ਦੇ ਮਾਮਲੇ 'ਚ ਪੰਜਾਬ ਦੇ ਹਿੱਤਾਂ ਦੀ ਰਾਖੀ ਕਰਨ 'ਚ ਨਾਕਾਮ ਰਹਿਣ ’ਤੇ ਮਾਨ ਸਰਕਾਰ ਦੀ ਕੀਤੀ ਨਿਖੇਧੀ

Reported by:  PTC News Desk  Edited by:  Pardeep Singh -- May 24th 2022 08:11 PM
ਸੁਖਬੀਰ ਸਿੰਘ ਬਾਦਲ ਨੇ ਪੰਜਾਬ ਯੂਨੀਵਰਸਿਟੀ ਦੇ ਮਾਮਲੇ 'ਚ ਪੰਜਾਬ ਦੇ ਹਿੱਤਾਂ ਦੀ ਰਾਖੀ ਕਰਨ 'ਚ ਨਾਕਾਮ ਰਹਿਣ ’ਤੇ ਮਾਨ ਸਰਕਾਰ ਦੀ ਕੀਤੀ ਨਿਖੇਧੀ

ਸੁਖਬੀਰ ਸਿੰਘ ਬਾਦਲ ਨੇ ਪੰਜਾਬ ਯੂਨੀਵਰਸਿਟੀ ਦੇ ਮਾਮਲੇ 'ਚ ਪੰਜਾਬ ਦੇ ਹਿੱਤਾਂ ਦੀ ਰਾਖੀ ਕਰਨ 'ਚ ਨਾਕਾਮ ਰਹਿਣ ’ਤੇ ਮਾਨ ਸਰਕਾਰ ਦੀ ਕੀਤੀ ਨਿਖੇਧੀ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਨੁੰ ਕੇਂਦਰੀ ਯੂਨੀਵਰਸਿਟੀ ਬਣਾਉਣ ਦੇ ਮਾਮਲੇ ਵਿਚ ਪੰਜਾਬ ਦੇ ਹਿੱਤਾਂ ਦੀ ਰਾਖੀ ਕਰਨ ਵਿਚ ਨਾਕਾਮ ਰਹਿਣ ਅਤੇ ਮਾਮਲਾ ਸਹੀ ਢੰਗ ਨਾਲ ਕੇਂਦਰ ਸਰਕਾਰ ਕੋਲ ਪੇਸ਼ ਕਰਨ ਤੇ ਕੇਂਦਰ ਸਰਕਾਰ ਕੋਲ ਸਹੀ ਤਰੀਕੇ ਮਾਮਲਾ ਚੁੱਕਣ ਵਿਚ ਨਾਕਾਮ ਰਹਿਣ ਦੀ ਨਿਖੇਧੀ ਕੀਤੀ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਪੰਜਾਬੀਆਂ ਦੇ ਮਾਣ ਸਨਮਾਨ ਦਾ ਪ੍ਰਤੀਕ ਹੈ ਤੇ ਪੰਜਾਬੀ ਨਹੀਂ ਚਾਹੁੰਦੇ ਕਿ ਇਸਦੇ ਵਿਲੱਖਣ ਚਰਿੱਤਰ ਨਾਲ ਕੋਈ ਛੇੜਛਾੜ ਕੀਤੀ ਜਾਵੇ ਪਰ ਆਮ ਆਦਮੀ ਪਾਰਟੀ ਸਰਕਾਰ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਸਹੀ ਤਰੀਕੇ ਸੂਬੇ ਦੇ ਸਟੈਂਡ ਦੀ ਪੈਰਵੀ ਨਹੀਂ ਕੀਤੀ। ਉਹਨਾਂ ਕਿਹਾ ਕਿ ਇਸ ਕਾਰਨ ਪੰਜਾਬ ਦੇ ਕੇਸ ਦਾ ਨੁਕਸਾਨ ਹੋਇਆ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੁੰ ਇਸ ਮਾਮਲੇ ਦਾ ਤੁਰੰਤ ਨੋਟਿਸ ਲੈਣਾ ਚਾਹੀਦਾ ਹੈ ਅਤੇ ਨਾ ਸਿਰਫ ਸੂਬੇ ਦਾ ਕੇਂਦਰ ਸਰਕਾਰ ਕੋਲ ਰੱਖਣਾ ਚਾਹੀਦਾ ਹੈ ਬਲਕਿ ਇਹ ਅਦਾਲਤ ਵਿਚ ਵੀ ਰੱਖਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਪੰਜਾਬ ਦੇ ਅਮੀਰ ਸਭਿਆਚਾਰ ਦੀ ਪ੍ਰਤੀਕ ਹੈ ਤੇ ਹਿਸਦੇ ਅਧਿਕਾਰ ਖੇਤਰ ਵਿਚ ਕੇਂਦਰ ਵੱਲੋਂ ਛੇੜਛਾੜ ਕਰਨਾ ਸੂਬੇ ਅਤੇ ਇਸਦੇ ਲੋਕਾਂ ਦੇ ਖਿਲਾਫ ਹੋਵੇਗਾ। ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਮੁੱਖ ਮੰਤਰੀ ਨੁੰ ਮਾਮਲੇ ਨੁੰ ਹਲਕੇ ਵਿਚ ਨਹੀਂ ਲੈਣਾ ਚਾਹੀਦਾ। ਉਹਨਾਂ ਕਿਹਾ ਕਿ ਪਿਛਲੇ ਸਮੇਂ ਵਿਚ ਪੰਜਾਬ ਯੂਨੀਵਰਸਿਟੀ ਤੋਂ ਪੰਜਾਬ ਦਾ ਕੰਟਰੋਲ ਖਤਮ ਕਰਨ ਵਾਸਤੇ ਅਨੇਕਾਂ ਸਾਜ਼ਿਸ਼ਾਂ ਰਚੀਆਂ ਗਈਆਂ। ਉਹਨਾਂ ਕਿਹਾ ਕਿ ਉਹ ਮਾਣ ਨਾਲ ਕਹਿ ਸਕਦੇ ਹਨ ਕਿ ਅਕਾਲੀ ਦਲ ਨੇ ਹਮੇਸ਼ਾ ਅੱਗੇ ਹੋ ਕੇ ਲੜਾਈ ਲੜੀ ਤਾਂ ਜੋ ਵਰਿਸਟੀ ਦੇ ਵਿਲੱਖਣ ਚਰਿੱਤਰ ਨਾਲ ਛੇੜਛਾੜ ਨਾ ਹੋ ਸਕੇ। ਉਹਨਾ ਨੇ ਪ੍ਰਸ਼ਾਸਕੀ ਸੁਧਾਰ ਦੇ ਨਾਂ ’ਤੇ ਬਣਾਈ ਕਮੇਟੀ ਬਣਾ ਕੇ ਯੂਨੀਵਰਸਿਟੀ ਦੇ ਅਧਿਕਾਰ ਖੇਤਰ ਵਿਚ ਤਬਦੀਲੀ ਕਰਨ ਅਤੇ ਯੂਨੀਵਰਸਿਟੀ ਦੀ ਸਿੰਡੀਕੇਟ ਲਈ ਚੁਣੇ ਹੋਏ ਪ੍ਰਤੀਨਿਧਾਂ ਦੀ ਥਾਂ ’ਤੇ ਐਕਸ ਆਫੀਸ਼ੀਓ ਤੇ ਨਾਮਜ਼ਦ ਮੈੀਬਰਾਂ ਦੀ ਸਿਫਾਰਸ਼ ਨਾਲ ਸੰਸਥਾ ਵਿਚੋਂ ਪੰਜਾਬੀਆਂ ਨੂੰ ਖ਼ਤਮ ਕਰਨ ਦੀ ਸਾਜ਼ਿਸ਼ ਦਾ ਹਵਾਲਾ ਵੀ ਦਿੱਤਾ। ਬਾਦਲ ਨੇ ਕਿਹਾ ਕਿ ਅਕਾਲੀ ਦਲ ਨੇ ਇਹ ਸਾਜ਼ਿਸ਼ ਤੇ ਹੋਰ ਸਾਜ਼ਿਸ਼ਾਂ ਜੋ ਯੂਨੀਵਰਸਿਟੀ ’ਤੇ ਪੰਜਾਬ ਦਾ ਹੱਕ ਖੋਰਨ ਲਈ ਰਚੀਆਂ ਗਈਆਂ, ਅਸਫਲ ਬਣਾ ਦਿੱਤੀਆਂ। ਉਹਨਾ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਇਹ ਸਮਝਣਾ ਚਾਹੀਦਾ ਹੈ ਕਿ ਪੰਜਾਬ ਯੂਨੀਵਰਸਿਟੀ ਸੂਬੇ ਦੇ ਲੋਕਾਂ ਦੀ ਖੇਤਰੀ ਇੱਛਾਵਾਂ ਦੇ ਸੰਘਵਾਦ ਦੇ ਸਿਧਾਂਤਾਂ ਦੀ ਪ੍ਰਤੀਕ ਹੈ। ਉਹਨਾਂ ਨੇ ਮੁੱਖ ਮੰਤਰੀ ਨੂੰ ਆਖਿਆ ਕਿ ਉਹ ਇਸ ਗੱਲ ਦਾ ਨੋਟਿਸ ਲੈਣ ਕਿ ਯੂਨੀਵਰਸਿਟੀ ਸਥਾਪਿਤ ਕਰਨ ਦਾ ਮਕਸਦ ਸੂਬੇ ਦੇ ਅਕਾਦਮਿਕ ਤੇ ਸਭਿਆਚਾਰ ਵਿਰਸੇ ਦੀ ਸੰਭਾਵਲ ਤੇ ਇਸਨੁੰ ਉਤਸ਼ਾਹਿਤ ਕਰਨਾ ਸੀ। ਉਹਨਾਂ ਕਿਹਾ ਕਿ ਤੁਹਾਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਇਸ ਸਥਿਤੀ ਵਿਚ ਕੋਈ ਤਬਦੀਲੀ ਨਾ ਹੋਵੇ। ਇਹ ਵੀ ਪੜ੍ਹੋ:ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ ਅਤੇ ਮੁੱਖ ਮੰਤਰੀਆਂ ਤੋਂ ਮੁਲਾਕਾਤ ਲਈ ਮੰਗਿਆ ਸਮਾਂ -PTC News


Top News view more...

Latest News view more...

PTC NETWORK
PTC NETWORK