Fri, Apr 26, 2024
Whatsapp

ਸੁਖਬੀਰ ਸਿੰਘ ਬਾਦਲ ਦਾ ਵੱਡਾ ਐਲਾਨ, ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਦਲਿਤ ਚਿਹਰਾ ਹੋਵੇਗਾ ਡਿਪਟੀ CM

Written by  Shanker Badra -- April 14th 2021 01:08 PM
ਸੁਖਬੀਰ ਸਿੰਘ ਬਾਦਲ ਦਾ ਵੱਡਾ ਐਲਾਨ, ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਦਲਿਤ ਚਿਹਰਾ ਹੋਵੇਗਾ ਡਿਪਟੀ CM

ਸੁਖਬੀਰ ਸਿੰਘ ਬਾਦਲ ਦਾ ਵੱਡਾ ਐਲਾਨ, ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਦਲਿਤ ਚਿਹਰਾ ਹੋਵੇਗਾ ਡਿਪਟੀ CM

ਜਲੰਧਰ : ਪੰਜਾਬ ਅੰਦਰ 2022 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਹੁਣ ਤਿਆਰੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਕ ਮਹੱਤਵਪੂਰਣ ਐਲਾਨ ਕਰਦਿਆਂ ਕਿਹਾ ਹੈ ਕਿ ਜੇ 2022 ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਬਣਦੀ ਹੈ ਤਾਂ ਉਪ ਮੁੱਖ ਮੰਤਰੀ ਦਲਿਤ ਚਿਹਰਾ ਹੋਵੇਗਾ। [caption id="attachment_489158" align="aligncenter" width="300"]Sukhbir Singh Badal da vdda Aalan , SAD Govt aun te Dalit face howega Deputy CM Punjab ਸੁਖਬੀਰ ਸਿੰਘ ਬਾਦਲ ਦਾ ਵੱਡਾ ਐਲਾਨ, ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਦਲਿਤ ਚਿਹਰਾ ਹੋਵੇਗਾ ਡਿਪਟੀ CM[/caption] ਪੜ੍ਹੋ ਹੋਰ ਖ਼ਬਰਾਂ : ਪੰਜਾਬ 'ਚ ਲੱਗ ਸਕਦੈ Weekend Lockdown , ਰੀਵਿਊ ਮੀਟਿੰਗ 'ਚ ਹੋਵੇਗਾ ਵਿਚਾਰ ਇਸ ਤੋਂ ਇਲਾਵਾ ਸੁਖਬੀਰ ਸਿੰਘ ਬਾਦਲ ਨੇ ਇਹ ਵੀ ਐਲਾਨ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ਤੋਂ ਬਾਅਦ ਅਸੀਂ ਡਾ: ਅੰਬੇਦਕਰ ਦੇ ਨਾਮ 'ਤੇ ਪੰਜਾਬ ਵਿੱਚ ਇੱਕ ਵਿਸ਼ਾਲ ਯੂਨੀਵਰਸਿਟੀ ਬਣਾਵਾਂਗੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬਾਬਾ ਸਾਹਿਬ  ਅੰਬੇਡਕਰ ਦੇ ਇਤਿਹਾਸ ਤੋਂ ਜਾਣੂ ਕਰਵਾਇਆ ਜਾਵੇਗਾ। [caption id="attachment_489157" align="aligncenter" width="300"]Sukhbir Singh Badal da vdda Aalan , SAD Govt aun te Dalit face howega Deputy CM Punjab ਸੁਖਬੀਰ ਸਿੰਘ ਬਾਦਲ ਦਾ ਵੱਡਾ ਐਲਾਨ, ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਦਲਿਤ ਚਿਹਰਾ ਹੋਵੇਗਾ ਡਿਪਟੀ CM[/caption] ਇਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਇਹ ਵੀ ਕਿਹਾ ਕਿ ਵਿਧਾਨ ਸਭਾ ਚੋਣਾਂ ਗੱਠਜੋੜ ਤਹਿਤ ਲੜੀਆਂ ਜਾ ਸਕਦੀਆਂ ਹਨ। ਸੁਖਬੀਰ ਨੇ ਕਿਹਾ ਕਿ ਉਨ੍ਹਾਂ ਦੀ ਕੁੱਝ ਸਿਆਸੀ ਪਾਰਟੀਆਂ ਦੇ ਨਾਲ ਗੱਲਬਾਤ ਚੱਲ ਰਹੀ ਹੈ ਅਤੇ ਆਉਂਦੇ ਦਿਨਾਂ ਵਿਚ ਸਭ ਕੁੱਝ ਸਾਫ ਹੋ ਜਾਵੇਗਾ। [caption id="attachment_489156" align="aligncenter" width="300"]Sukhbir Singh Badal da vdda Aalan , SAD Govt aun te Dalit face howega Deputy CM Punjab ਸੁਖਬੀਰ ਸਿੰਘ ਬਾਦਲ ਦਾ ਵੱਡਾ ਐਲਾਨ, ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਦਲਿਤ ਚਿਹਰਾ ਹੋਵੇਗਾ ਡਿਪਟੀ CM[/caption] ਪੜ੍ਹੋ ਹੋਰ ਖ਼ਬਰਾਂ :ਕੋਰੋਨਾ ਦੀ ਰਫ਼ਤਾਰ ਤੇਜ਼ ਪਰ ਮੁੱਖ ਮੰਤਰੀ ਦੇ ਸ਼ਹਿਰ ਦਾ ਰਜਿੰਦਰਾ ਹਸਪਤਾਲ ਸੁਸਤ , ਮਰੀਜ਼ਾਂ ਨੂੰ ਨਹੀਂ ਮਿਲ ਰਹੀਆਂ ਰਿਪੋਰਟਾਂ  ਅੱਜ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਦੀ 130 ਵੀਂ ਜਯੰਤੀ ਪੂਰੇ ਦੇਸ਼ ਵਿੱਚ ਮਨਾਈ ਜਾ ਰਹੀ ਹੈ। ਇਸ ਮੌਕੇ ਡਾ: ਅੰਬੇਦਕਰ ਦੇ ਜਨਮ ਦਿਨ ਦੇ ਮੌਕੇ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਜਲੰਧਰ ਪਹੁੰਚੇ ਸਨ। ਸੁਖਬੀਰ ਸਿੰਘ ਬਾਦਲਦੇ ਐਲਾਨ ਤੋਂ ਦਲਿਤ ਭਾਈਚਾਰੇ ਦੇ ਲੋਕਾਂ ਵਿਚ ਖੁਸ਼ੀ ਦੀ ਲਹਿਰ ਦੇਖਣ ਨੂੰ ਮਿਲ ਰਹੀ ਹੈ। -PTCNews https://youtu.be/V8BJaBfxYg8


Top News view more...

Latest News view more...