Advertisment

ਸੁਖਬੀਰ ਸਿੰਘ ਬਾਦਲ ਨੇ ਅਮਿਤ ਰਤਨ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ 'ਚੋਂ ਕੱਢਿਆ

author-image
Shanker Badra
Updated On
New Update
ਸੁਖਬੀਰ ਸਿੰਘ ਬਾਦਲ ਨੇ ਅਮਿਤ ਰਤਨ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ 'ਚੋਂ ਕੱਢਿਆ
Advertisment
ਸੁਖਬੀਰ ਸਿੰਘ ਬਾਦਲ ਨੇ ਅਮਿਤ ਰਤਨ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ 'ਚੋਂ ਕੱਢਿਆ:ਚੰਡੀਗੜ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰ ਸੁਖਬੀਰ ਸਿੰਘ ਬਾਦਲ ਨੇ ਬਠਿੰਡਾ ਦੇ ਆਗੂ ਅਮਿਤ ਰਤਨ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਵਿਚੋਂ ਕੱਢ ਦਿੱਤਾ ਹੈ। ਇਹ ਕਾਰਵਾਈ ਉਹਨਾਂ ਖਿਲਾਫ ਪਾਰਟੀ ਵਰਕਰਾਂ ਨਾਲ ਠੱਗੀ ਮਾਰਨ ਦੇ ਗੰਭੀਰ ਦੋਸ਼ ਲੱਗਣ ਮਗਰੋਂ ਕੀਤੀ ਗਈ ਹੈ। publive-image ਇਥੇ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ  ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਕੁਝ ਵਿਅਕਤੀਆਂ ਨੇ ਇਹ ਸ਼ਿਕਾਇਤਾਂ ਦਿੱਤੀਆਂ ਸਨ ਕਿ ਸ੍ਰੀ ਅਮਿਤ ਰਤਨ ਨੇ ਬਿਜ਼ਨਸ ਦੇ ਮੌਕੇ ਦੇਣ ਦੇ ਨਾਂ 'ਤੇ ਉਹਨਾਂ ਨਾਲ ਠੱਗੀ ਮਾਰੀ ਹੈ। Sukhbir Singh Badal expels Amit Ratan from the party's original membership ਸੁਖਬੀਰ ਸਿੰਘ ਬਾਦਲ ਨੇ ਅਮਿਤ ਰਤਨ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ 'ਚੋਂ ਕੱਢਿਆ ਇਹ ਸ਼ਿਕਾਇਤਾਂ ਮਿਲਣ ਮਗਰੋਂ ਪਾਰਟੀ ਪ੍ਰਧਾਨ ਨੇ ਇਕ ਤੱਥ ਖੋਜੂ ਕਮੇਟੀ ਦਾ ਗਠਨ ਕੀਤਾ, ਜਿਸ ਵਿਚ ਸਾਬਕਾ ਮੰਤਰੀ ਸ੍ਰੀ ਸਿਕੰਦਰ ਸਿੰਘ ਮਲੂਕਾ, ਸਾਬਕਾ ਵਿਧਾਇਕ ਸ੍ਰੀ ਜੀਤ ਮਹਿੰਦਰ ਸਿੰਘ ਸਿੱਧੂ ਤੇ ਸ੍ਰੀ ਸਰੂਪ ਚੰਦ ਸਿੰਗਲਾ ਸ਼ਾਮਲ ਸਨ। ਇਸ ਕਮੇਟੀ ਨੇ ਵਿਸਥਾਰਿਤ ਜਾਂਚ ਕੀਤੀ ਤੇ ਪਾਰਟੀ ਪ੍ਰਧਾਨ ਨੂੰ ਆਪਣੀ ਰਿਪੋਰਟ ਸੌਂਪੀ। publive-image ਜਿਸ ਵਿਚ ਪਾਇਆ ਗਿਆ ਕਿ ਸ੍ਰੀ ਅਮਿਤ ਰਤਨ ਖਿਲਾਫ ਲੱਗੇ ਦੋਸ਼ ਸਹੀ ਹਨ ਤੇ ਕਮੇਟੀ ਨੇ ਰਤਨ ਖਿਲਾਫ ਸਖ਼ਤ ਕਾਰਵਾਈ ਕਰਨ ਦੀ ਸਿਫਾਰਸ਼ ਕੀਤੀ। ਅਮਿਤ ਰਤਨ ਦੀਆਂ ਅਜਿਹੀ ਗੈਰ ਕਾਨੂੰਨੀ ਤੇ ਅਨੈਤਿਕ ਗਤੀਵਿਧੀਆਂ ਦਾ ਗੰਭੀਰ ਨੋਟਿਸ ਲੈਂਦਿਆਂ ਪਾਰਟੀ ਪ੍ਰਘਾਨ ਨੇ ਉਹਨਾਂ ਨੂੰ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਵਿਚੋਂ ਕੱਢਣ ਦਾ ਫੈਸਲਾ ਕੀਤਾ ਹੈ। -PTCNews-
sukhbir-singh-badal sad-news
Advertisment

Stay updated with the latest news headlines.

Follow us:
Advertisment