Sat, May 18, 2024
Whatsapp

ਸੁਖਬੀਰ ਸਿੰਘ ਬਾਦਲ ਨੇ ਬੰਦੀ ਸਿੰਘਾਂ ਦੀ ਰਿਹਾਈ ਦੀ ਕੀਤੀ ਮੰਗ

Written by  Pardeep Singh -- May 04th 2022 04:15 PM
ਸੁਖਬੀਰ ਸਿੰਘ ਬਾਦਲ ਨੇ ਬੰਦੀ ਸਿੰਘਾਂ ਦੀ ਰਿਹਾਈ ਦੀ ਕੀਤੀ ਮੰਗ

ਸੁਖਬੀਰ ਸਿੰਘ ਬਾਦਲ ਨੇ ਬੰਦੀ ਸਿੰਘਾਂ ਦੀ ਰਿਹਾਈ ਦੀ ਕੀਤੀ ਮੰਗ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅੱਜ ਪ੍ਰੈੱਸ ਵਾਰਤਾ ਕੀਤੀ ਗਈ।  ਸੁਖਬੀਰ ਸਿੰਘ ਬਾਦਲ ਨੇ ਬੰਦੀ ਸਿੱਖਾਂ ਦਾ ਨੂੰ ਰਿਹਾਅ ਕਰਨ ਦੀ ਮੰਗ ਕੀਤੀ। ਉਨ੍ਹਾਂ ਨੇ ਕਿਹਾ ਹੈ ਕਿ ਕਈ ਸਿੰਘ ਸਜ਼ਾ ਪੂਰੀ ਕਰ ਚੁੱਕੇ ਹਨ ਪਰ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਨੇ ਕਿਹਾ ਹੈ ਕਿ ਬੰਦੀ ਸਿੰਘਾਂ ਦੀ ਸਜ਼ਾ ਪੂਰੀ ਹੋ ਗਈ ਪਰ ਛੱਡਿਆ ਨਹੀ ਜਾ ਰਿਹਾ ਹੈ ਇਹ ਕਿਤੇ ਵੀ ਨਹੀਂ ਲਿਖਿਆ ਹੋਇਆ ਹੈ। ਉਨ੍ਹਾਂ ਨੇ ਕਿਹਾ ਹੈ  ਕਿ ਬੰਦੀ ਸਿੰਘਾਂ ਦਾ ਮੁੱਦਾ ਕੌਮ ਦਾ ਅਹਿਮ ਮੁੱਦਾ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਹੈਰਾਨੀ ਇਸ ਗੱਲ ਦੀ ਹੈ ਕਿ ਪਿਛਲੀ ਕਾਂਗਰਸ ਦੀ ਸਰਕਾਰ ਦੌਰਾਨ ਸੀ. ਬੀ. ਆਈ. ਕੋਰਟ ਨੇ 4 ਪੁਲਸ ਅਫ਼ਸਰ, ਜਿਨ੍ਹਾਂ ਨੇ ਝੂਠੇ ਮੁਕਾਬਲੇ ਦੌਰਾਨ ਨੌਜਵਾਨ ਮਾਰੇ ਸੀ, ਉਨ੍ਹਾਂ ਨੂੰ ਉਮਰ ਕੈਦ ਦੇ ਦਿੱਤੀ ਅਤੇ ਕੈਪਟਨ ਸਰਕਾਰ ਨੇ ਉਨ੍ਹਾਂ ਨੂੰ ਇਕ ਸਾਲ ਦੇ ਅੰਦਰ ਹੀ ਪਹਿਲਾਂ ਹੀ ਜੇਲ੍ਹਾਂ 'ਚੋਂ ਛੁਡਵਾ ਦਿੱਤਾ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਨੂੰ ਤਾਂ ਪੈਰੋਲ ਵੀ ਨਹੀਂ ਮਿਲੀ। ਉਨ੍ਹਾਂ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਨੂੰ ਅਦਾਲਤਾਂ ਨੇ ਉਮਰ ਕੈਦ ਦੀ ਸਜ਼ਾ ਦਿੱਤੀ, ਉਨ੍ਹਾਂ ਨੂੰ ਸਾਲ ਦੇ ਅੰਦਰ ਛੱਡ ਦਿੱਤਾ ਗਿਆ ਅਤੇ ਇਹ ਸਾਡੀ ਕੌਮ ਨਾਲ ਬੇ-ਇਨਸਾਫ਼ੀ ਹੈ।  ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਇਸ ਮੁੱਦੇ ਉੱਤੇ ਆਪਣਾ ਸਟੈਂਡ ਸਪੱਸ਼ਟ ਕਰਨ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ 'ਚ ਲਾਅ ਐਡ ਆਡਰ ਖਤਮ ਹੁੰਦਾ ਜਾ ਰਿਹਾ ਹੈ।ਉਨ੍ਹਾਂ ਨੇ ਕਿਹਾ ਹੈ ਕਿ ਪਟਿਆਲਾ 'ਚ ਜੋ ਘਟਨਾ ਹੋਈ, ਉਸ ਦੇ ਲਈ ਮੌਜੂਦਾ ਸਰਕਾਰ ਜ਼ਿੰਮੇਵਾਰ ਹੈ। ਉਨ੍ਹਾਂ ਨੇ ਕਿਹਾ ਕਿ 4 ਦਿਨ ਪਹਿਲਾਂ ਮੁੱਖ ਮੰਤਰੀ ਨੂੰ ਪੰਜਾਬ ਪੁਲਸ ਨੇ ਪਟਿਆਲਾ ਘਟਨਾ ਬਾਰੇ ਜਾਣਕਾਰੀ ਦੇ ਦਿੱਤੀ ਸੀ ਕਿ ਅਜਿਹਾ ਕੁੱਝ ਹੋ ਸਕਦਾ ਹੈ ਪਰ ਫਿਰ ਵੀ ਇਸ ਸਬੰਧੀ ਕੋਈ ਕਾਰਵਾਈ ਨਹੀਂ ਕੀਤੀ ਗਈ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਰਹੱਦੀ ਸੂਬਾ ਹੈ ਪਰ ਇਸ ਦਾ ਮੁੱਖ ਮੰਤਰੀ ਜੇਕਰ ਗੈਰ ਜ਼ਿੰਮੇਵਾਰ ਹੋਵੇਗਾ ਤਾਂ ਫਿਰ ਸਭ ਕੁੱਝ ਗਲਤ ਹੀ ਹੋਵੇਗੀ। ਉਨ੍ਹਾਂ ਕਿਹਾ ਹੈ ਕਿ ਮੁੱਖ ਮੰਤਰੀ ਦੀ ਕੋਸ਼ਿਸ਼ ਹੋਣੀ ਚਾਹੀਦੀ ਹੈ ਕਿ ਲਾਅ ਐਂਡ ਆਰਡਰ ਕੰਟਰੋਲ 'ਚ ਰਹੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਮਾਂਡ ਆਪਣੇ ਹੱਥ ਵਿੱਚ ਲੈਣੀ ਚਾਹੀਦੀ ਹੈ ਅਤੇ ਕੇਜਰੀਵਾਲ ਉੱਤੇ ਨਿਰਭਰ ਨਹੀਂ ਰਹਿਣਾ ਚਾਹੀਦਾ ਹੈ। ਇਹ ਵੀ ਪੜ੍ਹੋ:ਅਨੋਖਾ ਵਿਆਹ: ਥਾਣੇ 'ਚ ਆਈ ਬਰਾਤ, ਥਾਣੇ ਤੋਂ ਹੀ ਉੱਠੀ ਡੋਲ੍ਹੀ -PTC News


Top News view more...

Latest News view more...

LIVE CHANNELS
LIVE CHANNELS