Wed, Apr 24, 2024
Whatsapp

ਗੰਨੇ ਦਾ ਯਕੀਨੀ ਸਰਕਾਰੀ ਖਰੀਦ ਭਾਅ ਵਧਾ ਕੇ 380 ਰੁਪਏ ਪ੍ਰਤੀ ਕੁਇੰਟਲ ਕੀਤਾ ਜਾਵੇ : ਸੁਖਬੀਰ ਸਿੰਘ ਬਾਦਲ

Written by  Shanker Badra -- August 22nd 2021 12:13 PM
ਗੰਨੇ ਦਾ ਯਕੀਨੀ ਸਰਕਾਰੀ ਖਰੀਦ ਭਾਅ ਵਧਾ ਕੇ 380 ਰੁਪਏ ਪ੍ਰਤੀ ਕੁਇੰਟਲ ਕੀਤਾ ਜਾਵੇ : ਸੁਖਬੀਰ ਸਿੰਘ ਬਾਦਲ

ਗੰਨੇ ਦਾ ਯਕੀਨੀ ਸਰਕਾਰੀ ਖਰੀਦ ਭਾਅ ਵਧਾ ਕੇ 380 ਰੁਪਏ ਪ੍ਰਤੀ ਕੁਇੰਟਲ ਕੀਤਾ ਜਾਵੇ : ਸੁਖਬੀਰ ਸਿੰਘ ਬਾਦਲ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਰੋਸ ਪ੍ਰਦਰਸ਼ਨ ਕਰ ਰਹੇ ਗੰਨਾ ਉਤਪਾਦਕ ਕਿਸਾਨਾ ਨਾਲ ਇਕਜੁੱਟਤਾ ਪ੍ਰਗਟ ਕਰਦਿਆਂ ਮੰਗ ਕੀਤੀ ਕਿ ਕਾਂਗਰਸ ਸਰਕਾਰ ਗੰਨੇ ਦਾ ਯਕੀਨੀ ਖਰੀਦ ਸਰਕਾਰੀ ਖਰੀਦ ਭਾਅ ਵਧਾ ਕੇ 380 ਰੁਪਏ ਪ੍ਰਤੀ ਕੁਇੰਟਲ ਕਰੇ ਤੇ ਉਹਨਾਂ ਨੇ ਗੰਨਾ ਉਤਪਾਦਕਾਂ ਦੀ ਬਕਾਇਆ ਰਾਸ਼ੀ ਤੁਰੰ ਜਾਰੀ ਕਰਨ ਦੀ ਵੀ ਮੰਗ ਕੀਤੀ। ਉਹਨਾਂ ਇਹ ਵੀ ਐਲਾਨ ਕੀਤਾ ਕਿ ਜੇਕਰ ਕਾਂਗਰਸ ਸਰਕਾਰ ਨੇ ਗੰਨਾ ਉਤਪਾਦਕਾਂ ਨਾਲ ਨਿਆਂ ਨਾ ਕੀਤਾ ਤਾਂ ਫਿਰ ਅਗਲੀ ਅਕਾਲੀ ਦਲ ਤੇ ਬਸਪਾ ਗਠਜੋੜ ਸਰਕਾਰ ਗੰਨੇ ਦਾ ਯਕੀਨੀ ਸਰਕਾਰੀ ਖਰੀਦ ਭਾਅ ਵਧਾ ਕੇ 380 ਰੁਪਏ ਪ੍ਰਤੀ ਕੁਇੰਟਲ ਕਰੇਗੀ। ਉਹਨਾਂ ਕਿਹਾ ਕਿ ਉਹਨਾਂ ਕਿਹਾ ਕਿ ਅਸੀਂ ਇਹ ਵਾਅਦਾ ਆਪਣੇ ਚੋਣ ਮਨੋਰਥ ਵਿਚ ਵੀ ਸ਼ਾਮਲ ਕਰਾਂਗੇ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਚਾਰ ਸਾਲਾਂ ਤੋਂ ਗੰਨੇ ਦਾ ਯਕੀਨੀ ਸਰਕਾਰੀ ਭਾਅ ਵਧਾਉਣ ਤੋਂ ਇਨਕਾਰ ਕਰਨ ਮਗਰੋਂ ਪੰਜਾਬ ਸਰਕਾਰ ਨੇ ਆਪਣਾ ਕਾਰਜਕਾਲ ਖਤਮ ਹੋਣ ਵੇਲੇ ਸਿਰਫ 15 