ਸੁਖਬੀਰ ਬਾਦਲ ਵੱਲੋਂ ਸਿੱਖਾਂ ਦਾ ਸਾਥ ਦੇਣ ਲਈ ਪ੍ਰਧਾਨ ਮੰਤਰੀ ਦਾ ਸ਼ੁਕਰਾਨਾ
ਸੁਖਬੀਰ ਬਾਦਲ ਵੱਲੋਂ ਸਿੱਖਾਂ ਦਾ ਸਾਥ ਦੇਣ ਲਈ ਪ੍ਰਧਾਨ ਮੰਤਰੀ ਦਾ ਸ਼ੁਕਰਾਨਾ ਚੰਡੀਗੜ•/23 ਨਵੰਬਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਸਿੱਖ ਸੰਗਤਾਂ ਨਾਲ ਮਿਲ ਕੇ ਐਨਡੀਏ ਸਰਕਾਰ ਵੱਲੋਂ ਕਰਤਾਰਪੁਰ ਲਾਂਘਾ ਬਣਾਉਣ ਅਤੇ ਕਾਂਗਰਸ ਸਰਕਾਰ ਵੱਲੋਂ ਬੰਦ ਕੀਤੇ ਕੇਸਾਂ ਮੁੜ ਖੁਲਵਾਉਣ ਲਈ ਸਿੱਟ ਬਣਾ ਕੇ 1984 ਕਤਲੇਆਮ ਪੀੜਤ ਪਰਿਵਾਰਾਂ ਨੂੰ ਇਨਸਾਫ ਦਿਵਾਉਣ ਵਾਸਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦਾ ਸ਼ੁਕਰਾਨਾ ਅਦਾ ਕੀਤਾ ਹੈ। Read More : ਦਿੱਲੀ ਦੀਆਂ ਸੰਗਤਾਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਦਿੱਲੀ ਵਿਚ ਸਰਦਾਰ ਬਾਦਲ ਦੀ ਰਿਹਾਇਸ਼ ਉਤੇ ਰੱਖੇ ਸ਼ੁਕਰਾਨਾ ਸਮਾਗਮ, ਜਿਸ ਵਿਚ ਨਾਮੀ ਸਿੱਖਾਂ ਅਤੇ ਸੰਤਾਂ ਨੇ ਭਾਗ ਲਿਆ, ਨੂੰ ਸੰਬੋਧਨ ਕਰਦਿਆਂ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਰਤਾਰਪੁਰ ਸਾਹਿਬ ਲਈ ਲਾਂਘਾ ਬਣਾਉਣ ਦੀ ਪਹਿਲਕਦਮੀ ਕਰਨ ਤੋਂ ਇਲਾਵਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪਰਕਾਸ਼ ਪੁਰਬ ਨੂੰ ਸ਼ਾਨੋ ਸ਼ੌਕਤ ਨਾਲ ਮਨਾਉਣ ਵਾਸਤੇ ਲੋੜੀਂਦੇ ਕਦਮ ਚੁੱਕ ਕੇ ਪ੍ਰਧਾਨ ਮੰਤਰੀ ਨੇ ਸਾਰੇ ਸਿੱਖਾਂ ਦੇ ਦਿਲ ਜਿੱਤ ਲਏ ਹਨ। ਉਹਨਾਂ ਕਿਹਾ ਕਿ ਜਿਸ ਤਰੀਕੇ ਨਾਲ ਪ੍ਰਧਾਨ ਮੰਤਰੀ ਨੇ ਸਿੱਖਾਂ ਦਾ ਸਾਥ ਦਿੱਤਾ ਹੈ ਅਤੇ ਉਹਨਾਂ ਦੀ ਮੰਗਾਂ ਮੰਨੀਆਂ ਹਨ, ਉਸ ਨਾਲ ਦੁਨੀਆਂ ਭਰ ਵਿਚ ਉਹਨਾਂ ਦੀ ਵਾਹ ਵਾਹ ਹੋ ਰਹੀ ਹੈ। ਇਸ ਮੌਕੇ ਉੱਤੇ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਸਰਕਾਰਾਂ ਅਤੇ ਫੌਜਾਂ ਨੇ ਆਪਣੇ ਵੱਲੋਂ ਹਮੇਸ਼ਾਂ ਬਣਦੀ ਕੋਸ਼ਿਸ਼ ਕੀਤੀ, ਪਰ ਲੋਕਾਂ ਦੇ ਲੋਕਾਂ ਨਾਲ ਸੰਪਰਕ ਦੀ ਆਪਣੀ ਵੱਖਰੀ ਤਾਕਤ ਰਹੀ ਹੈ। ਉਹਨਾਂ ਕਿਹਾ ਕਿ ਕਿਸਨੇ ਸੋਚਿਆ ਸੀ ਕਿ ਬਰਲਿਨ ਦੀ ਕੰਧ ਕਦੇ ਢਹੇਗੀ। ਉਹਨਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਸ਼ੀਰਵਾਦ ਨਾਲ ਕਰਤਾਰਪੁਰ ਲਾਂਘਾ ਦੋਵੇਂ ਮੁਲਕਾਂ ਦੇ ਲੋਕਾਂ ਨੂੰ ਆਪਸ ਵਿਚ ਜੋੜਣ ਦੀ ਇੱਕ ਵੱਡੀ ਵਜ•ਾ ਬਣੇਗਾ। —PTC News