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਇਸ ਵਿਚ ਕੀਤਾ ਹੈ। ਉਹਨਾਂ ਕਿਹਾ ਕਿ ਇਹ ਗੰਨਾ ਉਤਪਾਦਕਾਂ ਦੇ ਨਾਲ ਵੱਡਾ ਧੋਖਾ ਹੈ ਤੇ ਫਸਲੀ ਵਿਭਿੰਨਤਾ ਲਈ ਵੱਡੀ ਸੱਟ ਹੈ। ਉਹਨਾਂ ਕਿਹਾ ਕਿ ਸਰਕਾਰ ਨੇ ਗੰਨਾ ਉਤਪਾਦਕਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਿਆ ਹੈ ਤੇ ਉਹਨਾਂ ਨੇ ਇਸਨੁੰ ਗੈਰ ਜ਼ਿੰਮੇਵਾਰਾਨਾ ਤੇ ਬੇਰੁਖੀ ਵਾਲਾ ਰਵੱਈਆ ਕਰਾਰ ਦਿੱਤਾ। ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜੇਕਰ ਸਰਕਾਰ ਨੇ ਗੰਨੇ ਦੀ ਯਕੀਨੀ ਸਰਕਾਰੀ ਖਰੀਦ ਕੀਮਤ ਵਿਚ 20 ਰੁਪਏ ਪ੍ਰਤੀ ਸਾਲ ਵਾਧਾ ਕੀਤਾ ਹੁੰਦਾ ਤਾਂ ਇਹ ਕੀਮਤ 380 ਰੁਪਏ ਪ੍ਰਤੀ ਕੁਇੰਟਲ ਹੁੰਦੀ ਜੋ ਕਿ ਗੰਨੇ ਲਈ ਸਹੀ ਕੀਮਤ ਹੁੰਦੀ। ਉਹਨਾਂ ਕਿਹਾ ਕਿ ਅਜਿਹਾ ਨਾ ਕਰ ਕੇ ਪੰਜਾਬ ਦੇ ਕਿਸਾਨਾਂ ਨੁੰ 1000 ਕਰੋੜ ਰੁਪਏ ਦਾ ਘਾਟਾ ਪਿਆ ਹੈ। ਉਹਨਾਂ ਨਾਲ ਹੀ ਕਿਹਾ ਕਿ ਗੁਆਂਢੀ ਸੂਬਾ ਸਰਕਾਰ ਗੰਨੇ ਲਈ 358 ਰੁਪਏ ਪ੍ਰਤੀ ਕੁਇੰਟਨ ਦਾ ਯਕੀਨੀ ਸਰਕਾਰੀ ਖਰੀਦ ਭਾਅ ਦੇ ਰਿਹਾ ਹੈ ਜੋ ਕਿ 30 ਤੋਂ 40 ਰੁਪਏ ਪ੍ਰਤੀ ਕੁਇੰਟਲ ਵੱਧ ਹੈ। ਉਹਨਾਂ ਕਿਹਾ ਕਿ ਜੇਕਰ ਦੇਰੀ ਨਾਲ ਕੀਤੀ ਜਾਂਦੀ ਅਦਾਇਗੀ ’ਤੇ ਵਿਆਜ਼ ਅਤੇ ਡੀਜ਼ਲ ’ਤੇ ਸੂਬੇ ਦੇ ਬਹੁਤ ਜ਼ਿਆਦਾ ਵੈਟ ਦਾ ਵੀ ਹਿਸਾਬ ਨਾਇਆ ਜਾਵੇ ਤਾਂ ਫਿਰ ਇਹ ਘਾਟਾ ਕਿਤੇ ਜ਼ਿਆਦਾ ਹੋਵੇਗਾ। ਅਕਾਲੀ ਦਲ ਦੇ ਪ੍ਰਧਾਨ ਨੇ ਮੰਗ ਕੀਤੀ ਕਿ ਸੂਬਾ ਸਰਕਾਰ ਸਹਿਕਾਰੀ ਖੰਡ ਮਿੱਲਾਂ ਵੱਲ ਗੰਨਾ ਉਤਪਾਦਕਾਂ ਦਾ ਪਿਛਲਾ ਬਕਾਇਆ ਤੁਰੰਤ ਜਾਰੀ ਕਰਨਾ ਯਕੀਨੀ ਬਣਾਵੇ। ਉਹਨਾਂ ਕਿਹਾ ਕਿ ਸਰਕਾਰ ਗੰਨਾ ਉਤਪਾਦਕਾਂ ਦੇ ਬਕਾਏ ਅਦਾ ਕਰਨ ਵਾਸਤੇ ਪ੍ਰਾਈਵੇਟ ਖੰਡ ਮਿੱਲਾਂ ਨੁੰ ਵੀ ਹਦਾਇਤ ਦੇਣ ਵਿਚ ਨਾਕਾਮ ਰਹੀ ਹੈ। ਉਹਨਾਂ ਕਿਹਾ ਕਿ ਪ੍ਰਾਈਵੇਟ ਖੰਡ ਮਿੱਲਾਂ ਮਾਰਕੀਟ ਵਿਚ ਖੰਡ ਵੇਚ ਰਹੀਆਂ ਹਨ ਪਰ ਉਹਨਾਂ ਨੇ ਕਿਸਾਨਾਂ ਦੀ ਅਦਾਇਗੀ ਨਹੀਂ ਕੀਤੀ। ਸਰਦਾਰ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਗੰਨਾ ਉਤਪਾਦਕ ਕਿਸਾਨਾਂ ਦੀਆਂ ਤਕਲੀਫਾਂ ਦੀ ਪਰਵਾਹ ਨਹੀਂ ਹੈ। ਉਹਨਾ ਮੰਗ ਕੀਤੀ ਕਿ ਗੰਨਾ ਉਤਪਾਦਕਾਂ ਦੇ ਬਕਾਏ ਵਿਆਜ਼ ਸਮੇਤ ਅਦਾ ਕੀਤੇ ਜਾਣ। ਉਹਨਾਂ ਕਿਹਾ ਕਿ ਸ਼ੂਗਰਕੇਨ ਕੰਟਰੋਲ ਆਰਡਰ ਅਤੇ ਸ਼ੂਗਰਕੇਨ ਪਰਚੇਜ਼ ਐਂਡ ਰੈਗੂਲੇਸ਼ਨ ਐਕਟ ਦੇ ਕਲਾਜ਼ 3 (3) ਤਹਿਤ ਖੰਡ ਮਿੱਲਾਂ ਲਈ ਲਾਜ਼ਮੀ ਹੈ ਕਿ ਉਹ ਖਰੀਦ ਦੇ 14 ਦਿਨਾਂ ਦੇ ਅੰਦਰ ਅੰਦਰ ਅਦਾਇਗੀ ਕਰਨ ਜਾਂ ਫਿਰ ਦੇਰੀ ਨਾਲ ਅਦਾਇਗੀ ’ਤੇ ਵਿਆਜ਼ ਅਦਾ ਕਰਨ। ਉਹਨਾਂ ਕਿਹਾ ਕਿ ਇਸ ਐਕਟ ਨੁੰ ਇੰਨ ਬਿਨ ਲਾਗੂ ਕੀਤਾ ਜਾਣਾ ਚਾਹੀਦਾ ਹੈ। ਸਰਦਾਰ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਕਾਂਗਰਸ ਸਰਕਾਰ ਕਿਸਾਨਾਂ ਨੁੰ ਫਸਲੀ ਵਿਭਿੰਨਤਾ ਵਿਚ ਮਦਦ ਕਰਨ ਅਤੇ ਕਣਕ ਤੇ ਝੋਨੇ ਦੇ ਫਸਲੀ ਚੱਕਰ ਵਿਚੋਂ ਨਿਕਲਣ ਵਿਚ ਮਦਦ ਕਰਨ ਵਿਚ ਨਾਕਾਮ ਰਹੀ ਹੈ।ਉਹਨਾਂ ਕਿਹਾ ਕਿ ਅਕਾਲੀ ਦਲ ਤੇ ਬਸਪਾ ਗਠਜੋੜ ਸਰਕਾਰ ਗੰਨਾ ਉਤਪਾਦਕ ਨੁੰ ਹੁਲਾਰਾ ਦੇਵੇਗੀ ਤੇ ਇਸ ਵਾਸਤੇ ਢੁਕਵਾਂ ਯਕੀਨੀ ਸਰਕਾਰੀ ਖਰੀਦ ਭਾਅ ਦੇਵੇਗੀ ਤੇ ਨਾਲੋ ਨਾਲ ਸਹਿਕਾਰੀ ਤੇ ਪ੍ਰਾਈਵੇਟ ਖੰਡ ਮਿੱਲਾਂ ਵੱਲੋਂ ਗੰਨਾ ਉਤਪਾਦਕਾਂ ਨਾਲ ਕਿਸੇ ਤਰੀਕੇ ਦਾ ਵਿਤਕਰਾ ਨਾ ਕੀਤਾ ਜਾਣਾ ਯਕੀਨੀ ਬਣਾਏਗੀ। -PTCNews


Top News view more...

Latest News view more...